ਚੰਡੀਗੜ੍ਹ: ਦੇਸ਼ ਭਰ ਦੇ ਕਿਸਾਨ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ, ਉਥੇ ਹੀ ਕੌਮੀ ਅਪਰਾਧ ਰਿਕਾਰਡ ਬਿਊਰੋ (National Crime Records Bureau) ਦੀ ਰਿਪੋਰਟ ਵਿੱਚ ਵੱਡਾ ਖੁਲਾਸਾ ਹੋਇਆ ਹੈ ਕਿ ਕਿਸਾਨਾਂ ਵਿੱਚ ਖ਼ੁਦਕੁਸ਼ੀਆਂ ਦੇ ਮਾਮਲੇ ਵਧ ਗਏ ਹਨ।
ਇਹ ਵੀ ਪੜੋ: ਟਿੱਕਰੀ ਬਾਰਡਰ 'ਤੇ ਬੈਰੀਅਰ ਹਟਾਉਣ ਦੌਰਾਨ ਤਣਾਅ, ਰਾਜੇਵਾਲ ਨੇ ਕੀਤੀ ਇਹ ਅਪੀਲ
ਵਧੇ ਕਿਸਾਨ ਖ਼ੁਦਕੁਸ਼ੀਆਂ ਦੇ ਮਾਮਲੇ
ਕੌਮੀ ਅਪਰਾਧ ਰਿਕਾਰਡ ਬਿਊਰੋ (National Crime Records Bureau) ਮੁਤਾਬਕ 2020 ਵਿੱਚ ਖੇਤੀ ਖੇਤਰ 'ਚ ਕੁੱਲ 10,677 ਲੋਕਾਂ ਨੇ ਖੁਦਕੁਸ਼ੀ ਕੀਤੀ ਹੈ। ਇਹਨਾਂ ਵਿੱਚੋਂ 5579 ਕਾਸ਼ਤਕਾਰਾਂ ਤੇ 5 ਹਜ਼ਾਰ ਦੇ ਕਰੀਬ ਖੇਤ ਮਜ਼ਦੂਰ ਸ਼ਾਮਲ ਹਨ। ਇਹ ਅੰਕੜਾ ਦੇਸ਼ ਵਿੱਚ ਕੁੱਲ ਖੁਦਕੁਸ਼ੀਆਂ (1,53,052) ਦਾ 7 ਫੀਸਦ ਹੈ।
2020 ਦਾ ਅੰਕੜਾਂ
- 4006 ਖੁਦਕੁਸ਼ੀਆਂ ਦੇ ਨਾਲ ਮਹਾਰਾਸ਼ਟਰ ਸਭ ਤੋਂ ਅੱਗੇ ਹੈ।
- ਖੁਦਕੁਸ਼ੀਆਂ ਦੇ ਮਾਮਲੇ ਵਿੱਚ ਕਰਨਾਟਕ ਦੂਜੇ ਨੰਬਰ ’ਤੇ ਹੈ ਜਿੱਥੇ 2016 ਖ਼ੁਦਕੁਸ਼ੀਆਂ ਹੋਈਆਂ ਹਨ।
- ਉਥੇ ਹੀ ਜੇਕਰ ਆਂਧਰਾ ਪ੍ਰਦੇਸ਼ ਦੀ ਗੱਲ ਕੀਤੀ ਜਾਵੇ ਤਾਂ ਇਥੇ 889 ਕਿਸਾਨਾਂ ਨੇ ਕੀਤੀਆਂ ਖੁਦਕੁਸ਼ੀਆਂ ਕੀਤੀਆਂ ਹਨ।
- ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਵਿੱਚ 735 ਖੁਦਕੁਸ਼ੀਆਂ ਹੋਈਆਂ ਹਨ।
- ਜੇਕਰ ਛੱਤੀਸਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਇਥੇ 537 ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ।
ਉਥੇ ਹੀ ਜੇਕਰ ਲਿੰਗ ਅਨੁਪਾਤ ਦੀ ਗੱਲ ਕੀਤੀ ਜਾਵੇ ਤਾਂ ਕੌਮੀ ਅਪਰਾਧ ਰਿਕਾਰਡ ਬਿਊਰੋ (National Crime Records Bureau) ਵਿੱਚ ਇਸ ਦਾ ਅੰਕੜਾਂ ਜਾਰੀ ਕੀਤਾ ਗਿਆ ਹੈ ਜੋ ਹੇਠ ਲਿਖੇ ਅਨੁਸਾਰ ਹੈ।
- 2020 ਵਿੱਚ ਖੁਦਕੁਸ਼ੀ ਕਰਨ ਵਾਲੇ 5579 ਕਿਸਾਨਾਂ ਚੋਂ 5335 ਮਰਦ ਅਤੇ 244 ਔਰਤਾਂ ਸਨ।
- 2020 ਵਿੱਚ ਖੁਦਕੁਸ਼ੀ ਕਰਨ ਵਾਲੇ 5098 ਖੇਤ ਮਜ਼ਦੂਰਾਂ ਚੋਂ 4621 ਮਰਦ ਅਤੇ 477 ਔਰਤਾਂ ਸਨ।
- ਜਿਹਨਾਂ ਕੋਲ ਆਪਣੀ ਜ਼ਮੀਨ ਹੈ ਉਹਨਾਂ ਵਿੱਚ 5,579 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ।
- 5,098 ਖੇਤ ਮਜ਼ਦੂਰ ਖੁਦਕੁਸ਼ੀਆਂ ਕਰ ਚੁੱਕੇ ਹਨ, ਇਸ ਤੋਂ ਇਲਾਵਾਂ ਹੋ ਕਿਸਾਨਾਂ ਨੇ ਵੀ ਖੁਦਕੁਸ਼ੀਆਂ ਕੀਤੀਆਂ ਹਨ।
ਸੋ ਕੌਮੀ ਅਪਰਾਧ ਰਿਕਾਰਡ ਬਿਊਰੋ (National Crime Records Bureau) ਦਾ ਇਹ ਹੈਰਾਨ ਕਰ ਦੇਣ ਵਾਲਾ ਅੰਕੜਾ ਦਰਸਾ ਰਿਹਾ ਹੈ ਕਿ ਮੋਦੀ ਸਰਕਾਰ ਸਮੇਂ ਦੇਸ਼ ਵਿੱਚ ਸਭ ਤੋਂ ਵੱਧ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਖੁਦਕੁਸ਼ੀਆਂ ਕੀਤੀ ਹਨ।
ਇਹ ਵੀ ਪੜੋ: ਰਾਜਾ ਵੜਿੰਗ ਨੇ ਮੁੜ ਘੇਰੇ ਮੁੱਖ ਮੰਤਰੀ ਕੇਜਰੀਵਾਲ, ਟਵੀਟ ਕਰ ਯਾਦ...