ETV Bharat / bharat

ਗ੍ਰਿਫ਼ਤਾਰੀ ਦੌਰਾਨ ਬੱਗਾ ਨੂੰ ਪੱਗ ਕਿਉਂ ਨਹੀਂ ਬੰਨਣ ਦਿੱਤੀ, ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸ਼ੁਰੂ ਹੋਏ ਕਾਨੂੰਨੀ ਅਤੇ ਸਿਆਸੀ ਉਥਲ-ਪੁਥਲ ਦੌਰਾਨ ਕੌਮੀ ਘੱਟ ਗਿਣਤੀ ਕਮਿਸ਼ਨ ਵੀ ਹਰਕਤ ਵਿੱਚ ਆ ਗਿਆ ਹੈ। ਕਮਿਸ਼ਨ ਨੇ ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਦੇ ਇਸ ਦੋਸ਼ ਦਾ ਨੋਟਿਸ ਲਿਆ ਹੈ ਕਿ ਪੰਜਾਬ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰੀ ਦੌਰਾਨ ਪੱਗ ਬੰਨ੍ਹਣ ਦਾ ਮੌਕਾ ਵੀ ਨਹੀਂ ਦਿੱਤਾ।

ਗ੍ਰਿਫ਼ਤਾਰੀ ਦੌਰਾਨ ਬੱਗਾ ਨੂੰ ਪੱਗ ਕਿਉਂ ਨਹੀਂ ਬੰਨਣ ਦਿੱਤੀ

author img

By

Published : May 8, 2022, 7:28 AM IST

ਨਵੀਂ ਦਿੱਲੀ: ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਦੌਰਾਨ ਪੱਗ ਨਾ ਬੰਨ੍ਹਣ ਦਾ ਮਾਮਲਾ ਜ਼ੋਰ ਫੜਨ ਲੱਗਾ ਹੈ। ਇਸ ਮਾਮਲੇ ਦਾ ਖੁਦ ਨੋਟਿਸ ਲੈਂਦਿਆਂ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸੂਬਾ ਸਰਕਾਰ ਤੋਂ ਸੱਤ ਦਿਨਾਂ ਦੇ ਅੰਦਰ ਰਿਪੋਰਟ ਮੰਗੀ ਹੈ।

ਕਮਿਸ਼ਨ ਨੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੂੰ ਨੋਟਿਸ ਭੇਜਿਆ ਹੈ। ਨੋਟਿਸ 'ਚ ਕਿਹਾ ਗਿਆ ਹੈ ਕਿ ਤੇਜਿੰਦਰ ਬੱਗਾ ਨੂੰ ਗ੍ਰਿਫਤਾਰੀ ਦੌਰਾਨ ਪੱਗ ਨਾ ਬੰਨ੍ਹਣ ਦੇਣਾ ਬਹੁਤ ਗਲਤ ਹੈ। ਇਹ ਸਿੱਖ ਧਰਮ ਦੇ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਸੱਤ ਦਿਨਾਂ ਦੇ ਅੰਦਰ ਇਸ ਮਾਮਲੇ ਦੀ ਰਿਪੋਰਟ ਪੇਸ਼ ਕਰੋ। ਦਰਅਸਲ ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਕਈ ਗੰਭੀਰ ਦੋਸ਼ ਲਗਾਏ ਸਨ।

ਦੱਸ ਦੇਈਏ ਕਿ ਤਜਿੰਦਰ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਦਿੱਲੀ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਦਿੱਲੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ।

  • Bagga kept shouting to at least let him tie his turban but they did not give him a chance. Around 15 people came with no warrant. When our men contacted the Janakpuri PS, they said they didn't have any info & will see what action they can take: Preetpal Singh Bagga, father pic.twitter.com/w1224gIr8K

    — ANI (@ANI) May 6, 2022 " class="align-text-top noRightClick twitterSection" data=" ">

ਭਾਜਪਾ ਆਗੂ ਤੇਜਿੰਦਰ ਬੱਗਾ ਦੇ ਪਿਤਾ ਪ੍ਰੀਤਪਾਲ ਸਿੰਘ ਬੱਗਾ ਦੀ ਸ਼ਿਕਾਇਤ ’ਤੇ ਜਨਕਪੁਰੀ ਥਾਣੇ ਵਿੱਚ ਧਾਰਾ 452, 365, 342, 392, 295 34 ਤਹਿਤ ਕੇਸ ਦਰਜ ਕੀਤਾ ਗਿਆ ਸੀ। ਐਫਆਈਆਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਤਜਿੰਦਰ ਬੱਗਾ ਨੇ ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਉਸ ਨੂੰ ਲਿਜਾਣ ਤੋਂ ਪਹਿਲਾਂ ਉਸ ਨੂੰ ਪੱਗ ਬੰਨਣ ਦੇਣ, ਪਰ ਉਹ ਬਿਨਾਂ ਪੱਗ ਬੰਨ੍ਹੇ ਹੀ ਨਾਲ ਲੈ ਗਏ।

ਉਦੋਂ ਤੋਂ ਭਾਜਪਾ ਸਮੇਤ ਕਈ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਪੁਲਿਸ 'ਤੇ ਸਿੱਖ ਧਰਮ ਦਾ ਅਪਮਾਨ ਕਰਨ ਦੇ ਦੋਸ਼ ਲਾਏ ਹਨ। ਭਗਵੰਤ ਮਾਨ ਦੀ ਆਲੋਚਨਾ ਦੇ ਨਾਲ-ਨਾਲ ਪੱਗੜੀ ਸੰਭਾਲ ਜੱਟਾ ਵੀ ਟਵਿਟਰ 'ਤੇ ਟ੍ਰੈਂਡ ਕਰਨ ਲੱਗਾ।

ਹੁਣ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਨੋਟਿਸ ਭੇਜ ਕੇ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਮੰਗਿਆ ਹੈ। ਇਹ ਤਜਿੰਦਰ ਬੱਗਾ ਦੇ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਹੈ, ਇਸ ਲਈ ਇਸ ਮਾਮਲੇ ਵਿੱਚ ਸਰਕਾਰ ਦੀ ਜਵਾਬਦੇਹੀ ਬਣਦੀ ਹੈ।

ਇਹ ਵੀ ਪੜ੍ਹੋ: ਤਜਿੰਦਰ ਬੱਗਾ ਗ੍ਰਿਫ਼ਤਾਰੀ ਮਾਮਲਾ: ਮੁਹਾਲੀ ਅਦਾਲਤ ਦੇ ਫੈਸਲੇ 'ਤੇ ਹਾਈਕੋਰਟ ਨੇ ਲਗਾਈ ਰੋਕ

ETV Bharat Logo

Copyright © 2024 Ushodaya Enterprises Pvt. Ltd., All Rights Reserved.