ETV Bharat / bharat

ਹਸਪਤਾਲ 'ਚ ਲਟਕਦੀ ਮਿਲੀ ਨਰਸ ਦੀ ਲਾਸ਼, ਲੱਗੇ ਰੇਪ ਅਤੇ ਕਤਲ ਦੇ ਦੋਸ਼

ਉਨਾਵ ਦੇ ਵਧੀਕ ਪੁਲਿਸ ਸੁਪਰਡੈਂਟ ਸ਼ਸ਼ੀ ਸ਼ੇਖਰ ਸਿੰਘ ਨੇ ਕਿਹਾ, "ਨਿਊ ਜੀਵਨ ਹਸਪਤਾਲ ਵਿੱਚ ਇੱਕ ਔਰਤ ਦੀ ਲਾਸ਼ ਮਿਲੀ ਹੈ। ਮੌਤ ਦੇ ਹਾਲਾਤਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਦੇ ਹੁਕਮ ਦਿੱਤੇ ਗਏ ਹਨ।"

Nurse found hanging in premises of hospital in UP's Unnao, family alleges rape, murder
http://10.10.50.80:6060//finalout3/odisha-nle/thumbnail/01-May-2022/15162684_448_15162684_1651369153807.png
author img

By

Published : May 1, 2022, 1:13 PM IST

ਉੱਤਰ ਪ੍ਰਦੇਸ਼ / ਉਨਾਵ : ਉੱਤਰ ਪ੍ਰਦੇਸ਼ ਦੇ ਉਨਾਵ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਨਰਸ ਦੀ ਲਾਸ਼ ਹਸਪਤਾਲ ਦੇ ਅਹਾਤੇ ਵਿੱਚ ਫਾਹੇ ਨਾਲ ਲਟਕਦੀ ਮਿਲੀ, ਪੁਲਿਸ ਨੇ ਜਾਣਕਾਰੀ ਦਿੱਤੀ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਮੁਲਜ਼ਮ ਵਿਅਕਤੀ ਵੱਲੋਂ ਕਤਲ ਕਰਨ ਤੋਂ ਪਹਿਲਾਂ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ।

ਪੀੜਤਾ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਤਿੰਨ ਲੋਕਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਨੂੰ ਘਟਨਾ ਤੋਂ ਇਕ ਦਿਨ ਪਹਿਲਾਂ ਹੀ ਉਕਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਉਨਾਵ ਦੇ ਵਧੀਕ ਪੁਲਿਸ ਸੁਪਰਡੈਂਟ ਸ਼ਸ਼ੀ ਸ਼ੇਖਰ ਸਿੰਘ ਨੇ ਕਿਹਾ ਕਿ "ਨਿਊ ਜੀਵਨ ਹਸਪਤਾਲ ਵਿੱਚ ਇੱਕ ਲੜਕੀ ਦੀ ਲਾਸ਼ ਮਿਲੀ ਹੈ। ਮੌਤ ਦੇ ਹਾਲਾਤਾਂ ਦਾ ਪਤਾ ਲਗਾਉਣ ਲਈ, ਪੋਸਟਮਾਰਟਮ ਦੇ ਆਦੇਸ਼ ਦਿੱਤੇ ਗਏ ਹਨ। ਪਰਿਵਾਰ ਦਾ ਦੋਸ਼ ਹੈ ਕਿ ਔਰਤ ਨਾਲ ਬਲਾਤਕਾਰ ਕੀਤਾ ਗਿਆ ਸੀ ਅਤੇ ਫਿਰ ਕਤਲ ਕੀਤਾ ਗਿਆ ਸੀ। ਤਿੰਨ ਲੋਕਾਂ 'ਤੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਦਿੱਲੀ 'ਚ ਚੱਲ ਰਿਹਾ ਸੀ ਸੈਕਸ ਰੈਕੇਟ, ਹੋਟਲ ਸੀਲ

ETV Bharat Logo

Copyright © 2024 Ushodaya Enterprises Pvt. Ltd., All Rights Reserved.