ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਉਦੋਂ ਤੱਕ ਅਰਾਮ ਨਾਲ ਨਹੀਂ ਬੈਠੇਗੀ, ਜਦੋਂ ਤੱਕ ਕਿਸਾਨਾਂ ਦੇ ਹਿੱਤ ਸੁਰੱਖਿਅਤ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਕਾਂਗਰਸ ਭਾਰਤੀ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ। ਪਾਰਟੀ ਕਿਸਾਨਾਂ ਦੇ ਇਸ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਲੜਾਈ ਵਿੱਚ ਹਮੇਸ਼ਾ ਨਾਲ ਖੜ੍ਹੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੀ ਲੜਾਈ, ਸਾਡੀ ਲੜਾਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜਿੱਤ ਸਾਡੀ ਜਿੱਤ ਹੈ ਤੇ ਸਾਡੀ ਜਿੱਤ ਦੇਸ਼ ਦੀ ਜਿੱਤ ਹੈ।
ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਕਿਸਾਨਾਂ ਦੀ ਜਿੱਤ ਸਾਡੀ ਜਿੱਤ ਹੈ ਤੇ ਸਾਡੀ ਜਿੱਤ ਦੇਸ਼ ਦੀ ਜਿੱਤ ਹੈ। ਨਵਜੋਤ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੋਦੀ ਸਰਕਾਰ ਵੱਲੋਂ ਥੋਪੇ ਗਏ ਖਤਰਨਾਕ ਖੇਤੀ ਕਾਨੂੰਨਾਂ ਵਿਰੁੱਧ ਸਾਡੇ ਸੰਘਰਸ਼ ਦੀ ਅਗਵਾਈ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਤੇ ਹੋਰ ਸੰਸਦ ਮੈਂਬਰਾਂ ਨੇ ਸੰਘਰਸ਼ ਕੀਤਾ। ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਉਦੋਂ ਤੱਕ ਆਰਾਮ ਨਾਲ ਨਹੀਂ ਬੈਠੇਗੀ, ਜਦੋਂ ਤੱਕ ਸਾਡੇ ਕਿਸਾਨਾਂ ਦੇ ਹਿੱਤ ਸੁਰੱਖਿਅਤ ਨਹੀਂ ਹੁੰਦੇ। ਜਿਕਰਯੋਗ ਹੈ ਕਿ ਪੰਜਬਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਤੇ ਗੁਰਜੀਤ ਔਜਲਾ ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਸਦ ਦੇ ਬਾਹਰ ਧਰਨਾ ਦਿੱਤਾ ਸੀ।
-
Congress firmly stands with Indian farmers in their fight for repealing draconian black laws. Their fight is our fight... Their victory is our victory... India's victory !!! #FarmersFirst#JittegaKisan https://t.co/TIkKB8E2gH
— Navjot Singh Sidhu (@sherryontopp) November 29, 2021 " class="align-text-top noRightClick twitterSection" data="
">Congress firmly stands with Indian farmers in their fight for repealing draconian black laws. Their fight is our fight... Their victory is our victory... India's victory !!! #FarmersFirst#JittegaKisan https://t.co/TIkKB8E2gH
— Navjot Singh Sidhu (@sherryontopp) November 29, 2021Congress firmly stands with Indian farmers in their fight for repealing draconian black laws. Their fight is our fight... Their victory is our victory... India's victory !!! #FarmersFirst#JittegaKisan https://t.co/TIkKB8E2gH
— Navjot Singh Sidhu (@sherryontopp) November 29, 2021
ਕਾਂਗਰਸ ਹੀ ਖੇਤੀ ਕਾਨੂੰਨਾਂ ਵਿਰੁੱਧ ਆਵਾਜ ਚੁੱਕਣ ਵਾਲੀ ਪਹਿਲੀ ਪਾਰਟੀ ਸੀ। ਪੰਜਾਬ ਦੇ ਤੱਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਨਾਲ ਲੈ ਕੇ ਦਿੱਲੀ ਵਿੱਖੇ ਧਰਨਾ ਦਿੱਤਾ ਸੀ ਤੇ ਸੰਸਦ ਵੱਲ ਮਾਰਚ ਵੀ ਕੀਤਾ ਸੀ। ਹਾਲਾਂਕਿ ਕਿਸਾਨ ਜਥੇਬੰਦੀਆਂ ਨੇ ਆਪਣੇ ਧਰਨ ਵਿੱਚ ਕਿਸੇ ਵੀ ਰਾਜਸੀ ਆਗੂ ਤੇ ਪਾਰਟੀ ਨੂੰ ਆਉਣ ਨਹੀਂ ਦਿੱਤਾ ਸੀ ਪਰ ਇਸ ਦੇ ਬਾਵਜੂਦ ਕਾਂਗਰਸ ਦੇ ਪੰਜਾਬ ਤੋਂ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਧਰਨਾ ਦਿੱਤਾ ਸੀ ਤੇ ਕਿਸਾਨਾਂ ਦੀ ਆਵਾਜ ਬੁਲੰਦ ਕੀਤੀ ਸੀ।
ਇਹ ਵੀ ਪੜ੍ਹੋ:Farm Laws Repeal Bill 2021 ਲੋਕ ਸਭਾ ‘ਚ ਪਾਸ