ETV Bharat / bharat

ਖਾਲਿਸਤਾਨੀ ਅੱਤਵਾਦੀਆਂ ਦੀ ਤਲਾਸ਼ 'ਚ ਪੰਜਾਬ ਤੇ ਯੂਪੀ 'ਚ ਛਾਪੇਮਾਰੀ - ਖਾਲਿਸਤਾਨੀ ਅੱਤਵਾਦੀਆਂ

ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਵੀਰਵਾਰ ਨੂੰ ਪੰਜਾਬ ਦੇ ਮੋਗਾ ਵਿੱਚ ਖਾਲਿਸਤਾਨੀ ਅੱਤਵਾਦੀਆਂ ਦੁਆਰਾ ਦਿੱਤੀ ਧਮਕੀ ਅਤੇ ਜਬਰਦਸਤੀ ਦੇ ਮਾਮਲੇ ਵਿੱਚ ਉੱਤਰ ਪ੍ਰਦੇਸ਼ ਅਤੇ ਪੰਜਾਬ ਵਿੱਚ ਵੀਰਵਾਰ ਨੂੰ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਲਈ। ਐਨਆਈਏ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਖਾਲੀ ਬੁਲੇਟ ਕਾਰਤੂਸ, 122 ਗ੍ਰਾਮ ਨਸ਼ੀਲਾ ਪਦਾਰਥ, ਇਕ ਪੋਲੀਥੀਨ ਬੈਗ, ਡਿਜੀਟਲ ਉਪਕਰਣ ਸਮੇਤ ਕੰਪੈਕਟ ਡਰਾਈਵ, ਮੋਬਾਈਲ ਫੋਨ, ਸਿਮ ਕਾਰਡ ਅਤੇ ਕਈ ਅਪਰਾਧਿਕ ਦਸਤਾਵੇਜ਼ ਬਰਾਮਦ ਕੀਤੇ ਗਏ।

ਖਾਲਿਸਤਾਨੀ ਅੱਤਵਾਦੀਆਂ ਦੀ ਤਲਾਸ਼ 'ਚ ਪੰਜਾਬ ਤੇ ਯੂਪੀ 'ਚ ਛਾਪੇਮਾਰੀ

author img

By

Published : Jul 2, 2021, 9:50 AM IST

ਲਖਨਊ: ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਵੀਰਵਾਰ ਨੂੰ ਪੰਜਾਬ ਦੇ ਮੋਗਾ ਵਿੱਚ ਖਾਲਿਸਤਾਨੀ ਅੱਤਵਾਦੀਆਂ ਦੁਆਰਾ ਦਿੱਤੀ ਧਮਕੀ ਅਤੇ ਜਬਰਦਸਤੀ ਦੇ ਮਾਮਲੇ ਵਿੱਚ ਉੱਤਰ ਪ੍ਰਦੇਸ਼ ਅਤੇ ਪੰਜਾਬ ਵਿੱਚ ਵੀਰਵਾਰ ਨੂੰ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਲਈ। ਐਨਆਈਏ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਖਾਲੀ ਬੁਲੇਟ ਕਾਰਤੂਸ, 122 ਗ੍ਰਾਮ ਨਸ਼ੀਲਾ ਪਦਾਰਥ, ਇਕ ਪੋਲੀਥੀਨ ਬੈਗ, ਡਿਜੀਟਲ ਉਪਕਰਣ ਸਮੇਤ ਕੰਪੈਕਟ ਡਰਾਈਵ, ਮੋਬਾਈਲ ਫੋਨ, ਸਿਮ ਕਾਰਡ ਅਤੇ ਕਈ ਅਪਰਾਧਿਕ ਦਸਤਾਵੇਜ਼ ਬਰਾਮਦ ਕੀਤੇ ਗਏ।

