ETV Bharat / bharat

8 ਹਾਈ ਕੋਰਟਾਂ ਵਿੱਚ ਲਾਏ ਗਏ ਨਵੇਂ ਮੁੱਖ ਜੱਜ, 4 ਹਾਈ ਕੋਰਟਾਂ ਦੇ ਮੁੱਖ ਜੱਜਾਂ ਦਾ ਹੋਇਆ ਤਬਾਦਲਾ

ਰਾਸ਼ਟਰਪਤੀ ਵੱਲੋਂ 8 ਹਾਈ ਕੋਰਟਾਂ ਵਿੱਚ ਨਵੇਂ ਮੁੱਖ ਜੱਜ ਨਿਯੁਕਤ ਕੀਤੇ ਹਨ ਅਤੇ 4 ਹਾਈ ਕੋਰਟਾਂ ਦੇ ਮੁੱਖ ਜੱਜਾਂ ਦਾ ਤਬਾਦਲਾ ਕੀਤਾ ਗਿਆ ਹੈ। ਕਲਕੱਤਾ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਰਾਜੇਸ਼ ਬਿੰਦਲ ਨੂੰ ਇਲਾਹਾਬਾਦ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਪ੍ਰਕਾਸ਼ ਸ਼੍ਰੀਵਾਸਤਵ ਨੂੰ ਕਲਕੱਤਾ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ।

ਨਵੇਂ ਮੁੱਖ ਜੱਜਾਂ ਦੀ ਨਿਯੁਕਤੀ
ਨਵੇਂ ਮੁੱਖ ਜੱਜਾਂ ਦੀ ਨਿਯੁਕਤੀ
author img

By

Published : Oct 10, 2021, 7:12 AM IST

ਚੰਡੀਗੜ੍ਹ: ਭਾਰਤ ਦੇ ਰਾਸ਼ਟਰਪਤੀ (President of India) ਵੱਲੋਂ 8 ਹਾਈ ਕੋਰਟਾਂ ਵਿੱਚ ਨਵੇਂ ਮੁੱਖ ਜੱਜ ਨਿਯੁਕਤ ਕੀਤੇ ਹਨ ਅਤੇ 4 ਹਾਈ ਕੋਰਟਾਂ ਦੇ ਮੁੱਖ ਜੱਜਾਂ ਦਾ ਤਬਾਦਲਾ ਕੀਤਾ ਗਿਆ ਹੈ। ਕਲਕੱਤਾ ਹਾਈ ਕੋਰਟ (Calcutta High Court) ਦੇ ਕਾਰਜਕਾਰੀ ਚੀਫ ਜਸਟਿਸ ਰਾਜੇਸ਼ ਬਿੰਦਲ ਨੂੰ ਇਲਾਹਾਬਾਦ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ, ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਪ੍ਰਕਾਸ਼ ਸ਼੍ਰੀਵਾਸਤਵ ਨੂੰ ਕਲਕੱਤਾ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕੀਤਾ ਗਿਆ।

ਨਵੇਂ ਮੁੱਖ ਜੱਜਾਂ ਦੀ ਨਿਯੁਕਤੀ

ਇਸ ਦੇ ਨਾਲ ਹੀ ਮੇਘਾਲਿਆ ਦੇ ਜਸਟਿਸ ਰਣਜੀਤ ਵੀ ਮੋਰੇ ਨੂੰ ਉਸੇ ਹਾਈ ਕੋਰਟ ਦਾ ਮੁੱਖ ਜੱਜ ਬਣਾਇਆ ਗਿਆ ਹੈ। ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ ਜਸਟਿਸ ਆਰਵੀ ਮਲੀਮਠ ਹੁਣ ਮੱਧ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਜੱਜ ਹੋਣਗੇ। ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਰਿਤੂ ਰਾਜ ਅਵਸਥੀ ਕਰਨਾਟਕ ਹਾਈ ਕੋਰਟ ਦੇ ਮੁੱਖ ਜੱਜ ਹੋਣਗੇ। ਇਸੇ ਤਰ੍ਹਾਂ ਕਰਨਾਟਕ ਹਾਈ ਕੋਰਟ ਦੇ ਜਸਟਿਸ ਅਰਵਿੰਦ ਕੁਮਾਰ ਨੂੰ ਗੁਜਰਾਤ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਪਰਮੋਟ ਕੀਤਾ ਗਿਆ ਹੈ।

ਨਵੇਂ ਮੁੱਖ ਜੱਜਾਂ ਦੀ ਨਿਯੁਕਤੀ
ਨਵੇਂ ਮੁੱਖ ਜੱਜਾਂ ਦੀ ਨਿਯੁਕਤੀ

ਛੱਤੀਸਗੜ੍ਹ ਹਾਈ ਕੋਰਟ ਦੇ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਨੂੰ ਆਂਧਰਾ ਪ੍ਰਦੇਸ਼ ਹਾਈ ਕੋਰਟ ਦਾ ਮੁੱਖ ਜੱਜ ਬਣਾਇਆ ਗਿਆ ਹੈ। ਤ੍ਰਿਪੁਰਾ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਏਏ ਕੁਰੈਸ਼ੀ ਦਾ ਰਾਜਸਥਾਨ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਤਬਾਦਲਾ ਕਰ ਦਿੱਤਾ ਗਿਆ ਹੈ।

ਰਾਜਸਥਾਨ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਇੰਦਰਜੀਤ ਮਹੰਤੀ ਨੂੰ ਤ੍ਰਿਪੁਰਾ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਮੁਹੰਮਦ ਰਫੀਕ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਨਵਾਂ ਚੀਫ ਜਸਟਿਸ ਬਣਾਇਆ ਗਿਆ ਹੈ।

ਮੇਘਾਲਿਆ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਵਿਸ਼ਵਨਾਥ ਸੋਮਾਦਾਰ ਨੂੰ ਸਿੱਕਮ ਹਾਈ ਕੋਰਟ ਦਾ ਮੁੱਖ ਜੱਜ ਨਿਯੁਕਤ ਕੀਤਾ ਗਿਆ ਹੈ। ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਮੁੱਖ ਜੱਜ ਜਸਟਿਸ ਏਕੇ ਗੋਸਵਾਮੀ ਨੂੰ ਛੱਤੀਸਗੜ੍ਹ ਹਾਈ ਕੋਰਟ ਦਾ ਮੁੱਖ ਜੱਜ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਹਿੰਸਾ ਮਾਮਲਾ: 12 ਘੰਟੇ ਦੀ ਪੁੱਛਗਿੱਛ ਮਗਰੋਂ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਗ੍ਰਿਫਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.