ਜਲੰਧਰ: NIA ਦੀ ਟੀਮ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ। ਐੱਨਆਈਏ ਦੀ ਟੀਮ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਦਿੱਲੀ ਲਿਜਾਇਆ ਗਿਆ ਹੈ। ਪੰਜਾਬ ਤੋਂ ਇਲਾਵਾ ਦੇਸ਼ ਭਰ ਵਿੱਚ ਹੋਈਆਂ ਵੱਡੀਆਂ ਵਾਰਦਾਤਾਂ ਸਬੰਧੀ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਐਨਆਈਏ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਐਨਆਈਏ ਟੀਮ ਦੀ ਕੇਂਦਰੀ ਜੇਲ੍ਹ ਵਿੱਚ ਆਉਣ ਸਬੰਧੀ ਜਾਣਕਾਰੀ ਐਸਐਸਪੀ (gangster Lawrence Bishnoi today News) ਬਠਿੰਡਾ ਨੇ ਕੀਤੀ ਹੈ।
ਦਿੱਲੀ ਐਨਸੀਆਰ ਗੈਂਗਸਟਰਾਂ ਦਾ ਦਹਿਸ਼ਤੀ ਲੀਕ ਮਾਮਲਾ: ਵਿਸ਼ੇਸ਼ NIA ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 10 ਦਿਨਾਂ ਲਈ NIA ਹਿਰਾਸਤ 'ਚ ਭੇਜ ਦਿੱਤਾ ਹੈ। NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ 12 ਦਿਨਾਂ ਦੀ ਰਿਮਾਂਡ ਮੰਗੀ ਹੈ। NIA ਨੇ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਵਾਲੇ ਦੇ ਕਤਲ ਕੇਸ ਦੇ ਵਿਦੇਸ਼ੀ ਸਬੰਧ ਹਨ। ਅਦਾਲਤ ਨੇ ਪੁੱਛਿਆ ਕਿ ਤੁਹਾਡਾ ਮੂਸੇਵਾਲਾ ਦੇ ਕਤਲ ਨਾਲ ਕੀ ਸਬੰਧ ਹੈ, NIA ਦੇ ਵਕੀਲ ਨੇ ਕਿਹਾ ਕਿ ਗੈਂਗਸਟਰਾਂ ਨੂੰ ਪਾਕਿਸਤਾਨ ਤੋਂ ਹਥਿਆਰ ਮਿਲ ਰਹੇ ਹਨ। ਮੂਸੇਵਾਲਾ ਵਰਗੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਇਸ ਮਾਮਲੇ 'ਚ ਵੱਡੀ ਸਾਜ਼ਿਸ਼ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।NIA ਨੇ ਲਾਰੈਂਸ ਬਿਸ਼ਨੋਈ ਨੂੰ ਹਥਕੜੀ ਲਾ ਕੇ ਲਿਆਉਣ ਦੀ ਇਜਾਜ਼ਤ ਮੰਗੀ ਸੀ, ਪਰ ਅਦਾਲਤ ਨੇ ਇਸ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਸਖ਼ਤ ਦਿਸ਼ਾ-ਨਿਰਦੇਸ਼ ਹਨ। ਮਾਮਲੇ ਦੀ ਅਗਲੀ ਸੁਣਵਾਈ ਵਿਸ਼ੇਸ਼ ਐਨਆਈਏ ਅਦਾਲਤ ਵਿੱਚ 3 ਦਸੰਬਰ ਨੂੰ ਹੋਵੇਗੀ।
ਬਿਸ਼ਨੋਈ ਦੇ ਖ਼ਿਲਾਫ਼ UAPA ਤਹਿਤ ਕੇਸ ਦਰਜ: NIA ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਦਰਅਸਲ ਬਿਸ਼ਨੋਈ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ, ਕਿਉਂਕਿ ਲਾਰੇਂਸ ਬਿਸ਼ਨੋਈ ਦੇ ਅੱਤਵਾਦ ਦੇ ਨਾਲ ਵੀ ਸਬੰਧ ਦੱਸੇ ਜਾ ਰਹੇ ਸਨ, ਕਿਉਂਕਿ ਉਸ ਦੇ ਖ਼ਿਲਾਫ਼ ਕਈ ਤਰ੍ਹਾਂ ਦੇ ਇਨਪੁਟਸ ਵੀ ਸਾਹਮਣੇ ਆ ਰਹੇ ਸਨ। ਇਸੇ ਮਾਮਲੇ ਤਹਿਤ NIA ਨੇ ਉਸ ਖਿਲਾਫ ਇਹ ਵੱਡੀ ਕਾਰਵਾਈ ਕੀਤੀ ਹੈ।
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੀ ਸ਼ਾਮਲ ਹੈ ਨਾਮ: ਲਾਰੈਂਸ ਬਿਸ਼ਨੋਈ ਦੀ ਗੱਲ ਕਰੀਏ ਤਾਂ ਉਹ ਪੰਜਾਬ ਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਵੀ ਮੁੱਖ ਦੋਸ਼ੀ ਮੰਨਿਆ ਜਾ ਰਿਹਾ ਹੈ। ਦੱਸ ਦੇਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ। ਉਸ 'ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਦੱਸਿਆ ਗਿਆ ਸੀ, ਉਸ ਨੇ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨਾ ਘੜੀ ਸੀ ਅਤੇ ਫਿਰ ਆਪਣੇ ਸ਼ੂਟਰਾਂ ਰਾਹੀਂ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹੁਣ ਤੱਕ ਪੁਲਿਸ ਇਸ ਕਤਲਕਾਂਡ ਦੇ ਮਾਮਲੇ ਵਿੱਚ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਇਹ ਵੀ ਪੜ੍ਹੋ: ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਗੋਲਡੀ ਭਗੌੜਾ ਕਰਾਰ, ਵਪਾਰੀ ਤੋਂ 1 ਕਰੋੜ ਦੀ ਮੰਗੀ ਸੀ ਫਿਰੌਤੀ