ETV Bharat / bharat

Odisha Rail Accident: 17 ਘੰਟਿਆਂ ਦੇ ਅੰਦਰ ਬਚਾਅ ਕਾਰਜ ਪੂਰਾ, ਰੇਲ ਸੇਵਾ ਬਹਾਲੀ ਦਾ ਕੰਮ ਜਾਰੀ

ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਦਾ ਬਚਾਅ ਕਾਰਜ ਪੂਰਾ ਹੋ ਗਿਆ ਹੈ। ਰੇਲਵੇ ਨੇ ਹੁਣ ਰੇਲ ਸੇਵਾ ਬਹਾਲ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਇਹ ਜਾਣਕਾਰੀ ਸੂਚਨਾ ਪ੍ਰਕਾਸ਼ਨ ਰੇਲਵੇ ਬੋਰਡ ਦੇ ਕਾਰਜਕਾਰੀ ਨਿਰਦੇਸ਼ਕ ਅਮਿਤਾਭ ਸ਼ਰਮਾ ਨੇ ਦਿੱਤੀ ਹੈ। ਦੱਸ ਦਈਏ ਕਿ ਇਸ ਹਾਦਸੇ 'ਚ 288 ਲੋਕਾਂ ਦੀ ਮੌਤ ਹੋ ਗਈ ਸੀ ਅਤੇ 900 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸਨ।

Odisha Rail Accident:  17 ਘੰਟਿਆਂ ਦੇ ਅੰਦਰ ਬਚਾਅ ਕਾਰਜ ਪੂਰਾ, ਰੇਲ ਸੇਵਾ ਬਹਾਲੀ ਦਾ ਕੰਮ ਜਾਰੀ
Odisha Rail Accident: 17 ਘੰਟਿਆਂ ਦੇ ਅੰਦਰ ਬਚਾਅ ਕਾਰਜ ਪੂਰਾ, ਰੇਲ ਸੇਵਾ ਬਹਾਲੀ ਦਾ ਕੰਮ ਜਾਰੀ
author img

By

Published : Jun 3, 2023, 3:15 PM IST

ਭੁਵਨੇਸ਼ਵਰ: ਉਡੀਸਾ ਦੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਵਿੱਚ ਬਚਾਅ ਕਾਰਜ ਪੂਰਾ ਹੋ ਗਿਆ ਹੈ। ਹੁਣ ਰੇਲ ਸੇਵਾ ਬਹਾਲ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਰੇਲਵੇ ਦੇ ਬੁਲਾਰੇ ਅਮਿਤਾਭ ਸ਼ਰਮਾ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਚਨਾ ਪ੍ਰਕਾਸ਼ਨ ਰੇਲਵੇ ਬੋਰਡ ਦੇ ਕਾਰਜਕਾਰੀ ਨਿਰਦੇਸ਼ਕ ਅਮਿਤਾਭ ਸ਼ਰਮਾ ਨੇ ਏਐਨਆਈ ਨੂੰ ਦੱਸਿਆ ਕਿ ਬਚਾਅ ਕਾਰਜ ਖ਼ਤਮ ਹੋ ਗਿਆ ਹੈ, ਹੁਣ ਅਸੀਂ ਰੇਲ ਸੇਵਾ ਨੂੰ ਬਹਾਲ ਕਰਨ ਦਾ ਕੰਮ ਸ਼ੁਰੂ ਕਰ ਰਹੇ ਹਾਂ। ਰੇਲ ਹਾਦਸੇ 'ਚ 288 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 600 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਉਸ ਨੇ ਦੱਸਿਆ ਕਿ ਇਸ ਰਸਤੇ 'ਤੇ ਕਵਾਚ ਉਪਲਬਧ ਨਹੀਂ ਹੈ।

100 ਤੋਂ ਵੱਧ ਲੋਕਾਂ ਵੱਲੋਂ ਐਕਸ-ਗ੍ਰੇਸ਼ੀਆ ਰਾਸ਼ੀ ਦਾ ਦਾਅਵਾ: ਕਾਬਲੇਜ਼ਿਕਰ ਹੈ ਹੁਣ ਤੱਕ 100 ਤੋਂ ਵੱਧ ਲੋਕ ਐਕਸ-ਗ੍ਰੇਸ਼ੀਆ ਰਾਸ਼ੀ ਦਾ ਦਾਅਵਾ ਕਰ ਚੁੱਕੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਘਟਨਾ ਦੇ ਮੱਦੇਨਜ਼ਰ ਕਈ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਰੂਟ ਬਦਲ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 100 ਤੋਂ ਵੱਧ ਲੋਕ ਐਕਸ-ਗ੍ਰੇਸ਼ੀਆ ਰਾਸ਼ੀ ਦਾ ਦਾਅਵਾ ਕਰ ਚੁੱਕੇ ਹਨ। ਇਸ ਦੇ ਲਈ ਤਿੰਨ ਥਾਵਾਂ 'ਤੇ ਕਾਊਂਟਰ ਬਣਾਏ ਗਏ ਹਨ- ਬਾਲਾਸੋਰ, ਸੋਰੋ ਅਤੇ ਬਹਨਾਗਾ ਬਾਜ਼ਾਰ।

