ETV Bharat / bharat

ਪ੍ਰੇਮਿਕਾ ਦੇ ਘਰ ਬਾਹਰ ਕਤਲ ਦਾ ਮਾਮਲਾ, ਕਤਲ ਤੋੋਂ ਪਹਿਲਾਂ ਦਰਿੰਦਗੀ ਦਾ ਵੀਡੀਓ ਵਾਇਰਲ

ਬਿਹਾਰ ਦੇ ਮੁਜੱਫਰਨਗਰ ਜ਼ਿਲ੍ਹੇ ਚ ਪ੍ਰੇਮਿਕਾ ਦੇ ਪਰਿਵਾਰ ਵੱਲੋਂ ਪ੍ਰੇਮੀ ਦਾ ਬੇਰਹਿਮੀ ਨਾਲ ਕੀਤੇ ਕਤਲ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ ਅਤੇ ਇਸ ਕੁੱਟਮਾਰ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਮੌਤ ਤੋਂ ਥੋੜ੍ਹਾ ਸਮਾਂ ਪਹਿਲਾਂ ਦਾ ਹੀ ਹੈ।

author img

By

Published : Jul 30, 2021, 8:43 AM IST

ਪ੍ਰੇਮਿਕਾ ਦੇ ਘਰ ਬਾਹਰ ਕਤਲ ਦਾ ਮਾਮਲਾ
ਪ੍ਰੇਮਿਕਾ ਦੇ ਘਰ ਬਾਹਰ ਕਤਲ ਦਾ ਮਾਮਲਾ

ਬਿਹਾਰ: ਮੁਜੱਫਰਨਗਰ ਦੇ ਵਿੱਚ ਇੱਕ ਪ੍ਰੇਮੀ ਦੀ ਪ੍ਰੇਮਿਕਾ ਦੇ ਪਰਿਵਾਰਿਕ ਮੈਂਬਰਾਂ ਨੇ ਬੇਰਹਿਮੀ ਨਾਲ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪਿਛਲੇ ਦਿਨੀਂ ਵਾਪਰੀ ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆ ਰਹੀ ਹੈ। ਨੌਜਵਾਨ ਦੀ ਕੁੱਟਮਾਰ ਉਸਦੀ ਪ੍ਰੇਮਿਕਾ ਦੇ ਘਰ ਦੇ ਬਾਹਰ ਹੀ ਕੀਤੀ ਗਈ ਹੈ ਜਿੱਥੇ ਕਿ ਉਸਨੇ ਕੁੱਟਮਾਰ ਦਾ ਦੁੱਖ ਨਾ ਸਹਾਰਦੇ ਹੋਏ ਦਮ ਤੋੜ ਦਿੱਤਾ।

ਪ੍ਰੇਮਿਕਾ ਦੇ ਘਰ ਬਾਹਰ ਕਤਲ ਦਾ ਮਾਮਲਾ

ਇਸ ਕੁੱਟਮਾਰ ਦੌਰਾਨ ਨੌਜਵਾਨ ਆਪਣੇ ਲੜਕੀ ਦੇ ਪਰਿਵਾਰਿਕ ਮੈਂਬਰਾਂ ਤੋਂ ਜਾਨ ਬਚਾਉਣ ਦੀ ਗੁਹਾਰ ਲਗਾਉਂਦਾ ਰਿਹਾ ਪਰ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਉਸਦਾ ਕੋਈ ਗੁਹਾਰ ਨਾ ਸੁਣੀ ਗਈ ਤੇ ਬੇਰਹਿਮੀ ਦੇ ਨਾਲ ਉਸਦੀ ਡੰਡਿਆਂ ਨਾਲ ਕੁੱਟਮਾਰ ਕੀਤੀ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ।

ਨੌਜਵਾਨ ਦਾ ਵਾਇਰਲ ਵੀਡੀਓ ਬਿਹਾਰ ਦੇ ਮੁਜੱਫਰਨਗਰ ਦਾ ਦੱਸਿਆ ਜਾ ਰਿਹਾ ਹੈ ਜਿੱਥੇ ਨੌਜਵਾਨ ਆਪਣੀ ਪ੍ਰੇਮਿਕਾ ਨੂੰ ਮਿਲਣ ਉਸਦੇ ਪਿੰਡ ਜਾਂਦਾ ਹੈ ਤੇ ਜਿੱਥੇ ਉਸਨੂੰ ਲੜਕੀ ਦੇ ਪਰਿਵਾਰਿਕ ਮੈਂਬਰ ਬੰਦੀ ਬਣਾ ਲੈਂਦੇ ਹਨ ਤੇ ਉਸ ਦੌਰਾਨ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਹੈ।

ਜਾਣਕਾਰੀ ਅਨੁਸਾਰ ਇਹ ਵੀਡੀਓ ਉੱਥੇ ਮੌਜੂਦ ਕਿਸੇ ਨੌਜਵਾਨ ਵੱਲੋਂ ਬਣਾਇਆ ਗਿਆ ਜੋ ਕਿ ਵਾਇਰਲ ਹੋ ਗਿਆ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਜਿਸ ਤੋਂ ਬਾਅਦ ਉਸਦੀ ਮੌਤ ਹੋਈ ਹੈ। ਹਾਲਾਂਕਿ ਇਸ ਮਾਮਲੇ ਦੇ ਵਿੱਚ ਕੋਈ ਵੀ ਗ੍ਰਿਫਤਾਰੀ ਨਹੀਂ ਹੋ ਪਾਈ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ ਈਟੀਵੀ ਭਾਰਤ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ।

ਇਹ ਵੀ ਪੜ੍ਹੋ:ਕੁੜੀ ਦਾ ਹੱਥ ਮੰਗਣ ਗਏ ਮੁੰਡੇ ਨੂੰ ਕੁਹਾੜੀਆਂ ਨਾਲ ਵੱਢਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.