ਖਾਲਿਸਤਾਨੀ ਅੱਤਵਾਦੀਆਂ ਦੀ ਤਲਾਸ਼ 'ਚ ਪੰਜਾਬ ਤੇ ਯੂਪੀ 'ਚ ਛਾਪੇਮਾਰੀ
ਖਾਲਿਸਤਾਨੀ ਅੱਤਵਾਦੀਆਂ ਦੀ ਤਲਾਸ਼ 'ਚ ਪੰਜਾਬ ਤੇ ਯੂਪੀ 'ਚ ਛਾਪੇਮਾਰੀ

ਐਨਆਈਏ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੇਰਠ ਅਤੇ ਮੁਜ਼ੱਫਰਨਗਰ ਅਤੇ ਪੰਜਾਬ ਦੇ ਬਰਨਾਲਾ, ਮੋਗਾ, ਫਿਰੋਜ਼ਪੁਰ ਵਿੱਚ ਤਲਾਸ਼ੀ ਲਈ ਗਈ। ਇਹ ਕੇਸ ਮਈ ਵਿੱਚ ਪੰਜਾਬ ਦੇ ਮੋਗਾ ਵਿੱਚ ਇੰਡੀਅਨ ਪੀਨਲ ਕੋਡ (ਆਈਪੀਸੀ), ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਟਸ (ਐਨਡੀਪੀਐਸ) ਐਕਟ, ਆਰਮਜ਼ ਐਕਟ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਸੀ।

ਐਫ਼ਆਈਆਰ ਪੰਜਾਬ ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਧਾਰ ਤੇ ਦਰਜ ਕੀਤੀ ਗਈ ਸੀ। ਦੋਸ਼ ਲਾਇਆ ਗਿਆ ਕਿ ਅਰਸ਼ਦੀਪ ਸਿੰਘ ਵਾਸੀ ਮੋਗਾ, ਚਰਨਜੀਤ ਸਿੰਘ ਬਰਨਾਲਾ ਅਤੇ ਰਮਨਦੀਪ ਸਿੰਘ ਵਾਸੀ ਫਿਰੋਜ਼ਪੁਰ ਨੇ ਇਕ ਗਿਰੋਹ ਬਣਾਇਆ ਸੀ। ਲੋਕਾਂ ਨੂੰ ਧਮਕੀਆਂ ਦੇਣ ਦੇ ਨਾਲ-ਨਾਲ ਉਹ ਜਬਰਦਸਤੀ ਵੀ ਕਰ ਰਹੇ ਸਨ।

ਐਨਆਈਏ ਨੇ ਫਿਰ ਕੇਸ ਦਰਜ ਕਰਕੇ ਜਾਂਚ ਨੂੰ ਆਪਣੇ ਹੱਥ ਵਿੱਚ ਲੈ ਲਿਆ। ਅਧਿਕਾਰੀ ਨੇ ਦੱਸਿਆ ਕਿ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕਰ ਲਿਆ ਗਿਆ। ਫਰਾਰ ਮੁਲਜ਼ਮ ਅਰਸ਼ਦੀਪ, ਭਾਰਤ ਸਰਕਾਰ ਦੇ ਨਾਮੀ ਅੱਤਵਾਦੀ ਅਤੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਮੁਖੀ ਹਰਦੀਪ ਸਿੰਘ ਦੇ ਕਰੀਬੀ ਨੇ। ਐਨਆਈਏ ਦੇ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਕਥਿਤ ਤੌਰ ਤੇ ਪੰਜਾਬ ਵਿੱਚ ਰਹਿੰਦੇ ਤਿੰਨ ਕਾਰੋਬਾਰੀਆਂ ਨੂੰ ਮਾਰ ਦਿੱਤਾ ਸੀ ਅਤੇ ਹੋਰ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਫਰਾਕ ਵਿਚ ਸਨ।

ਇਹ ਵੀ ਪੜ੍ਹੋ : UK ਤੇ USA ਦੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਗਿਰੋਹ ਦੇ 27 ਮੈਂਬਰ ਕਾਬੂ

ETV Bharat Logo

Copyright © 2025 Ushodaya Enterprises Pvt. Ltd., All Rights Reserved.