ਮੁੰਬਈ : ਮੁੰਬਈ ਪੁਲਿਸ ਨੇ 'ਰੈਪਰ' ਉਮੇਸ਼ ਖਾੜੇ ਖਿਲਾਫ ਕਥਿਤ ਤੌਰ 'ਤੇ ਸਰਕਾਰ ਅਤੇ ਪ੍ਰਸ਼ਾਸਨਿਕ ਪ੍ਰਣਾਲੀ ਦੇ ਖਿਲਾਫ ਗਾਣਾ ਗਾਉਣ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਹੈ। ਇਕ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਮਹਾਰਾਸ਼ਟਰ ਪੁਲਿਸ ਨੇ ਸਰਕਾਰ ਨੂੰ ਕਥਿਤ ਤੌਰ 'ਤੇ ਨਿਸ਼ਾਨਾ ਬਣਾਉਣ ਲਈ ਇਸ ਹਫ਼ਤੇ ਦੋ 'ਰੈਪਰਾਂ' ਵਿਰੁੱਧ ਕੇਸ ਦਰਜ ਕੀਤਾ ਹੈ। ਨਵੇਂ ਮਾਮਲੇ ਸਬੰਧੀ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਯੂਨਿਟ ਦੇ ਇੱਕ ਅਧਿਕਾਰੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਸੋਸ਼ਲ ਮੀਡੀਆ ਉਤੇ ਵਾਇਰਲ ਹੋਇਆ ਗੀਤ : ਅਧਿਕਾਰੀ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ 'ਤੇ ਸ਼ੁੱਕਰਵਾਰ ਨੂੰ ਵਡਾਲਾ ਖੇਤਰ ਦੇ ਰੈਪਰ ਉਮੇਸ਼ ਖਾੜੇ ਦੇ ਖਿਲਾਫ ਉਸ ਦੇ ਗੀਤ 'ਭੌਂਗਲੀ ਕੇਲੀ ਜਨਤਾ' (ਜਿਸ ਵਿੱਚ ਜਨਤਾ ਦੇ ਦੁੱਖ ਦਾ ਜ਼ਿਕਰ ਹੈ) ਲਈ ਐਫਆਈਆਰ ਦਰਜ ਕੀਤੀ ਗਈ ਸੀ। ਅਧਿਕਾਰੀ ਨੇ ਦੱਸਿਆ ਕਿ ਖਾੜੇ ਨੇ ਗੀਤ ਨੂੰ ਸ਼ੰਭੋ ਨਾਮ ਦੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਅਪਲੋਡ ਕੀਤਾ ਸੀ ਅਤੇ ਇਹ ਗੀਤ ਵਾਇਰਲ ਹੋ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਭਾਰਤੀ ਦੰਡਾਵਲੀ ਦੀ ਧਾਰਾ 504, 505 ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ ਤਹਿਤ ਖਿਲਾਫ ਦਰਜ ਕੀਤਾ ਗਿਆ ਹੈ।
ਐੱਨਸੀਪੀ ਦੇ ਅਧਾਕਾਰੀ ਨੇ ਕਿਹਾ- ਗੀਤ ਵਿੱਚ ਕੁਝ ਗਲਤ ਨਹੀਂ : ਅਧਿਕਾਰੀ ਨੇ ਦੱਸਿਆ ਕਿ ਰੈਪਰ ਖਾੜੇ ਤੋਂ ਵੀਰਵਾਰ ਨੂੰ ਪੁੱਛਗਿੱਛ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਜਾਣ ਦਿੱਤਾ ਗਿਆ। ਸ਼ੁੱਕਰਵਾਰ ਨੂੰ ਐਫਆਈਆਰ ਦਰਜ ਹੋਣ ਤੋਂ ਬਾਅਦ ਰੈਪਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਉਸ ਨੂੰ ਕਿਹਾ ਗਿਆ ਸੀ, ਕਿ ਜਦੋਂ ਵੀ ਲੋੜ ਹੋਵੇ, ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣਾ ਪਵੇਗਾ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਦੇ ਨੇਤਾ ਜਤਿੰਦਰ ਅਵਹਾਦ ਨੇ ਟਵੀਟ ਕੀਤਾ ਕਿ ਖਾੜੇ ਦੇ ਗੀਤ 'ਚ ਕੁਝ ਵੀ ਇਤਰਾਜ਼ਯੋਗ ਨਹੀਂ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਠਾਣੇ ਜ਼ਿਲ੍ਹੇ ਦੇ ਅੰਬਰਨਾਥ 'ਚ ਪੁਲਸ ਨੇ 'ਰੈਪਰ' ਰਾਜ ਮੁੰਗਸੇ 'ਤੇ ਉਸ ਦੇ ਗੀਤ ਲਈ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ : Inder Iqbal Singh Resigned: ਅਕਾਲੀ ਦਲ ਨੂੰ ਝਟਕਾ, ਇੰਦਰ ਇਕਬਾਲ ਸਿੰਘ ਨੇ ਦਿੱਤਾ ਅਸਤੀਫ਼ਾ, ਭਾਜਪਾ ਦਾ ਫੜ ਸਕਦੇ ਨੇ ਪੱਲਾ
ਉਨ੍ਹਾਂ ਦੱਸਿਆ ਕਿ ਆਪਣੇ ਗੀਤ ਵਿੱਚ ਕਿਸੇ ਦਾ ਨਾਂ ਲਏ ਬਿਨਾਂ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦਿਆਂ ਮਹਾਰਾਸ਼ਟਰ ਦੀ ਸ਼ਿਵ ਸੈਨਾ-ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੰਬਰਨਾਥ ਪੁਲਿਸ ਨੇ ਰਾਜ ਮੁੰਗਸੇ ਨੂੰ ਠਾਣੇ ਤੋਂ ਏਕਨਾਥ ਸ਼ਿੰਦੇ ਦੇ ਸਮਰਥਕਾਂ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਗ੍ਰਿਫਤਾਰ ਕੀਤਾ ਹੈ।