ਨਵੀਂ ਦਿੱਲੀ: ਰਾਜ ਸਭਾ ਨੇ ਸੋਮਵਾਰ ਨੂੰ ਕੌਮੀ ਖ਼ੁਰਾਕ ਤਕਨਾਲੋਜੀ ਉੱਦਮਤਾ ਅਤੇ ਪ੍ਰਬੰਧਨ ਬਿੱਲ 2019 ਨੂੰ ਪਾਸ ਕਰ ਦਿੱਤਾ ਹੈ। ਇਸ ਬਿੱਲ ਨੂੰ ਖੇਤੀਬਾੜੀ ਅਤੇ ਖੁਰਾਕ ਪ੍ਰੋਸੈਸਿੰਗ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਸ ਨੂੰ ਸਦਨ ’ਚ ਪੇਸ਼ ਕੀਤਾ ਸੀ। ਇਸ ਵਿੱਚ ਹਰਿਆਣਾ ਦੇ ਕੁੰਡਲੀ ਅਤੇ ਤਾਮਿਲਨਾਡੂ ਦੇ ਤੰਜਾਵਰ ਵਿੱਚ ਖੁਰਾਕ ਤਕਨਾਲੋਜੀ ਦੇ 2 ਸੰਸਥਾਨਾਂ ਨੂੰ ਰਾਸ਼ਟਰੀ ਸੰਸਥਾਵਾਂ ਵਜੋਂ ਐਲਾਨ ਕੀਤਾ ਹੈ।
ਇਹ ਵੀ ਪੜੋ: ਕੇਂਦਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਵਤੀਰਾ ਅਪਣਾਇਆ: ਬਾਜਵਾ
ਉਪਰਲੇ ਸਦਨ ਵਿੱਚ ਬਹਿਸ ਦੌਰਾਨ ਦੇਸ਼ ਵਿੱਚ ਫੂਡ ਪ੍ਰੋਸੈਸਿੰਗ ਉਦਯੋਗ ਬਾਰੇ ਗੱਲ ਕਰਦਿਆਂ ਤੋਮਰ ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਸਾਡੀ ਪੈਦਾਵਾਰ ਨੂੰ ਵਿਸ਼ਵ ਭਰ ਵਿੱਚ ਪਛਾਣ ਤੇ ਭਾਰੀ ਰੁਜ਼ਗਾਰ ਪੈਦਾ ਕਰ ਸਕਦੀ ਹੈ।
ਇਹ ਵੀ ਪੜੋ: ਸੁਖਬੀਰ ਬਾਦਲ ਨੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਐਲਾਨਿਆ ਉਮੀਦਵਾਰ
ਇਸ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਸਾਰੇ ਰਾਜਾਂ ਵਿੱਚ ਅਜਿਹੇ ਸੰਸਥਾਨ ਸਥਾਪਤ ਕਰਨ ਦਾ ਸੁਝਾਅ ਦਿੱਤਾ ਸੀ। ਦੱਸ ਦਈਏ ਕਿ ਇਹ ਬਿੱਲ ਫਰਵਰੀ 2019 ਤੋਂ ਸੰਸਦ ਵਿੱਚ ਵਿਚਾਰ ਅਧੀਨ ਹੈ।