ਮੰਡੀ: ਹਿਮਾਚਲ ਪ੍ਰਦੇਸ਼ ਵਿੱਚ ਸੜਕ ਹਾਦਸੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਮੰਡੀ ਵਿੱਚ ਇੱਕ ਸੜਕ ਹਾਦਸੇ ਦਾ (Tanker fell into Pandoh Dam In Mandi ) ਸਾਹਮਣੇ ਆਇਆ ਹੈ। ਇੱਥੇ ਅੱਜ ਸਵੇਰੇ ਇੱਕ ਟੈਂਕਰ ਬੇਕਾਬੂ ਹੋ ਕੇ ਪੰਡੋਹ ਡੈਮ ਵਿੱਚ (Road Accident in Himachal) ਜਾ ਡਿੱਗਿਆ। ਇਸ ਹਾਦਸੇ 'ਚ ਹੁਣ ਤੱਕ 2 ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ, ਜਦਕਿ ਪੁਲਸ ਵੱਲੋਂ ਖਦਸ਼ੇ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਇਹ ਸਰਚ ਆਪਰੇਸ਼ਨ ਇਸ ਲਈ ਚਲਾਇਆ ਜਾ ਰਿਹਾ ਹੈ, ਕਿਉਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਟੈਂਕਰ ਵਿੱਚ ਸਿਰਫ਼ ਦੋ ਲੋਕ ਸਨ ਜਾਂ ਹੋਰ ਲੋਕ ਸਵਾਰ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਸਵੇਰੇ ਕਰੀਬ 6 ਵਜੇ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਨੂੰ ਸ਼ਾਮ ਕਰੀਬ 7 ਵਜੇ ਇਸ ਦੀ ਸੂਚਨਾ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਪੰਡੋਹ ਪੁਲਸ ਚੌਕੀ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਮੰਡੀ ਤੋਂ ਐੱਸ.ਡੀ.ਆਰ.ਐੱਫ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕੰਮ ਸ਼ੁਰੂ (Relief and rescue work started) ਕਰ ਦਿੱਤਾ। ਟੈਂਕਰ 'ਤੇ ਪੰਜਾਬ ਦਾ ਨੰਬਰ ਪੀਬੀ 65 ਏਜੀ 5656 ਲਿਖਿਆ ਹੋਇਆ ਹੈ। ਇਹ ਟੈਂਕਰ ਪੰਜਾਬ (This tanker belongs to Punjab) ਦਾ ਹੈ ਅਤੇ ਕੁੱਲੂ ਵੱਲ ਤੇਲ ਛੱਡ ਕੇ ਵਾਪਸ ਆ ਰਿਹਾ ਸੀ।
ਹਾਦਸੇ 'ਚ ਮਾਰੇ ਗਏ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਐਸਪੀ ਮੰਡੀ ਸ਼ਾਲਿਨੀ ਅਗਨੀਹੋਤਰੀ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੋ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਕੋਈ ਹੋਰ ਹੋਣ ਦੀ ਸੰਭਾਵਨਾ ਨਹੀਂ ਹੈ, ਪਰ ਫਿਰ ਵੀ ਪੁਲਿਸ ਵੱਲੋਂ ਖਦਸ਼ੇ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਜਾਰੀ ਹੈ। ਇਸ ਦੇ ਨਾਲ ਹੀ ਐਸਡੀਐਮ ਸਦਰ ਰਿਤਿਕਾ ਜਿੰਦਲ (SDM Sadar Ritika Jindal) ਵੀ ਮੌਕੇ ’ਤੇ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ: ਏਅਰ ਇੰਡੀਆ ਫਲਾਈਟ ਵਿੱਚ ਨਸ਼ੇ 'ਚ ਧੁੱਤ ਵਿਅਕਤੀ ਵੱਲੋਂ ਮਹਿਲਾ ਨਾਲ ਘਿਨੌਣੀ ਹਰਕਤ, ਮਾਮਲਾ ਦਰਜ