ਚੰਡੀਗੜ੍ਹ: ਟੋਕਿਓ ਓਲੰਪਿਕ (Tokyo Olympic) ਦੌਰਾਨ ਭਾਲਾ ਸੁੱਟਣ ਦੇ ਮੁਕਾਬਲੇ ਵਿੱਚ ਸੋਨ ਤਗਮਾ ਜਿੱਤ ਕੇ ਭਾਰਤ ਦਾ ਨਾਂ ਰੋਸ਼ਨ ਕਰਨ ਵਾਲੇ ਅਥਲੀਟ ਨੀਰਜ ਚੋਪੜਾ (Neeraj Chopra) ਨੇ ਮੁੱਖ ਮੰਤਰੀ (Punjab CM) ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। ਨੀਰਜ ਚੋਪੜਾ ਮੂਲ ਰੂਪ ਨਾਲ ਹਰਿਆਣਾ ਤੋਂ ਸਬੰਧ ਰਖਦੇ ਹਨ ਤੇ ਬੁੱਧਵਾਰ ਨੂੰ ਕੈਪਟਨ ਅਮਰਿੰਦਰ ਸਿੰਘ (Captain Amrinder Singh) ਨੇ ਓਲੰਪਿਕ ਜੇਤੂ ਅਥਲੀਟਾਂ (Athletes) ਲਈ ਇਕ ਭੋਜ ਰੱਖਿਆ ਸੀ। ਇਸ ਭੋਜ ਵਿੱਚ ਅਥਲੀਟਾਂ ਨੇ ਉਤਸਾਹ ਨਾਲ ਹਿੱਸਾ ਲਿਆ ਸੀ ਤੇ ਨੀਰਜ ਚੋਪੜਾ ਵੀ ਭੋਜ ਵਿੱਚ ਪੁੱਜਣ ਵਾਲੇ ਅਥਲੀਟਾਂ ਵਿੱਚ ਸ਼ਾਮਲ ਸੀ।
ਨੀਰਜ ਨੇ ਅੱਜ ਇੱਕ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ ਕਿ ਉਨ੍ਹਾਂ ਨੇ ਅਥਲੀਟਾਂ ਦੇ ਸਨਮਾਨ ਵਿੱਚ ਭੋਜ ਰੱਖਿਆ। ਨੀਰਜ ਨੇ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਦਾ ਵੀ ਧੰਨਵਾਦ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਇੱਕ ਚੰਗਾ ਭੋਜ ਸੀ। ਜਿਕਰਯੋਗ ਹੈ ਕਿ ਬੁੱਧਵਾਰ ਨੂੰ ਖਿਡਾਰੀਆਂ ਦੇ ਲਈ ਮੁੱਖ ਮੰਤਰੀ ਵੱਲੋਂ ਖੁਦ ਵੱਖ ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕੀਤੇ ਗਏ ਸੀ। ਖਿਡਾਰੀਆਂ ਦੇ ਨਾਲ ਨਾਲ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਹੋਰ ਵੀ ਪ੍ਰਸ਼ਾਸਨਿਕ ਅਧਿਕਾਰੀ ਇਸ ਮੌਕੇ ਮੌਜੂਦ ਰਹੇ। ਪੰਜਾਬ ਦੇ ਸੀਐਮ ਵੱਲੋਂ ਪੰਜਾਬ ਦੇ ਟੋਕਿਓ ਓਲੰਪਿਅਨਾਂ ਨੂੰ ਰਾਤ ਦੇ ਖਾਣੇ ਦੀ ਦਾਵਤ ਦਿੱਤੀ ਗਈ ਸੀ। ਸਾਰੇ ਖਿਡਾਰੀ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੇ ਹੋਏ ਸੀ।
-
My sincere thanks to the Govt. Of Punjab, @capt_amarinder ji and @iranasodhi sir for honouring and hosting a lovely meal for us athletes last night in Chandigarh! pic.twitter.com/IcppC9vUa4
