ਉੱਤਰਾਖੰਡ: ਉਧਮ ਸਿੰਘ ਨਗਰ ਦੀ ਨਾਨਕਮੱਤਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਹਾਲਾਂਕਿ, ਅਸਤੀਫੇ ਦੀ ਮੰਗ ਨੂੰ ਲੈਕੇ ਯੂਪੀ ਉੱਤਰਾਖੰਡ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚ ਸਿੱਖ ਸੰਗਤ ਅਤੇ ਅਕਾਲ ਤਖ਼ਤ ਅੰਮ੍ਰਿਤਸਰ ਵੱਲੋਂ ਭੇਜੀ ਗਈ ਤਿੰਨ ਮੈਂਬਰੀ ਕਮੇਟੀ, ਜੋ ਅਸਤੀਫੇ ਦੀ ਮੰਗ ਕਰਦਿਆਂ ਇੱਥੇ ਪਹੁੰਚੀ ਸੀ ਇਸਦੇ ਚੱਲਦਿਆਂ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਸਤੀਫਾ ਦੇ ਦਿੱਤਾ ਹੈ।
ਦਰਅਸਲ, 24 ਜੁਲਾਈ ਨੂੰ ਸੀ.ਐੱਮ. ਪੁਸ਼ਕਰ ਸਿੰਘ ਧਾਮੀ ਉਧਮ ਸਿੰਘ ਨਗਰ ਵਿਖੇ ਆਪਣੀ ਯਾਤਰਾ ਦੌਰਾਨ ਨਾਨਕਮੱਤਾ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਪਹੁੰਚੇ ਸਨ। ਮੁੱਖ ਮੰਤਰੀ ਦੇ ਸਵਾਗਤ ਮੌਕੇ ਗੁਰੂ ਘਰ ਦੀ ਮਰਿਆਦਾ ਦੇ ਉਲਟ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ ਜਿਸ ਤੋਂ ਬਾਅਦ ਸਿੱਖ ਭਾਈਚਾਰੇ ਦੇ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਸੀ।
ਇਸ ਮਾਮਲੇ ਦੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਨੋਟਿਸ ਲਿਆ ਹੈ। ਉਨ੍ਹਾਂ ਵੱਲੋਂ ਇਸ ਮਾਮਲੇ ਦੀ ਜਾਂਚ ਦੇ ਲਈ ਕਮੇਟੀ ਬਣਾਈ ਗਈ ਸੀ ਤੇ ਜਿਸਦੇ ਚੱਲਦੇ ਹੀ ਹੁਣ ਗੁਰਦੁਆਰਾ ਸਾਹਿਬ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਅਸਤੀਫਾ ਦਿੱਤਾ ਗਿਆ। ਉਨ੍ਹਾਂ ਵੱਲੋਂ ਇਹ ਅਸਤੀਫਾ ਆਰਜੀ ਤੌਰ ‘ਤੇ ਦਿੱਤਾ ਗਿਆ ਹੈ। ਇਸ ਮਸਲੇ ਬਾਰੇ ਸਿੱਖ ਆਗੂ ਜਸਬੀਰ ਸਿੰਘ ਵਿਰਕ ਨੇ ਕਿਹਾ ਕਿ ਜਿੰਨ੍ਹਾਂ ਮੈਂਬਰਾਂ ਵੱਲੋਂ ਅਸਤੀਫਾ ਦਿੱਤਾ ਗਿਆ ਹੈ ਉਹ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋਣਗੇ ਅਤੇ ਆਪਣਾ ਪੱਖ ਪੇਸ਼ ਕਰਨਗੇ
ਸੇਵਾ ਸਿੰਘ ਅਤੇ ਉਸ ਦੇ ਸਾਥੀ ਮੈਂਬਰ 15 ਦਿਨਾਂ ਦੇ ਅੰਦਰ ਆਪਣਾ ਪੱਖ ਪੇਸ਼ ਕਰਨ ਲਈ ਅਕਾਲ ਤਖ਼ਤ ਸ੍ਰੀ ਅੰਮ੍ਰਿਤਸਰ ਜਾਣਗੇ। ਜਿਸ ਤੋਂ ਬਾਅਦ ਅਕਾਲ ਤਖਤ ਵੱਲੋਂ ਉਨ੍ਹਾਂ 'ਤੇ ਫੈਸਲਾ ਲਿਆ ਜਾਵੇਗਾ ਕਿ ਕੀ ਉਨ੍ਹਾਂ ਨੂੰ ਕਮੇਟੀ ਤੋਂ ਪੱਕੇ ਤੌਰ' ਤੇ ਬਰਖਾਸਤ ਕਰਨਾ ਪਏਗਾ ਜਾਂ ਫਿਰ ਕਮੇਟੀ ਵਿਚ ਰੱਖਣਾ ਚਾਹੀਦਾ ਹੈ।
ਇਹ ਵੀ ਪੜ੍ਹੋ:ਕੈਪਟਨ ਨੇ pm ਤੋਂ ਕਰਤਾਰਪੁਰ ਲਾਂਘਾ ਮੁੜ ਖੋਲਣ ਦੀ ਕੀਤੀ ਮੰਗ