ETV Bharat / bharat

ਭਿਆਨਕ ਮੰਦੀ ਨੂੰ ਲੁਕਾਉਣ ਲਈ ਵਿੱਤ ਮੰਤਰੀ ਲੈ ਕੇ ਆਏ ਨਵਾਂ ਰਾਹਤ ਪੈਕੇਜ

author img

By

Published : Nov 13, 2020, 11:13 AM IST

ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਦੇਸ਼ ਦੀ ਆਰਥਿਕਤਾ ਇਸ ਸਮੇਂ ਭਿਆਨਕ ਮੰਦੀ ਦੀ ਚਪੇਟ ਵਿੱਚ ਹੈ। ਆਰਥਿਕਤਾ ਦੀ ਦੁਰਦਸ਼ਾ ਨੂੰ ਲੁਕਾਉਣ ਲਈ ਵਿੱਤ ਮੰਤਰੀ ਨੇ ਇੱਕ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਸੀਨੀਅਰ ਕਾਂਗਰਸੀ ਆਗੂ ਪੀ ਚਿਦੰਬਰਮ ਨੇ ਇਹ ਵੀ ਦੋਸ਼ ਲਗਾਇਆ ਕਿ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ।

ਭਿਆਨਕ ਮੰਦੀ ਨੂੰ ਲੁਕਾਉਣ ਲਈ ਵਿੱਤ ਮੰਤਰੀ ਲੈ ਕੇ ਆਏ ਨਵਾਂ ਰਾਹਤ ਪੈਕੇਜ : ਕਾਂਗਰਸ

ਨਵੀਂ ਦਿੱਲੀ: ਕਾਂਗਰਸ ਨੇ ਦਾਅਵਾ ਕੀਤਾ ਕਿ ਦੇਸ਼ ਦੀ ਆਰਥਿਕਤਾ ਮੌਜੂਦਾ ਵਿੱਤੀ ਸਾਲ ਦੀ ਦੂਜੀ ਤਿਮਾਹੀ ਦੌਰਾਨ ਭਿਆਨਕ ਮੰਦੀ ਦੀ ਚਪੇਟ ਵਿੱਚ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਿਰਫ ਇਸ ਖ਼ਬਰ ਨੂੰ ਰੋਕਣ ਲਈ ਪੈਕੇਜ ਦਾ ਐਲਾਨ ਕੀਤਾ ਸੀ। ਪਾਰਟੀ ਦੇ ਸੀਨੀਅਰ ਆਗੂ ਪੀ ਚਿਦੰਬਰਮ ਨੇ ਇਹ ਵੀ ਦੋਸ਼ ਲਗਾਇਆ ਕਿ ਆਰਥਿਕਤਾ ਨੂੰ ਮੁੜ ਲੀਹ ‘ਤੇ ਲੈ ਕੇ ਆਉਂਣ ਦੀ ਕੋਈ ਯੋਜਨਾ ਨਹੀਂ ਹੈ।

ਖ਼ਬਰਾਂ ਦੇ ਮੁਤਾਬਕ, ਰਿਜ਼ਰਵ ਬੈਂਕ ਆਫ ਇੰਡੀਆ ਦਾ ਅਨੁਮਾਨ ਹੈ ਕਿ ਵਿੱਤੀ ਸਾਲ 2020-21 ਦੀ ਦੂਜੀ ਤਿਮਾਹੀ (ਜੁਲਾਈ-ਸਤੰਬਰ) ਵਿੱਚ ਕੁੱਲ ਘਰੇਲੂ ਉਤਪਾਦ ਦਾ 8.6 ਫੀਸਦੀ ਘੱਟ ਜਾਵੇਗਾ। ਸਾਬਕਾ ਵਿੱਤ ਮੰਤਰੀ ਨੇ ਪੱਤਰਕਾਰਾਂ ਨੂੰ ਕਿਹਾ, ‘ਸਰਕਾਰੀ ਅੰਕੜਿਆਂ ਮੁਤਾਬਕ ਇਤਿਹਾਸ ਵਿੱਚ ਪਹਿਲੀ ਵਾਰ, ਆਰਥਿਕਤਾ ਮੰਦੀ ਵਿੱਚ ਗਈ ਹੈ। ਜਿਹੜੇ ਅੰਕੜੇ ਸਾਹਮਣੇ ਆ ਰਹੇ ਹਨ, ਉਸ ਤੋਂ ਸੰਕੇਤ ਮਿਲਦਾ ਹੈ ਕਿ ਜੀਡੀਪੀ ਦੂਜੀ ਤਿਮਾਹੀ ਵਿੱਚ 8.6% ਦੀ ਗਿਰਾਵਟ ਆਈ ਹੈ। ਲਗਾਤਾਰ ਦੋ ਤਿਮਾਹੀਆਂ ਵਿੱਚ ਨਕਾਰਾਤਮਕ ਵਿਕਾਸ ਦਰ ਦਾ ਅਰਥ ਹੈ ਭਿਆਨਕ ਮੰਦੀ ।

ਉਨ੍ਹਾਂ ਕਿਹਾ, “ਇਸ ਸਮੇਂ ਚਾਰ ਕਦਮਾਂ ਦੀ ਲੋੜ ਹੈ। ਪਹਿਲਾਂ ਇਹ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਉਚਿਤ ਮੁੱਲ ਮਿਲੇ। ਉਨ੍ਹਾਂ ਨੂੰ ਪੂਰਾ ਘੱਟੋ ਘੱਟ ਸਮਰਥਨ ਮੁੱਲ ਪ੍ਰਾਪਤ ਹੋਵੇ। ਮੰਗ ਵਧਾਉਣ ਦੀ ਜ਼ਰੂਰਤ ਹੈ। ਨਵੀਂਆਂ ਨੌਕਰੀਆਂ ਪੈਦਾ ਕਰਨ ਦੀ ਜ਼ਰੂਰਤ ਹੈ। ਰਾਜਾਂ ਨੂੰ ਕੇਂਦਰ ਤੋਂ ਵਧੇਰੇ ਪੈਸਾ ਦਿੱਤਾ ਜਾਣਾ ਚਾਹੀਦਾ ਹੈ।

ਸੀਨੀਅਰ ਕਾਂਗਰਸੀ ਨੇਤਾ ਜੈ ਰਾਮ ਰਮੇਸ਼ ਨੇ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਜੀਡੀਪੀ ਵਿਕਾਸ ਦਰ ਵਿੱਚ ਕਮੀ ਨਹੀਂ ਹੈ ਪਰ ਜੀਡੀਪੀ ਖੁਦ ਹੀ ਹੇਠਾਂ ਆ ਗਈ ਹੈ। ਉਨ੍ਹਾਂ ਦਾਅਵਾ ਕੀਤਾ, ‘ਸੰਘੀ ਘੋਸ਼ਣਾਵਾਂ ਹੋ ਚੁੱਕੀਆਂ ਹਨ ਅਤੇ ਇਸ ਦਾ ਕੀ ਪ੍ਰਭਾਵ ਹੋਏਗਾ ਇਹ ਤਾਂ ਅੱਗੇ ਪੱਤਾ ਲੱਗੇਗਾ। ਪਰ ਵਿੱਤ ਮੰਤਰੀ ਨੇ ਰਿਜ਼ਰਵ ਬੈਂਕ ਦੇ ਅਨੁਮਾਨ ਨਾਲ ਜੁੜੀਆਂ ਖ਼ਬਰਾਂ ਨੂੰ ਦਬਾਉਣ ਲਈ ਹੀ ਪੈਕੇਜ ਦੀ ਘੋਸ਼ਣਾ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.