ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਤਿਲਕ ਵਿਹਾਰ ਇਲਾਕੇ ਵਿੱਚ ਇੱਕ ਨੇਪਾਲੀ ਨਾਗਰਿਕ ਦੀ ਲਾਸ਼ ਮਿਲੀ ਹੈ। ਦਿੱਲੀ ਪੁਲਿਸ ਅਨੁਸਾਰ ਮ੍ਰਿਤਕ ਦੀ ਪਛਾਣ ਰਾਜਕੁਮਾਰ ਗਾਲਨ ਦੇ ਰੂਪ ਵਿੱਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਨੇਪਾਲ ਦੇ ਕਾਲੀਕਰ ਦਾ ਰਹਿਣ ਵਾਲਾ ਸੀ। ਪੁਲਿਸ ਕਮਿਸ਼ਨਰ ਘਣਸ਼ਿਆਮ ਬੰਸਲ ਨੇ ਕਿਹਾ ਕਿ ਪੁਲਿਸ ਨੂੰ ਤਿਲਕ ਵਿਹਾਰ ਵਿੱਚ ਸੀਆਰਪੀਐੱਫ ਦੇ ਕੋਲ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ।
ਗਲੇ ਉੱਤੇ ਸੀ ਡੂੰਘਾ ਜ਼ਖਮ: ਪੁਲਿਸ ਅਨੁਸਾਰ ਜਦੋਂ ਪੁਲਿਸ ਮੌਕੇ ਉੱਤੇ ਪਹੁੰਚੀ ਤਾਂ ਉੱਥੇ ਨੇਪਾਲ ਦੇ ਇੱਕ ਨਾਗਰਿਕ ਦੀ ਲਾਸ਼ ਪਈ ਸੀ। ਉਨ੍ਹਾਂ ਦੱਸਿਆ ਕਿ ਤਿਲਕ ਨਗਰ ਥਾਣੇ ਵਿੱਚ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਲਾਸ਼ ਦੀ ਜਾਂਚ ਕੀਤੀ ਗਈ ਤਾਂ ਉਸਦੇ ਗਲੇ ਵਿੱਚ ਡੂੰਘਾ ਜ਼ਖਮ ਸੀ। ਇਸ ਤੋਂ ਲੱਗਦਾ ਹੈ ਕਿ ਉਸਦੀ ਗਲਾ ਵੱਢ ਕੇ ਹੱਤਿਆ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕ੍ਰਾਇਮ ਟੀਮ ਤੇ ਫਾਰੇਂਸਿਕ ਮਾਹਿਰਾਂ ਨੂੰ ਵੀ ਸੱਦਿਆ ਗਿਆ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: 3 Plane crash: ਜਹਾਜ਼ਾਂ ਉੱਤੇ ਸ਼ਨੀ ਪਿਆ ਭਾਰੀ, ਇੱਕੋ ਦਿਨ 3 ਜਹਾਜ਼ ਹੋਏ ਕਰੈਸ਼, ਜਾਣੋ ਪੂਰੀ ਕਹਾਣੀ
ਸੀਸੀਟੀਵੀ ਕੈਮਰਿਆਂ ਦੀ ਕੀਤੀ ਜਾ ਰਹੀ ਜਾਂਚ: ਪੁਲਿਸ ਨੇ ਦੱਸਿਆ ਕਿ ਰਾਜਕੁਮਾਰ ਕੰਮ ਦੀ ਭਾਲ ਵਿੱਚ ਵਿਕਾਸਪੁਰੀ ਰਹਿਣ ਵਾਲੇ ਆਪਣੇ ਦੋਸਤਾਂ ਨੂੰ ਮਿਲਣ ਆਇਆ ਸੀ। ਹਾਦਸੇ ਵਾਲੀ ਥਾਂ ਉੱਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਦੇਖੀ ਜਾ ਰਹੀ ਹੈ। ਇਸ ਲਈ ਟੀਮਾਂ ਵੀ ਬਣਾਈਆਂ ਗਈਆਂ ਹਨ। ਦੂੀਜੇ ਪਾਸੇ ਪੁਲਿਸ ਨੇ ਕਿਹਾ ਹੈ ਕਿ ਮੁਲਜ਼ਮ ਦਾ ਪਤਾ ਲਗਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵਿਵੇਕ ਵਿਹਾਰ ਇਲਾਕੇ ਵਿੱਚ ਹੋਈ ਸੀ ਨੌਜਵਾਨ ਦੀ ਹੱਤਿਆ: ਇਹ ਵੀ ਧਿਆਨ ਵਿੱਚ ਰਹੇ ਕਿ ਸ਼ਾਹਦਰਾ ਜਿਲ੍ਹੇ ਦੇ ਵਿਵੇਕ ਵਿਹਾਰ ਥਾਣਾ ਖੇਤਰ ਵਿੱਚ ਪਾਰਕ ਦੇ ਬਾਹਰ ਲੜਾਈ ਦੌਰਾਨ ਇਕ 19 ਸਾਲ ਦੇ ਨੌਜਵਾਨ ਸੁਰਜੀਤ ਸਿੰਘ ਦੀ ਵੀਰਵਾਰ ਨੂੰ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਦੀ ਸੂਚਨਾ ਮਿਲਣ ਮਗਰੋਂ ਪਹੁੰਚੀ ਪੁਲਿਸ ਨੇ ਲਾਸ਼ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਦੂਜੀ ਘਟਨਾ ਤੋਂ ਬਾਅਦ ਪੁਲਿਸ ਹੋਰ ਗੰਭੀਰਤਾ ਨਾਲ ਜਾਂਚ ਪੜਤਾਲ ਕਰ ਰਹੀ ਹੈ।