ਚੰਡੀਗੜ੍ਹ: ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਕਾਰਨ ਸ਼ਬਦੀ ਜੰਗ ਲਗਾਤਾਰ ਜਾਰੀ ਹੈ। ਨਵਜੋਤ ਸਿੱਧੂ ਵਲੋਂ ਆਪਣੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਜਿਸ ਚੱਲਦਿਆਂ ਉਨ੍ਹਾਂ ਵਲੋਂ ਟਵੀਟ 'ਤੇ ਟਵੀਟ ਕੀਤੇ ਜਾ ਰਹੇ ਹਨ। ਇਸ ਨੂੰ ਲੈਕੇ ਮੁੜ ਨਵਜੋਤ ਸਿੱਧੂ ਨੇ ਬਿਜਲੀ ਦੇ ਮੁੱਦੇ 'ਤੇ ਆਪਣੀ ਸਰਕਾਰ ਨੂੰ ਨਸਹੀਅਤ ਦਿੰਦੇ ਟਵੀਟ ਕੀਤੇ ਹਨ।
18 ਨੁਕਤੀ ਏਜੰਡੇ ਦੀ ਸ਼ੁਰੂਆਤ ਬਿਜਲੀ ਖਰੀਦ ਸਮਝੌਤਿਆਂ ਰੱਦ ਕਰਕੇ ਕੀਤੀ ਜਾਵੇ
ਨਵਜੋਤ ਸਿੱਧੂ ਨੇ ਟਵੀਟ ਕਰ ਕਿਹਾ ਕੀ ਕਾਂਗਰਸ ਹਾਈ ਕਮਾਨ ਵੱਲੋ ਦਿੱਤੇ ਲੋਕ ਪੱਖੀ 18 ਨੁਕਤੀ ਏਜੰਡੇ ਨੂੰ ਪੂਰਾ ਕਰਨ ਦੀ ਸ਼ੁਰੂਆਤ ਬਾਦਲਾਂ ਵੱਲੋਂ ਦਸਤਖ਼ਤ ਕੀਤੇ ਬਿਜਲੀ ਖਰੀਦ ਸਮਝੌਤਿਆਂ ਨੂੰ ਰੱਦ ਕਰਕੇ ਕੀਤੀ ਜਾਵੇ। ਇਸ ਲਈ ਪੰਜਾਬ ਵਿਧਾਨ ਸਭਾ ਵਲੋਂ ਸੈਸ਼ਨ ਬੁਲਾ ਕੇ ਰਾਸ਼ਟਰੀ ਪਾਵਰ ਐਕਸਚੇਂਜ ਅਨੁਸਾਰ ਬਿਜਲੀ ਕੀਮਤਾਂ ਬਿਨਾਂ ਕਿਸੇ ਬੱਧੀ ਲਾਗਤ ਤੋਂ ਤੈਅ ਕਰਨ ਲਈ ਕਾਨੂੰਨ ਬਣਾਇਆ ਜਾਵੇ।
ਇਸ ਦੇ ਨਾਲ ਹੀ ਦੂਜਾ ਟਵੀਟ ਕਰਦਿਆਂ ਸਿੱਧੂ ਲਿਖਦੇ ਹਨ ਕਿ ਪੰਜਾਬ ਪਹਿਲਾਂ ਹੀ 9000 ਕਰੋੜ ਰੁਪਏ ਸਬਸਿਡੀ ਦੇ ਰਿਹਾ ਹੈ। ਪਰ ਸਾਨੂੰ ਇਸ ਤੋਂ ਅੱਗੇ ਵਧ ਕੇ ਸਰਚਾਰਜ (surcharge) ਕਾਰਨ ਵਧੀ ਬਿਜਲੀ ਕੀਮਤ 10-12 ਰੁਪਏ ਪ੍ਰਤੀ ਯੂਨਿਟ ਦੀ ਥਾਂ ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ 3-5 ਰੁਪਏ ਪ੍ਰਤੀ ਯੂਨਿਟ ਦੇ ਨਾਲ-ਨਾਲ 300 ਯੂਨਿਟ ਮੁਫ਼ਤ ਅਤੇ 24 ਘੰਟੇ ਬਿਜਲੀ ਸਪਲਾਈ ਲਾਜ਼ਮੀ ਦੇਣੀ ਚਾਹੀਦੀ ਹੈ। ਨਵਜੋਤ ਸਿੱਧੂ ਲਿਖਦੇ ਹਨ ਕਿ ਇਹ ਹੋਣਾ ਹੀ ਚਾਹੀਦਾ ਹੈ ਅਤੇ ਇਹ ਲਾਗੂ ਕਰਨਾ ਸੰਭਵ ਵੀ ਹੈ।
ਇਹ ਵੀ ਪੜ੍ਹੋ:ਪੰਜਾਬ ਬਿਜਲੀ ਸੰਕਟ: ਕੈਪਟਨ ਦੇਣ ਜਾ ਰਹੇ ਹਨ ਬਾਦਲਾਂ ਨੂੰ ਝਟਕਾ !