— Neeraj Chopra (@Neeraj_chopra1) September 9, 2021 " class="align-text-top noRightClick twitterSection" data="
">My sincere thanks to the Govt. Of Punjab, @capt_amarinder ji and @iranasodhi sir for honouring and hosting a lovely meal for us athletes last night in Chandigarh! pic.twitter.com/IcppC9vUa4
— Neeraj Chopra (@Neeraj_chopra1) September 9, 2021My sincere thanks to the Govt. Of Punjab, @capt_amarinder ji and @iranasodhi sir for honouring and hosting a lovely meal for us athletes last night in Chandigarh! pic.twitter.com/IcppC9vUa4
— Neeraj Chopra (@Neeraj_chopra1) September 9, 2021
ਇਸ ਦੌਰਾਨ ਕੈਪਟਨ ਨੇ ਖਾਣਾ ਬਣਾਉਣ ਤੋਂ ਲੈ ਕੇ ਪਰੋਸਣ ਤੱਕ ਦੀ ਮੇਜਬਾਨੀ ਖੁਦ ਨਿਭਾਈ ਸੀ, ਜਿਹੜੀ ਕਿ ਖਿਡਾਰੀਆਂ ਨੂੰ ਖਾਸੀ ਪਸੰਦ ਆਈ। ਇਹੋ ਨਹੀਂ ਕੈਪਟਨ ਖਾਣਾ ਖਾਣ ਵੇਲੇ ਖਿਡਾਰੀਆਂ ਦੇ ਵਿਚਕਾਰ ਮੌਜੂਦ ਰਹੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਓਲੰਪੀਅਨ ਖਿਡਾਰੀਆਂ ਦੇ ਮਾਣ ਵਿਚ ਆਪਣੇ ਨਿਵਾਸ ਉਤੇ ਕੀਤੀ ਮੇਜ਼ਬਾਨੀ ਦੇ ਮਾਹੌਲ ਨੂੰ ਆਨੰਦਮਈ ਅਤੇ ਯਾਦਗਾਰੀ ਬਣਾ ਦਿੱਤਾ ਗਿਆ। ਮੁੱਖ ਮੰਤਰੀ ਵੱਲੋਂ ਸੂਬੇ ਦੇ ਓਲੰਪੀਅਨਾਂ ਅਤੇ ਭਾਲਾ ਸੁੱਟਣ ਵਾਲੇ ਨੀਰਜ ਚੋਪੜਾ ਨਾਲ ਕੀਤੇ ਵਾਅਦੇ ਮੁਤਾਬਕ ਇਨ੍ਹਾਂ ਪਲਾਂ ਨੂੰ ਅੱਜ ਸਾਕਾਰ ਰੂਪ ਦਿੱਤਾ।
ਪਕਵਾਨ ਬਣਾਉਣ ਬਾਰੇ ਕੈਪਟਨ ਨੇ ਆਪ ਦਿੱਤੀ ਜਾਣਕਾਰੀ