ਟ੍ਰੇਨਾਂ ਦੇ ਬਦਲਿਆ ਸਮਾਂ: ਇਸ ਹਾਦਸੇ ਤੋਂ ਬਾਅਦ ਕਈ ਟਰੇਨਾਂ ਰੱਦ ਕੀਤੀਆਂ ਗਈਆਂ ਹਨ। ਅਮਿਤਾਭ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ 48 ਟਰੇਨਾਂ ਰੱਦ ਕੀਤੀਆਂ ਗਈਆਂ, 39 ਟਰੇਨਾਂ ਦਾ ਰੂਟ ਬਦਲਿਆ ਗਿਆ ਅਤੇ 10 ਦਾ ਸਮਾਂ ਬਦਲਿਆ ਗਿਆ। ਓਡੀਸ਼ਾ ਦੇ ਮੰਤਰੀ ਅਤਾਨੂ ਸਬਿਆਸਾਚੀ ਨਾਇਕ ਨੇ ਏਐਨਆਈ ਨੂੰ ਦੱਸਿਆ ਕਿ ਅਧਿਕਾਰੀਆਂ ਦੀ ਤਰਜੀਹ ਮਰੀਜ਼ਾਂ ਨੂੰ ਸਹੀ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡੀ ਤਰਜੀਹ ਇਲਾਜ ਹੈ। ਡਾਕਟਰ ਤਿਆਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਾਨੂੰ ਹਸਪਤਾਲਾਂ ਵਿੱਚ ਹਰ ਚੀਜ਼ ਤਿਆਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਕਦੋਂ ਹੋਇਆ ਹਾਦਸਾ: ਇਹ ਹਾਦਸਾ ਸ਼ੁੱਕਰਵਾਰ ਸ਼ਾਮ 7 ਵਜੇ ਵਾਪਰਿਆ।ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਹਾਵੜਾ ਜਾ ਰਹੀ 12864 ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਨਾਲ ਲੱਗਦੀਆਂ ਪਟੜੀਆਂ 'ਤੇ ਡਿੱਗ ਗਏ। 12841 ਸ਼ਾਲੀਮਾਰ-ਚੇਨਈ ਸੈਂਟਰਲ ਕੋਰੋਮੰਡਲ ਐਕਸਪ੍ਰੈਸ ਸਮਾਨਾਂਤਰ ਟ੍ਰੈਕ 'ਤੇ ਉਲਟ ਦਿਸ਼ਾ ਤੋਂ ਆ ਰਹੀ ਸੀ, ਜੋ ਕਿ ਪਟੜੀ ਤੋਂ ਉਤਰੇ ਡੱਬਿਆਂ ਨਾਲ ਟਕਰਾ ਗਈ। ਕੋਰੋਮੰਡਲ ਐਕਸਪ੍ਰੈਸ ਦੇ ਕਰੀਬ 12 ਡੱਬੇ ਪਟੜੀ ਤੋਂ ਉਤਰ ਗਏ ਅਤੇ ਤੀਜੇ ਟਰੈਕ 'ਤੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਏ। ਅਧਿਕਾਰੀਆਂ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਵਾਪਰਿਆ।

ਬਚਾਅ ਕਾਰਜ ਦਾ ਜਾਇਜਾ: ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਦਾ ਜਾਇਜ਼ਾ ਲਿਆ। ਇਸ ਦੌਰਾਨ ਵੈਸ਼ਨਵ ਨੇ ਸ਼ਨੀਵਾਰ ਨੂੰ ਕਿਹਾ ਕਿ ਇਸ ਦੀ ਵਿਸਤ੍ਰਿਤ ਉੱਚ ਪੱਧਰੀ ਜਾਂਚ ਕੀਤੀ ਜਾਵੇਗੀ ਅਤੇ ਰੇਲਵੇ ਸੁਰੱਖਿਆ ਕਮਿਸ਼ਨਰ ਵੀ ਸੁਤੰਤਰ ਜਾਂਚ ਕਰਨਗੇ। ਉਨ੍ਹਾਂ ਕਿਹਾ ਕਿ ਸਾਡਾ ਧਿਆਨ ਬਚਾਅ ਅਤੇ ਰਾਹਤ ਕਾਰਜਾਂ 'ਤੇ ਹੈ। ਜ਼ਿਲ੍ਹਾ ਪ੍ਰਸ਼ਾਸਨ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਬਹਾਲੀ ਸ਼ੁਰੂ ਹੋਵੇਗੀ।

(ਏਜੰਸੀ)

ETV Bharat Logo

Copyright © 2024 Ushodaya Enterprises Pvt. Ltd., All Rights Reserved.