ਨਵੀਂ ਦਿੱਲੀ: ਟੋਕੀਓ ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ 4 ਦਸੰਬਰ ਨੂੰ ਅਹਿਮਦਾਬਾਦ ਦੇ ਸੰਸਕਾਰਧਾਮ ਸਕੂਲ ਦਾ ਦੌਰਾ ਕਰਨਗੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਿਸ਼ਨ ਦੀ ਸ਼ੁਰੂਆਤ ਕਰਦੇ (NEERAJ CHOPRA TO LAUNCH PMS MISSION) ਹੋਏ ਸੰਤੁਲਿਤ ਖੁਰਾਕ, ਤੰਦਰੁਸਤੀ ਅਤੇ ਖੇਡਾਂ ਬਾਰੇ ਜਾਗਰੂਕਤਾ ਫੈਲਾਉਣਗੇ।
ਇਹ ਵੀ ਪੜੋ: ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਬੈਠਕ ਅੱਜ, ਮੀਟਿੰਗ ਤੋਂ ਪਹਿਲਾਂ ਬੋਲੇ ਰਾਕੇਸ਼ ਟਿਕੈਤ, ਕਿਹਾ...
ਮੋਦੀ ਨੇ 16 ਅਗਸਤ ਨੂੰ ਆਪਣੀ ਰਿਹਾਇਸ਼ 'ਤੇ ਟੋਕੀਓ ਓਲੰਪੀਅਨਾਂ ਨਾਲ ਮੁਲਾਕਾਤ ਦੌਰਾਨ ਭਾਰਤੀ ਓਲੰਪੀਅਨਾਂ ਅਤੇ ਪੈਰਾਲੰਪੀਅਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਕੁਪੋਸ਼ਣ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਸਕੂਲੀ ਬੱਚਿਆਂ ਨਾਲ ਖੇਡਣ ਲਈ 2023 'ਚ ਸੁਤੰਤਰਤਾ ਦਿਵਸ ਤੋਂ ਪਹਿਲਾਂ 75-75 ਸਕੂਲਾਂ ਦਾ ਦੌਰਾ ਕਰਨ।
ਬੁੱਧਵਾਰ ਨੂੰ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕੀਤਾ ਕਿ ਜੈਵਲਿਨ ਥ੍ਰੋਅਰ ਚੋਪੜਾ ਪ੍ਰਧਾਨ ਮੰਤਰੀ ਮਿਸ਼ਨ ਦੀ ਸ਼ੁਰੂਆਤ ਕਰਨਗੇ। ਠਾਕੁਰ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ, 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਡੇ ਓਲੰਪੀਅਨਾਂ ਅਤੇ ਪੈਰਾਲੰਪੀਅਨਾਂ ਨੂੰ ਸਕੂਲਾਂ ਦਾ ਦੌਰਾ ਕਰਨ ਅਤੇ ਸੰਤੁਲਿਤ ਖੁਰਾਕ, ਤੰਦਰੁਸਤੀ, ਖੇਡਾਂ ਅਤੇ ਹੋਰ ਮਹੱਤਵਪੂਰਨ ਮੁੱਦਿਆਂ 'ਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਲਈ ਕਿਹਾ ਹੈ। 4 ਦਸੰਬਰ ਨੂੰ ਨੀਰਜ ਚੋਪੜਾ ਅਹਿਮਦਾਬਾਦ ਦੇ ਸੰਸਕਾਰਧਾਮ ਸਕੂਲ ਤੋਂ ਇਸ ਮਿਸ਼ਨ ਦੀ ਸ਼ੁਰੂਆਤ ਕਰਨਗੇ (NEERAJ CHOPRA TO LAUNCH PMS MISSION)।
ਇਹ ਵੀ ਪੜੋ: Omicron Variant: ਭਾਰਤ ‘ਚ ਕੋਰੋਨਾ ਦੀ ਤੀਜੀ ਲਹਿਰ ਦਾ ਖਤਰਾ ? ਸਿਹਤ ਮੰਤਰਾਲੇ ਨੇ ਕਹੀਆਂ ਇਹ ਵੱਡੀਆਂ ਗੱਲਾਂ
ਭਾਰਤੀ ਖੇਡ ਅਥਾਰਟੀ (SAI) ਅਤੇ ਸਿੱਖਿਆ ਮੰਤਰਾਲਾ ਅਗਲੇ ਦੋ ਸਾਲਾਂ ਵਿੱਚ ਇਸ ਨੂੰ 'ਮੀਟ ਦਿ ਚੈਂਪੀਅਨਜ਼' ਪ੍ਰੋਗਰਾਮ ਵਜੋਂ ਚਲਾਉਣ 'ਤੇ ਕੰਮ ਕਰ ਰਹੇ ਹਨ। ਇਹ ਪ੍ਰੋਗਰਾਮ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਦਾ ਹਿੱਸਾ ਹੋਵੇਗਾ ਜੋ ਦੇਸ਼ ਦੀ ਆਜ਼ਾਦੀ ਦੇ 75 ਸਾਲਾਂ ਦਾ ਜਸ਼ਨ ਹੈ। ਚੋਪੜਾ ਨੇ ਟੋਕੀਓ ਖੇਡਾਂ ਵਿੱਚ 87.58 ਮੀਟਰ ਦੀ ਕੋਸ਼ਿਸ਼ ਨਾਲ ਸੋਨ ਤਮਗਾ ਜਿੱਤਿਆ। ਟੋਕੀਓ ਓਲੰਪਿਕ ਅਤੇ ਪੈਰਾਲੰਪਿਕ ਵਿੱਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨੇ ਦੇਸ਼ ਲਈ ਰਿਕਾਰਡ ਤਗਮੇ ਜਿੱਤੇ ਹਨ।