ਚੰਡੀਗੜ੍ਹ: ਹਾਕੀ ਦੇ ਮਹਾਨ ਜਾਦੂਗਰ ਕਹੇ ਜਾਣ ਵਾਲੇ ਖਿਡਾਰੀ ਮੇਜਰ ਧਿਆਨ ਚੰਦ ਨੇ ਆਪਣੀ ਹਾਕੀ ਰਾਹੀਂ ਭਾਰਤ ਦਾ ਨਾਂਅ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਹੈ।ਧਿਆਨ ਚੰਦ ਵਰਗੇ ਖਿਡਾਰੀਆਂ ਨੇ ਹਾਕੀ ਦੇ ਮੈਦਾਨ ਵਿੱਚ ਆਪਣਾ ਜੀਵਨ ਕੁਰਬਾਨ ਕਰ ਛੱਡਿਆ। ਉਨ੍ਹਾਂ ਦਾ ਜਜ਼ਬਾ ਜਨੂਨ ਆਉਣ ਵਾਲੀ ਨਸਲ ਲਈ ਪ੍ਰੇਰਨਾਸ੍ਰੋਤ ਸਾਬਤ ਹੋ ਰਿਹਾ ਹੈ। ਗੇਂਦ ਲੈ ਕੇ ਬਿਜਲੀ ਦੀ ਤੇਜ਼ੀ ਨਾਲ ਦੌੜਨ ਵਾਲੇ ਧਿਆਨ ਚੰਦ ਦਾ ਅੱਜ ਜਨਮਦਿਨ ਮਨਾਇਆ ਜਾ ਰਿਹਾ ਹੈ।
ਇਹ ਵੀ ਪੜੋ: ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ
ਦੱਸ ਦਈਏ ਕਿ ਮੇਜਰ ਧਿਆਨ ਚੰਦ ਦੇ ਜਨਮਦਿਨ 29 ਅਗਸਤ ਨੂੰ ‘ਰਾਸ਼ਟਰੀ ਖੇਡ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਖੇਡ ਜਗਤ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਕੌਮੀ ਅਰਜੁਨ ਅਤੇ ਦਰੋਣਾਚਾਰੀਆ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਜਾਂਦਾ ਹੈ।
ਧਿਆਨ ਚੰਦ ਦਾ ਜਨਮ 29 ਅਗਸਤ 1905 ਨੂੰ ਪ੍ਰਯਾਰਾਜ (ਇਲਾਹਾਬਾਦ) ਦੇ ਇੱਕ ਸਾਧਾਰਨ ਰਾਜਪੂਤ ਪਰਿਵਾਰ ਵਿੱਚ ਹੋਇਆ ਸੀ। ਉਹ ਆਮ ਮੁੰਡਿਆਂ ਵਾਂਗ ਪੜ੍ਹਾਈ ਤੋਂ ਬਾਅਦ 1926 ਵਿੱਚ ਦਿੱਲੀ ਵਿਖੇ ਬ੍ਰਾਹਮਣ ਰੈਜੀਮੈਂਟ ਵਿੱਚ ਭਰਤੀ ਹੋ ਗਿਆ ਸੀ। ਉਦੋਂ ਉਸ ਦੀ ਹਾਕੀ ਪ੍ਰਤੀ ਕੋਈ ਦਿਲਚਸਪੀ ਨਹੀਂ ਸੀ ਪਰ ਰੈਜੀਮੈਂਟ ਦੇ ਇੱਕ ਸੂਬੇਦਾਰ ਮੇਜਰ ਤਿਵਾੜੀ ਨੇ ਉਸ ਅੰਦਰ ਖਿਡਾਰੀ ਵਾਲੀ ਇੱਕ ਚਿਣਗ ਦੇਖੀ ਤੇ ਉਸ ਨੂੰ ਖੇਡਣ ਲਈ ਪ੍ਰੇਰਿਆ, ਜਿਸਦੀ ਬਦੌਲਤ ਧਿਆਨ ਚੰਦ ਦਾ ਨਾਮ ਇਤਿਹਾਸ ਦੇ ਪੰਨਿਆਂ ਉੱਤੇ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ।
ਇਹ ਵੀ ਪੜੋ: ਝਾਰਖੰਡ ਦੇ ਆਦਿਵਾਸੀਆਂ ਨੇ ਰਵਾਇਤੀ ਹਥਿਆਰਾਂ ਨਾਲ ਕੀਤਾ ਸੀ ਅੰਗਰੇਜ਼ਾਂ ਦੇ ਨੱਕ 'ਚ ਦਮ
ਧਿਆਨ ਚੰਦ ਦੀ ਰਹਿਨੁਮਾਈ ਹੇਠ ਭਾਰਤੀ ਹਾਕੀ ਟੀਮ ਨੇ ਓਲੰਪਿਕ ਖੇਡਾਂ ਵਿੱਚ ਤਿੰਨ ਸੋਨ ਤਗਮੇ (1928, 1932 ਅਤੇ 1936) ਜਿੱਤੇ ਸਨ। ਉਸ ਸਮੇਂ ਭਾਰਤੀ ਹਾਕੀ ਟੀਮ, ਹਾਕੀ ਦੀ ਖੇਡ ਵਿੱਚ ਸਭ ਤੋਂ ਵਧੀਆ ਟੀਮਾਂ ਵਿੱਚੋਂ ਇੱਕ ਸਨ। ਮੇਜਰ ਧਿਆਨ ਚੰਦ ਨੇ ਆਪਣੇ ਕੌਮਾਂਤਰੀ ਖੇਡ ਜੀਵਨ ਵਿੱਚ 400 ਤੋਂ ਵੱਧ ਗੋਲ ਕੀਤੇ।
ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ
ਉਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਵਧਾਈ ਦਿੰਦੇ ਹੋਏ ਲਿਖਿਆ ਕਿ ‘ਸਾਡੇ ਹਾਕੀ ਦੇ ਲੜਕੇ ਅਤੇ ਲੜਕੀਆਂ ਨੇ ਧਿਆਨ ਚੰਦ ਜੀ ਦੀ ਜਾਦੂਈ ਵਿਰਾਸਤ ਨੂੰ ਕਾਇਮ ਰੱਖਣ ਵਾਲੇ ਇਸ ਸਾਲ ਦੇ ਖੇਡ ਦਿਵਸ ਦੀ ਧੁਨ ਨਿਰਧਾਰਤ ਕੀਤੀ ਹੈ। ਮੈਨੂੰ ਯਕੀਨ ਹੈ ਕਿ ਅਸੀਂ ਪੈਰਾਲੰਪਿਕਸ ਵਿੱਚ ਵੀ ਆਪਣੇ ਹੌਂਸਲੇ ਨਾਲ ਦੇਸ਼ ਦਾ ਮਾਣ ਵਧਾਵਾਗੇ। ਸਾਰੇ ਖੇਡ ਪ੍ਰੇਮੀਆਂ ਨੂੰ ਮੁਬਾਰਕ !