ਨਵੀਂ ਦਿੱਲੀ: ਦਿੱਲੀ ਦੇ ਮੁੰਡਕਾ ਵਿੱਚ ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਵਿੱਚ 27 ਲੋਕਾਂ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਇਮਾਰਤ ਦੇ ਮਾਲਕ ਮਨੀਸ਼ ਲਾਕਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਮੂਲ ਰੂਪ ਵਿੱਚ ਪਿੰਡ ਮੁੰਡਕਾ ਦਾ ਰਹਿਣ ਵਾਲਾ ਹੈ। ਇਸ ਦੀ ਗ੍ਰਿਫ਼ਤਾਰੀ ਲਈ ਜ਼ਿਲ੍ਹੇ ਦੇ ਡੀਜੀਪੀ ਨੇ ਕਈ ਪੁਲੀਸ ਟੀਮਾਂ ਬਣਾਈਆਂ ਸਨ ਅਤੇ ਇਸ ਲਈ ਦਿੱਲੀ ਅਤੇ ਹਰਿਆਣਾ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਸਨ। ਮਨੀਸ਼ ਬਾਰੇ ਪਤਾ ਲੱਗਣ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਅਗਲੇਰੀ ਪੁੱਛਗਿੱਛ ਤੋਂ ਬਾਅਦ ਹੀ ਇਸ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।
ਦਿੱਲੀ ਦੇ ਮੁੰਡਕਾ 'ਚ ਸ਼ੁੱਕਰਵਾਰ ਸ਼ਾਮ ਨੂੰ ਚਾਰ ਮੰਜ਼ਿਲਾ ਇਮਾਰਤ 'ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ 27 ਲੋਕਾਂ ਦੀ ਮੌਤ ਹੋ ਗਈ ਅਤੇ 12 ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਸੰਜੇ ਗਾਂਧੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮੁੰਡਕਾ 'ਚ ਇਮਾਰਤ ਨੂੰ ਲੱਗੀ ਅੱਗ ਤੋਂ ਬਚਣ ਲਈ ਅੰਦਰ ਫਸੇ ਲੋਕ ਇਧਰ-ਉਧਰ ਭੱਜ ਰਹੇ ਸਨ। ਕੁਝ ਲੋਕਾਂ ਨੂੰ ਕ੍ਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ, ਜਦਕਿ ਕੁਝ ਨੇ ਇਮਾਰਤ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਹਾਦਸੇ ਵਿੱਚ 100 ਤੋਂ ਵੱਧ ਲੋਕਾਂ ਨੂੰ ਬਚਾ ਲਿਆ ਗਿਆ ਹੈ। ਹਾਲਾਂਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 27 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਸਨ।
ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਤੇ ਨਰੇਸ਼ ਟਿਕੈਤ ਨੂੰ ਵੱਡਾ ਝਟਕਾ, ਭਾਰਤੀ ਕਿਸਾਨ ਯੂਨੀਅਨ ਤੋਂ ਹੋਏ ਬਾਹਰ
ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਕੇ ਦਫਤਰ ਦੇ ਮਾਲਕ ਹਰੀਸ਼ ਗੋਇਲ ਅਤੇ ਵਰੁਣ ਗੋਇਲ ਨੂੰ ਪੁੱਛਗਿੱਛ ਲਈ ਪਹਿਲਾਂ ਹਿਰਾਸਤ 'ਚ ਲੈ ਲਿਆ ਅਤੇ ਫਿਰ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ। ਦਿੱਲੀ ਪੁਲਿਸ ਨੇ ਵਰੁਣ ਗੋਇਲ ਅਤੇ ਸਤੀਸ਼ ਗੋਇਲ ਨੂੰ ਕਤਲ ਨਾ ਹੋਣ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕੀਤਾ ਹੈ। ਜਦੋਂਕਿ ਇਮਾਰਤ ਦੇ ਮਾਲਕ ਮਨੀਸ਼ ਲਾਕੜਾ ਨੂੰ ਫੜ੍ਹਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਲਾਕੜਾ ਨੂੰ ਐਤਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
PTI