ETV Bharat / bharat

National Herald Case: ED ਨੇ ਰਾਹੁਲ ਗਾਂਧੀ ਨੂੰ ਮੁੜ ਪੁੱਛਗਿੱਛ ਲਈ ਬੁਲਾਇਆ

ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਜੇ ਵੀ ਪੁੱਛਗਿੱਛ ਦੇ ਘੇਰੇ 'ਚ ਹਨ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਰਾਹੁਲ ਗਾਂਧੀ ਨੂੰ ਮੰਗਲਵਾਰ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਹੈ।

National Herald Case
National Herald Case
author img

By

Published : Jun 20, 2022, 9:38 PM IST

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਮੁੜ ਤੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਭਲਕੇ (21 ਜੂਨ) ਨੂੰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਨੈਸ਼ਨਲ ਹੈਰਾਲਡ ਅਖਬਾਰ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਪਿਛਲੇ ਹਫ਼ਤੇ ਲਗਾਤਾਰ ਤਿੰਨ ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਈਡੀ ਨੇ ਸੋਮਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਦੁਬਾਰਾ ਪੁੱਛਗਿੱਛ ਕੀਤੀ। ਰਾਹੁਲ ਗਾਂਧੀ ਦੁਪਹਿਰ ਦੇ ਕਰੀਬ 3.30 ਵਜੇ ਲੰਚ ਬਰੇਕ ਲਈ ਈਡੀ ਦਫ਼ਤਰ ਤੋਂ ਬਾਹਰ ਆਏ ਅਤੇ ਕਰੀਬ ਇੱਕ ਘੰਟੇ ਬਾਅਦ ਮੁੜ ਈਡੀ ਦਫ਼ਤਰ ਪੁੱਜੇ। ਜਾਂਚ ਏਜੰਸੀ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਰੱਖ ਰਹੀ ਹੈ।

52 ਸਾਲਾ ਰਾਹੁਲ ਗਾਂਧੀ ਤੋਂ ਈਡੀ ਅਧਿਕਾਰੀਆਂ ਨੇ ਪਿਛਲੇ ਹਫ਼ਤੇ ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਲਗਾਤਾਰ ਤਿੰਨ ਦਿਨਾਂ ਤੱਕ 30 ਘੰਟੇ ਤੋਂ ਵੱਧ ਪੁੱਛਗਿੱਛ ਕੀਤੀ ਜਿਸ ਦੌਰਾਨ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ। ਉਨ੍ਹਾਂ ਨੇ ਪਿਛਲੇ ਸ਼ੁੱਕਰਵਾਰ ਨੂੰ ਦੁਬਾਰਾ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋਣਾ ਸੀ ਪਰ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਈਡੀ ਦੇ ਜਾਂਚ ਅਧਿਕਾਰੀ ਨੂੰ ਪੱਤਰ ਲਿਖ ਕੇ ਸ਼ੁੱਕਰਵਾਰ (17 ਜੂਨ) ਨੂੰ ਹੋਣ ਵਾਲੀ ਪੁੱਛਗਿੱਛ ਤੋਂ ਛੋਟ ਦੇਣ ਦੀ ਬੇਨਤੀ ਕੀਤੀ ਸੀ ਕਿਉਂਕਿ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਬੀਮਾਰ ਸੀ। ਉਨ੍ਹਾਂ ਦੀ ਬੇਨਤੀ ਨੂੰ ਈਡੀ ਨੇ ਸਵੀਕਾਰ ਕਰ ਲਿਆ ਅਤੇ 20 ਜੂਨ ਨੂੰ ਪੇਸ਼ ਹੋਣ ਲਈ ਕਿਹਾ।

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕੋਵਿਡ-19 ਨਾਲ ਸਬੰਧਤ ਸਿਹਤ ਸਮੱਸਿਆਵਾਂ ਕਾਰਨ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਈਡੀ ਨੇ ਇਸੇ ਮਾਮਲੇ ਵਿੱਚ ਸੋਨੀਆ ਗਾਂਧੀ ਨੂੰ 23 ਜੂਨ ਨੂੰ ਤਲਬ ਕੀਤਾ ਹੈ। ਮੰਨਿਆ ਜਾਂਦਾ ਹੈ ਕਿ ਰਾਹੁਲ ਗਾਂਧੀ ਨੂੰ ਯੰਗ ਇੰਡੀਅਨ ਦੀ ਸਥਾਪਨਾ, ਨੈਸ਼ਨਲ ਹੈਰਾਲਡ ਚਲਾਉਣ ਅਤੇ ਐਸੋਸੀਏਟਡ ਜਰਨਲਜ਼ ਲਿਮਟਿਡ (ਏਜੇਐਲ) ਨੂੰ ਕਾਂਗਰਸ ਦੇ ਕਰਜ਼ੇ ਅਤੇ ਮੀਡੀਆ ਸੰਸਥਾ ਦੇ ਅੰਦਰ ਫੰਡਾਂ ਦੇ ਤਬਾਦਲੇ ਨਾਲ ਸਬੰਧਤ ਸਵਾਲ ਪੁੱਛੇ ਗਏ ਸਨ।

ਯੰਗ ਇੰਡੀਅਨ ਦੇ ਪ੍ਰਮੋਟਰਾਂ ਅਤੇ ਸ਼ੇਅਰਧਾਰਕਾਂ ਵਿੱਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਸਮੇਤ ਕੁਝ ਹੋਰ ਕਾਂਗਰਸੀ ਆਗੂ ਸ਼ਾਮਲ ਹਨ। ਕਾਂਗਰਸ ਨੇ ਈਡੀ ਦੀ ਇਸ ਕਾਰਵਾਈ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਵਿਰੋਧੀ ਨੇਤਾਵਾਂ ਵਿਰੁੱਧ ਬਦਲਾਖੋਰੀ ਦੀ ਰਾਜਨੀਤੀ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: ਸਿਨੇਮਾ ਹਾਲ ਤੋਂ ਪਹਿਲਾਂ ਅਦਾਲਤ 'ਚ ਦਿਖਾਈ ਜਾਵੇਗੀ ਫਿਲਮ 'ਜੁਗ ਜੁਗ ਜੀਓ'

ETV Bharat Logo

Copyright © 2024 Ushodaya Enterprises Pvt. Ltd., All Rights Reserved.