ਭੁਵਨੇਸ਼ਵਰ: ਬਾਲਾਸੋਰ ਜ਼ਿਲ੍ਹੇ ਦੇ ਬਹਾਨਾਗਾ ਰੇਲਵੇ ਸਟੇਸ਼ਨ ਨੇੜੇ ਵਾਪਰੇ ਦਰਦਨਾਕ ਤੀਹਰੀ ਰੇਲ ਹਾਦਸੇ ਵਿੱਚ 288 ਲੋਕਾਂ ਦੀ ਮੌਤ ਹੋ ਗਈ। ਇਸ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ, ਜਿਸ ਤੋਂ ਬਾਅਦ ਸੀਬੀਆਈ ਦੀ ਟੀਮ ਨੇ ਸੋਮਵਾਰ ਨੂੰ ਭਾਰਤੀ ਰੇਲਵੇ ਦੇ ਤਿੰਨ ਕਰਮਚਾਰੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਰਿਪੋਰਟਾਂ ਦੇ ਅਨੁਸਾਰ, ਕੇਂਦਰੀ ਜਾਂਚ ਏਜੰਸੀ ਨੇ ਭਾਰਤੀ ਰੇਲਵੇ ਦੇ ਇੱਕ ਸਟੇਸ਼ਨ ਮਾਸਟਰ, ਇੱਕ ਟੈਕਨੀਸ਼ੀਅਨ ਅਤੇ ਇੱਕ ਹੋਰ ਕਰਮਚਾਰੀ ਨੂੰ ਹਿਰਾਸਤ ਵਿੱਚ ਲਿਆ ਹੈ।
ਸੀਬੀਆਈ ਕਰੇਗੀ ਜਾਂਚ : ਰਿਪੋਰਟ 'ਚ ਇਹ ਵੀ ਖੁਲਾਸਾ ਹੋਇਆ ਹੈ ਕਿ ਤਿੰਨਾਂ ਨੂੰ ਕਥਿਤ ਤੌਰ 'ਤੇ ਕਿਸੇ ਅਣਦੱਸੀ ਥਾਂ 'ਤੇ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਸੰਭਾਲਣ ਤੋਂ ਬਾਅਦ ਸੀਬੀਆਈ ਅਧਿਕਾਰੀ ਇਹ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਕਿ ਇਹ ਦਰਦਨਾਕ ਹਾਦਸਾ ਕਿਸ ਕਾਰਨ ਵਾਪਰਿਆ। ਸੰਭਾਵੀ ਸਾਜ਼ਿਸ਼ ਅਤੇ ਤਕਨੀਕੀ ਨੁਕਸ ਵਰਗੇ ਕਈ ਸਵਾਲ ਹਨ, ਜਿਨ੍ਹਾਂ ਦੇ ਜਵਾਬ ਮਿਲਣੇ ਅਜੇ ਬਾਕੀ ਹਨ।
ਲੋਕੋ ਪਾਇਲਟਾਂ ਤੋਂ ਵੀ ਪੁੱਛਗਿੱਛ : ਇਸ ਤੋਂ ਪਹਿਲਾਂ ਸੀਬੀਆਈ ਨੇ ਕੁਝ ਰੇਲਵੇ ਕਰਮਚਾਰੀਆਂ ਦੇ ਕਾਲ ਰਿਕਾਰਡ, ਵਟਸਐਪ ਮੈਸੇਜ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਦੀ ਜਾਂਚ ਕਰਨ ਲਈ ਉਨ੍ਹਾਂ ਦੇ ਮੋਬਾਈਲ ਫ਼ੋਨ ਜ਼ਬਤ ਕੀਤੇ ਸਨ। ਇਸ ਤੋਂ ਇਲਾਵਾ ਸੀਬੀਆਈ ਨੇ ਜਾਂਚ ਅਧੀਨ ਲੋਕੋ ਪਾਇਲਟਾਂ ਤੋਂ ਵੀ ਪੁੱਛਗਿੱਛ ਕੀਤੀ। ਫੋਰੈਂਸਿਕ ਅਤੇ ਤਕਨੀਕੀ ਟੀਮਾਂ ਦੀ ਮਦਦ ਨਾਲ ਸੀਬੀਆਈ ਨੇ ਪਹਿਲਾਂ ਵੀ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਸੀ ਅਤੇ ਪੂਰੀ ਜਾਂਚ ਕੀਤੀ ਸੀ।
- Rajasthan: ਮਹਾਰਾਸ਼ਟਰ ਤੋਂ ਇੰਜੀਨੀਅਰਿੰਗ ਦੀ ਤਿਆਰੀ ਲਈ ਆਏ ਵਿਦਿਆਰਥੀ ਨੇ ਕੋਟਾ 'ਚ ਕੀਤੀ ਖੁਦਕੁਸ਼ੀ
- Gangster Lawrence Bishnoi: ਜਲਦ ਬਦਲੇਗਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਿਕਾਣਾ, 14 ਜੂਨ ਤੋਂ ਬਾਅਦ ਹੋਵੇਗਾ ਬਠਿੰਡਾ ਜੇਲ੍ਹ
- Wrestlers Protest: ਦਿੱਲੀ ਪੁਲਿਸ ਨੇ ਕਜ਼ਾਕਿਸਤਾਨ, ਮੰਗੋਲੀਆ ਅਤੇ ਇੰਡੋਨੇਸ਼ੀਆ ਦੇ ਕੁਸ਼ਤੀ ਫੈਡਰੇਸ਼ਨਾਂ ਤੋਂ ਮੰਗੀਆਂ ਸੀਸੀਟੀਵੀ ਫੁਟੇਜ ਅਤੇ ਫੋਟੋਆਂ
ਜ਼ਿਕਰਯੋਗ ਹੈ ਕਿ 2 ਜੂਨ ਨੂੰ ਉੜੀਸਾ ਦੇ ਬਾਲਾਸੋਰ ਜ਼ਿਲੇ ਦੇ ਬਹਾਨਾਗਾ ਰੇਲਵੇ ਸਟੇਸ਼ਨ ਨੇੜੇ ਦੋ ਯਾਤਰੀਆਂ ਅਤੇ ਇਕ ਮਾਲ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ ਸੀ। ਇਸ ਹਾਦਸੇ 'ਚ 288 ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 900 ਤੋਂ ਵੱਧ ਲੋਕ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਹੀ ਕੇਂਦਰ ਸਰਕਾਰ ਨੇ ਹਾਦਸੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।