ਮੁੰਬਈ: ਮੁੰਬਈ ਪੁਲਿਸ ਨੂੰ ਪਾਕਿਸਤਾਨੀ ਨੰਬਰ ਤੋਂ ਹਮਲੇ ਦੀ ਧਮਕੀ ਮਿਲੀ ਹੈ। ਪੁਲਿਸ ਨੂੰ 26/11 ਵਰਗੇ ਹਮਲੇ ਦੀ ਧਮਕੀ ਮਿਲੀ ਹੈ। ਇਹ ਧਮਕੀ ਸੰਦੇਸ਼ ਰਾਹੀਂ ਮਿਲੀ ਹੈ। ਇਹ ਸੰਦੇਸ਼ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਵਿਭਾਗ 'ਚ ਹੜਕੰਪ ਮਚ ਗਿਆ ਹੈ।
ਪੁਲਿਸ ਵੱਲੋਂ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੁੰਬਈ ਦੀ ਟ੍ਰੈਫਿਕ ਪੁਲਿਸ ਨੂੰ ਧਮਕੀ ਭਰੇ ਮੈਸੇਜ ਮਿਲੇ ਹਨ। ਟ੍ਰੈਫਿਕ ਕੰਟਰੋਲ ਦੇ ਵਟਸਐਪ ਨੰਬਰ 'ਤੇ ਮੈਸੇਜ ਭੇਜਿਆ ਗਿਆ।
ਧਮਕੀ 'ਚ 26/11 ਵਰਗੇ ਹਮਲਿਆਂ ਦੀ ਚਿਤਾਵਨੀ ਦਿੱਤੀ ਗਈ ਹੈ। ਮੁੰਬਈ ਪੁਲਿਸ ਅਤੇ ਹੋਰ ਏਜੰਸੀਆਂ ਨੇ ਇਸ ਧਮਕੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੈਸੇਜ ਕਰਨ ਵਾਲੇ ਨੇ ਕਿਹਾ ਹੈ ਕਿ ਉਸਦੀ ਲੋਕੇਸ਼ਨ ਭਾਰਤ ਤੋਂ ਬਾਹਰ ਹੈ। ਇਸ ਦੇ ਨਾਲ ਹੀ ਮੁੰਬਈ 'ਚ ਧਮਾਕਾ ਹੋਵੇਗਾ। ਮੀਡੀਆ ਰਿਪੋਰਟਾਂ ਅਨੁਸਾਰ ਛੇ ਲੋਕ ਭਾਰਤ ਵਿੱਚ ਇਸ ਘਟਨਾ ਨੂੰ ਅੰਜਾਮ ਦੇਣਗੇ। ਮੁੰਬਈ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜੋ: ਕੈਥਲ ਵਿੱਚ ਹੋਏ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਫੌਜੀ ਦੀ ਮੌਤ