ਨਵੀਂ ਦਿੱਲੀ: ਦਿੱਲੀ ਵਿੱਚ ਓਮੀਕਰੋਨ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਹੁਣ ਰਾਜਧਾਨੀ ’ਚ ਓਮੀਕਰੋਨ ਦੇ 23 ਮਾਮਲੇ ਸਾਹਮਣੇ ਆਏ (Omicron 23 new cases of reported in Delhi) ਹਨ। ਜਿਸ ਤੋਂ ਬਾਅਦ ਹੁਣ ਕੁੱਲ ਗਿਣਤੀ 165 ਹੋ ਗਈ ਹੈ। ਇਸ ਤੋਂ ਇਲਾਵਾ 23 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਦੂਜੇ ਪਾਸੇ ਜੇਕਰ ਕੋਵਿਡ-19 ਦੇ ਮਾਮਲਿਆਂ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਪਿਛਲੇ 24 ਘੰਟਿਆਂ ਵਿੱਚ 331 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ ਇੱਕ ਵਿਅਕਤੀ ਦੀ ਵੀ ਮੌਤ ਹੋ ਗਈ। ਇਸ ਦੇ ਨਾਲ ਹੀ, ਸਰਗਰਮ ਮਰੀਜ਼ਾਂ ਦੀ ਗਿਣਤੀ ਹੁਣ 1,289 ਤੱਕ ਪਹੁੰਚ ਗਈ ਹੈ।
ਇਹ ਵੀ ਪੜੋ: Year Ender 2021: ਸਾਲ 2021 ਇਨ੍ਹਾਂ 21 ਕਾਰਨਾਂ ਕਰਕੇ ਯਾਦ ਰੱਖਿਆ ਜਾਵੇਗਾ
ਦੱਸ ਦੇਈਏ ਕਿ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉੱਚ ਪੱਧਰੀ ਸਮੀਖਿਆ ਮੀਟਿੰਗ ਬੁਲਾਈ ਹੈ। ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ ਦੇ ਤਹਿਤ, ਕੋਵਿਡ-19 ਵਰਤਮਾਨ ਵਿੱਚ ਪੀਲੀ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਜਿਸ 'ਚ ਹੁਣ ਕਈ ਚੀਜ਼ਾਂ 'ਤੇ ਪਾਬੰਦੀ ਲੱਗ ਸਕਦੀ ਹੈ।
ਇਹ ਵੀ ਪੜੋ: 4 ਜਨਵਰੀ ਨੂੰ ਹੋਵੇਗਾ ਪੰਜਾਬ ਦੇ ਨਵੇਂ ਡੀਜੀਪੀ ਦਾ ਫੈਸਲਾ
ਕੋਵਿਡ-19 ਅਤੇ ਓਮੀਕਰੋਨ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਸੋਮਵਾਰ ਤੋਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਗਾਇਆ ਹੈ।