ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਜੂਨੀਅਰ ਰਾਸ਼ਟਰੀ ਕੁਸ਼ਤੀ ਚੈਂਪੀਅਨ ਸਾਗਰ ਧਨਖੜ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਓਲੰਪੀਅਨ ਪਹਿਲਵਾਨ ਸੁਸ਼ੀਲ ਕੁਮਾਰ ਨੂੰ 4 ਦਿਨਾਂ ਦੀ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਓਲੰਪੀਅਨ ਪਹਿਲਵਾਨ ਸੁਸ਼ੀਲ ਕੁਮਾਰ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਤੇ ਉਸ ਨੇ ਆਪਣੇ ਪਿਤਾ ਦੇ ਅੰਤਮ ਸਸਕਾਰ ਲਈ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਕੋਰਟ ਨੇ ਮਨਜ਼ੂਰ ਕਰ ਲਿਆ ਹੈ ਤੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਚਾਰ ਦਿਨਾਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਉਸ ਨੂੰ ਮਨੁੱਖੀ ਆਧਾਰ 'ਤੇ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਸੁਸ਼ੀਲ 2 ਜੂਨ 2021 ਤੋਂ ਜੇਲ੍ਹ ਵਿੱਚ ਹੈ।
ਇਹ ਵੀ ਪੜੋ: Cyber Crime: ਰਹੋ ਸਾਵਧਾਨ, ਨੌਜਵਾਨ ਨਾਲ Google Pay ਦੀ KYC ਕਰਨ ਦੇ ਨਾਮ ਉੱਤੇ ਠੱਗੀ
ਦੱਸ ਦੇਈਏ ਕਿ 4 ਮਈ 2021 ਨੂੰ ਦਿੱਲੀ ਦੇ ਛਤਰਸਾਲ ਸਟੇਡੀਅਮ 'ਚ ਸੋਨੀਪਤ 'ਚ ਰਹਿਣ ਵਾਲੇ ਪਹਿਲਵਾਨ ਸਾਗਰ ਧਨਖੜ ਨੂੰ ਕੁਝ ਲੋਕਾਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਓਲੰਪਿਕ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਸੁਸ਼ੀਲ ਕੁਮਾਰ 'ਤੇ ਇਸ ਕਤਲ ਦੇ ਇਲਜ਼ਾਮ ਲੱਗੇ ਸਨ, ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਸਾਥੀਆਂ ਸਮੇਤ ਗ੍ਰਿਫਤਾਰ ਕਰ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ ਸੀ, ਜਾਂਚ ਦੌਰਾਨ ਸੁਸ਼ੀਲ ਕੁਮਾਰ ਕਤਲ ਦਾ ਮੁੱਖ ਦੋਸ਼ੀ ਪਾਇਆ ਗਿਆ ਸੀ।
ਦਿੱਲੀ ਦੀ ਅਦਾਲਤ ਨੇ ਦੋਸ਼ ਕੀਤੇ ਸਨ ਤੈਅ: ਸੁਸ਼ੀਲ ਕੁਮਾਰ 'ਤੇ ਦਿੱਲੀ ਦੀ ਅਦਾਲਤ ਨੇ ਕਤਲ, ਕਤਲ ਦੀ ਕੋਸ਼ਿਸ਼, ਦੰਗਾ, ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਹੋਰ ਅਪਰਾਧਿਕ ਮਾਮਲਿਆਂ ਦੇ ਤਹਿਤ ਦੋਸ਼ ਲਗਾਏ ਹਨ। ਸੁਸ਼ੀਲ ਕੁਮਾਰ ਦੇ ਨਾਲ ਇਸ ਵਿੱਚ 17 ਹੋਰ ਜੂਨੀਅਰ ਪਹਿਲਵਾਨ ਵੀ ਸ਼ਾਮਲ ਹਨ। ਇਨ੍ਹਾਂ ਸਾਰਿਆਂ 'ਤੇ ਸਾਗਰ ਧਨਖੜ ਦੀ ਹੱਤਿਆ 'ਚ ਸ਼ਾਮਲ ਹੋਣ ਦਾ ਦੋਸ਼ ਹੈ।
ਕਤਲ ਦਾ ਕਾਰਨ : ਦਰਅਸਲ ਮਾਮਲਾ ਇਹ ਸੀ ਕਿ ਫਲੈਟ ਖਾਲੀ ਕਰਨ ਨੂੰ ਲੈ ਕੇ ਸਾਗਰ ਧਨਖੜ ਅਤੇ ਸੁਸ਼ੀਲ ਪਹਿਲਵਾਨ ਵਿਚਾਲੇ ਝਗੜਾ ਹੋਇਆ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ, ਜਿਸ ਤੋਂ ਬਾਅਦ ਸਾਗਰ ਅਤੇ ਉਸ ਦੇ ਦੋ ਸਾਥੀਆਂ ਨੂੰ ਮਾਮਲਾ ਸੁਲਝਾਉਣ ਲਈ ਜ਼ਬਰਦਸਤੀ ਛਤਰਸਾਲ ਸਟੇਡੀਅਮ 'ਚ ਲਿਆਂਦਾ ਗਿਆ, ਜਿੱਥੇ ਸੁਸ਼ੀਲ ਆਪਣੇ ਸਾਥੀਆਂ ਨਾਲ ਪਹਿਲਾਂ ਹੀ ਮੌਜੂਦ ਸੀ। ਇੱਥੇ ਹੀ ਸੁਸ਼ੀਲ ਅਤੇ ਉਸਦੇ ਸਾਥੀਆਂ ਨੇ ਸਾਗਰ ਅਤੇ ਉਸਦੇ ਸਾਥੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। (ਇਨਪੁਟ ਸਰੋਤ IANS)
ਇਹ ਵੀ ਪੜੋ: Today Hukamnama 7 March, 2023 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