ਮੁੰਬਈ: ਡਾਇਰੈਕਟੋਰੇਟ ਆਫ ਰੈਵੀਨਿਊ ਇੰਟੈਲੀਜੈਂਸ (ਡੀਆਰਆਈ) ਮੁੰਬਈ ਨੇ ਬੁੱਧਵਾਰ ਨੂੰ ਨਾਵਾ ਸ਼ੇਵਾ ਬੰਦਰਗਾਹ ਤੋਂ ਇੱਕ ਕੰਟੇਨਰ ਤੋਂ 125 ਕਰੋੜ ਰੁਪਏ ਦੇ ਕਰੀਬ ਕੀਮਤ ਦੀ 25 ਕਿਲੋ ਹੈਰੋਇਨ ਜ਼ਬਤ ਕੀਤੀ ਹੈ।
ਡੀਆਰਆਈ ਮੁੰਬਈ ਦੇ ਅਨੁਸਾਰ, ਇਸ ਮਾਮਲੇ 'ਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 11 ਅਕਤੂਬਰ ਤੱਕ ਉਸ ਨੂੰ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ, ਪਿਛਲੇ ਮਹੀਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੁਜਰਾਤ ਦੇ ਮੁੰਦਰਾ ਬੰਦਰਗਾਹ ਤੋਂ 2,988.22 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਨ ਤੋਂ ਬਾਅਦ ਮਨੀ ਲਾਂਡਰਿੰਗ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਕੇਸ ਦਰਜ ਕੀਤਾ ਸੀ।
ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਕੁਝ ਅਫਗਾਨਿਸਤਾਨ ਦੇ ਨਾਗਰਿਕਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਉੱਚ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕੂ ਐਕਟ, 2002 ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ।