ਨਵੀਂ ਦਿੱਲੀ: ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (DGCA) ਨੇ ਬੁੱਧਵਾਰ ਨੂੰ 15 ਦਸੰਬਰ ਤੋਂ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ (RESUMPTION OF INTERNATIONAL FLIGHTS POSTPHONED) ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਡੀਜੀਸੀਏ ਨੇ ਇਹ ਕਦਮ ਕੋਰੋਨਾ ਵਾਇਰਸ ਦੇ ਨਵੇਂ ਰੂਪ 'ਓਮਾਈਕਰੋਨ' ਦੇ ਸਾਹਮਣੇ ਆਉਣ ਦੇ ਮੱਦੇਨਜ਼ਰ ਚੁੱਕਿਆ ਹੈ। ਪਿਛਲੇ ਮਹੀਨੇ, ਸਰਕਾਰ ਨੇ ਅੰਤਰਰਾਸ਼ਟਰੀ ਉਡਾਣਾਂ ਦੇ ਆਮ ਸੰਚਾਲਨ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ।
ਧਿਆਨ ਦੇਣ ਯੋਗ ਹੈ ਕਿ ਕੋਵਿਡ-19 ਮਹਾਮਾਰੀ ਦੇ ਕਾਰਨ, ਮਾਰਚ 2020 ਤੋਂ ਭਾਰਤ ਆਉਣ ਜਾਣ ਵਾਲੀਆਂ ਆਮ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਭਾਰਤ ਤੋਂ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ 15 ਦਸੰਬਰ ਤੋਂ ਸ਼ੁਰੂ ਕੀਤੀਆਂ ਜਾਣਗੀਆਂ।
ਇਸ ਤੋਂ ਪਹਿਲਾਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਨੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਾਈਕਰੋਨ ਨਾਲ ਨਜਿੱਠਣ (Dealing with new Covid Varient Omicron) ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ ਅਤੇ ਸੰਵੇਦਨਸ਼ੀਲ ਮੰਨੇ ਜਾਂਦੇ 12 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਹਾਲਾਂਕਿ ਇਸ ਨਾਲ ਦੇਸ਼ ਤੋਂ ਉਡਾਣਾਂ ਦੀ ਆਵਾਜਾਈ ਪ੍ਰਭਾਵਿਤ ਹੋਵੇਗੀ, ਪਰ ਸਾਵਧਾਨੀ ਵੀ ਜ਼ਰੂਰੀ ਹੈ।
ਇਹ ਵੀ ਪੜ੍ਹੋ: Omicron ਵੇਰੀਐਂਟ ਦੇ ਮੱਦੇਨਜ਼ਰ ਸਾਵਧਾਨੀ ਵਰਤਣਾ ਨਾ ਛੱਡੇ ਜਨਤਾ
ਕੇਂਦਰ ਨੇ ਹਵਾਈ ਅੱਡਿਆਂ 'ਤੇ ਦੱਖਣੀ ਅਫਰੀਕਾ, ਹਾਂਗਕਾਂਗ, ਬੋਤਸਵਾਨਾ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦੀ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਰਾਜਾਂ ਨੂੰ ਵੀ ਨਵੇਂ ਰੂਪ ਦੇ ਖਤਰੇ ਦੇ ਮੱਦੇਨਜ਼ਰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸ ਦੇਈਏ ਕਿ ਭਾਰਤ ਵਿੱਚ ਬੁੱਧਵਾਰ ਨੂੰ ਕੋਵਿਡ-19 ਦੇ 8,954 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਕੁੱਲ ਗਿਣਤੀ 3,45,96,776 ਹੋ ਗਈ ਹੈ। ਇਸ ਦੇ ਨਾਲ ਹੀ, ਦੇਸ਼ ਵਿੱਚ 547 ਦਿਨਾਂ ਬਾਅਦ, ਕੋਵਿਡ -19 ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਬੁੱਧਵਾਰ ਨੂੰ ਇੱਕ ਲੱਖ ਤੋਂ ਘੱਟ ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ 267 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,69,247 ਹੋ ਗਈ ਹੈ। ਦੇਸ਼ ਵਿੱਚ ਲਗਾਤਾਰ 54 ਦਿਨਾਂ ਤੱਕ ਕੋਵਿਡ-19 ਦੇ ਰੋਜ਼ਾਨਾ ਮਾਮਲੇ 20 ਹਜ਼ਾਰ ਤੋਂ ਘੱਟ ਹਨ ਅਤੇ 156 ਦਿਨਾਂ ਤੱਕ ਰੋਜ਼ਾਨਾ 50 ਹਜ਼ਾਰ ਤੋਂ ਘੱਟ ਮਾਮਲੇ ਸਾਹਮਣੇ ਆ ਰਹੇ ਹਨ।
ਇਸ ਦੇ ਨਾਲ ਹੀ ਕੈਨੇਡਾ ਨੇ ਕੋਰੋਨਾ ਵਾਇਰਸ ਦੇ ਨਵੇਂ ਰੂਪ 'ਓਮਾਈਕਰੋਨ' ਨੂੰ ਲੈ ਕੇ ਚਿੰਤਾਵਾਂ ਦਰਮਿਆਨ ਤਿੰਨ ਹੋਰ ਦੇਸ਼ਾਂ ਦੇ ਨਾਗਰਿਕਾਂ 'ਤੇ ਪਾਬੰਦੀ ਦਾ ਐਲਾਨ ਕੀਤਾ ਹੈ। ਕੈਨੇਡਾ ਉਨ੍ਹਾਂ ਸਾਰੇ ਵਿਦੇਸ਼ੀ ਨਾਗਰਿਕਾਂ 'ਤੇ ਪਾਬੰਦੀ ਲਗਾ ਰਿਹਾ ਹੈ ਜਿਨ੍ਹਾਂ ਨੇ ਹਾਲ ਹੀ ਵਿੱਚ ਨਾਈਜੀਰੀਆ, ਮਲਾਵੀ ਅਤੇ ਮਿਸਰ ਦੀ ਯਾਤਰਾ ਕੀਤੀ ਹੈ। ਕੈਨੇਡਾ ਨੇ ਇਸ ਤੋਂ ਪਹਿਲਾਂ ਦੱਖਣੀ ਅਫਰੀਕਾ ਦੇ ਸੱਤ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ 'ਤੇ ਪਾਬੰਦੀ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ: corona Omicron Variant Update: ਯਾਤਰੀਆਂ ਨੂੰ ਹਵਾਈ ਅੱਡੇ 'ਤੇ ਘੰਟਿਆਂ ਤੱਕ ਕਰਨਾ ਪੈ ਸਕਦੈ ਇੰਤਜ਼ਾਰ