ਮੁੱਖ ਮੰਤਰੀ ਨੇ ਦੱਸਿਆ ਸੀ ਕਿ ਕਿਹਾ,“ਉਨ੍ਹਾਂ ਨੇ ਪਕਵਾਨ ਬਣਾਉਣੇ ਸਵੇਰੇ 11 ਵਜੇ ਬਣਾਉਣਾ ਸ਼ੁਰੂ ਕੀਤਾ ਸੀ। ਜ਼ਿਆਦਾਤਰ ਕੰਮ ਸ਼ਾਮ 5 ਵਜੇ ਦੇ ਕਰੀਬ ਨਿਪਟ ਗਿਆ ਸੀ ਅਤੇ ਉਸ ਤੋਂ ਬਾਅਦ ਅੰਤਿਮ ਛੋਹਾਂ ਦੇਣ ਦਾ ਸਮਾਂ ਸੀ, ਪਰ ਉਨ੍ਹਾਂ ਇਸ ਹਰੇਕ ਪਲ ਨੂੰ ਮਾਣਿਆ।” ਉਨ੍ਹਾਂ ਕਿਹਾ,”ਖਿਡਾਰੀਆਂ ਨੇ ਜਿੱਤ ਦੇ ਜਸ਼ਨ ਲਈ ਬਹੁਤ ਮਿਹਨਤ ਕੀਤੀ ਜਦੋਂਕਿ ਮੇਰੇ ਵੱਲੋਂ ਕੀਤੀ ਕੋਸ਼ਿਸ਼ ਉਸ ਦੇ ਮੁਕਾਬਲੇ ਕੁਝ ਵੀ ਨਹੀਂ।“
ਕੈਪਟਨ ਮਹਿਮਾਨਾਂ ਨੂੰ ਖਾਣਾ ਪਤੀਲਿਆਂ ‘ਚੋਂ ਪਰੋਸਦੇ ਵੀ ਦਿਖਾਈ ਦਿੱਤੇ
ਕੈਪਟਨ ਅਮਰਿੰਦਰ ਸਿੰਘ ਦੀ ਮੇਜ਼ਬਾਨੀ ਦੀ ਖੁਸ਼ੀ ਦਾ ਸਪੱਸ਼ਟ ਤੌਰ ਉਤੇ ਕੋਈ ਠਿਕਾਣਾ ਨਹੀਂ ਸੀ ਜਦੋਂ ਉਹ ਨਿੱਜੀ ਤੌਰ ਉਤੇ ਮਹਿਮਾਨਾਂ ਨੂੰ ਸਿੱਧਾ ਪਤੀਲਿਆਂ ਵਿੱਚੋਂ ਉਨ੍ਹਾਂ ਦੀ ਪਸੰਦ ਮੁਤਾਬਕ ਖਾਣਾ ਪਰੋਸਦੇ ਹੋਏ ਦੇਖੇ ਗਏ। ਉਨ੍ਹਾਂ ਟਿੱਪਣੀ ਕਰਦਿਆਂ ਕਿਹਾ, “ਸਿੱਧਾ ਖਾਣੇ ਵਾਲੇ ਭਾਂਡੇ ਵਿੱਚੋਂ ਪਰੋਸਿਆ ਖਾਣਾ ਹਮੇਸ਼ਾ ਹੀ ਵੱਧ ਜ਼ਾਇਕੇਦਾਰ ਹੁੰਦਾ ਹੈ ਅਤੇ ਭੋਜਨ ਬਾਰੇ ਉਨ੍ਹਾਂ ਦਾ ਗਿਆਨ, ਉਨ੍ਹਾਂ ਦੇ ਖਾਣਾ ਪਕਾਉਣ ਦੇ ਹੁਨਰ ਨਾਲੋਂ ਘੱਟ ਨਹੀਂ।
ਵੱਖ-ਵੱਖ ਵੰਨਗੀਆਂ ਦਾ ਖਾਣਾ ਕੀਤਾ ਸੀ ਤਿਆਰ
ਖਾਣਿਆਂ ਦੀ ਵੰਨਗੀ ਵਿੱਚ ਮਟਨ ਖਾਰਾ ਪਿਸ਼ੌਰੀ, ਲੌਂਗ ਇਲਾਚੀ ਚਿਕਨ, ਆਲੂ ਕੋਰਮਾ, ਦਾਲ ਮਸਰੀ, ਮੁਰਗ ਕੋਰਮਾ, ਦੁਗਾਨੀ ਬਰਿਆਨੀ ਅਤੇ ਜ਼ਰਦਾ ਚਾਵਲ (ਮਿੱਠੀ ਡਿਸ਼) ਸ਼ਾਮਲ ਹਨ। ਹਾਕੀ ਦੇ ਕਪਤਾਨ ਮਨਪ੍ਰੀਤ ਸਿੰਘ (ਡੀ.ਐਸ.ਪੀ. ਪੰਜਾਬ ਪੁਲਿਸ) ਨੇ ਕਿਹਾ ਕਿ ਉਨ੍ਹਾਂ ਨੇ ਮਹਾਰਾਜਾ ਦੇ ਖਾਣੇ ਬਾਰੇ ਸੁਣਿਆ ਤਾਂ ਸੀ ਪਰ ਅੱਜ ਜੋ ਉਨ੍ਹਾਂ ਨੇ ਸੁਆਦ ਮਾਣਿਆ, ਉਹ ਉਨ੍ਹਾਂ ਦੀਆਂ ਉਮੀਦਾਂ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ ਮੈਨੂੰ ਆਲੂ ਪਸੰਦ ਸਨ। ਡਿਸਕਸ ਥਰੋਅ ਕਮਲਪ੍ਰੀਤ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਖਾਣੇ ਬਣਾਉਣ ਅਤੇ ਪ੍ਰਾਹੁਣਚਾਰੀ ਦੋਵਾਂ ਤੋਂ ਬਹੁਤ ਪ੍ਰਭਾਵਤ ਹੋਈ। ਨੀਰਜ ਚੋਪੜਾ ਦਾ ਹਵਾਲਾ ਦਿੰਦਿਆਂ ਕਿਹਾ, "ਇਹ ਬਹੁਤ ਵਧੀਆ ਸੀ (ਘੀ ਨਾਲ ਭਰਪੂਰ) ਪਰ ਇਹ ਸ਼ਾਨਦਾਰ ਭੋਜਨ ਸੀ।"