ETV Bharat / bharat

ਡੇਢ ਸਾਲ ਦਾ ਬੱਚਾ ਬਣਿਆ ਕਿਸਾਨ ਅੰਦੋਲਨ ਦਾ ਹਿੱਸਾ

ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਹੱਦਾਂ ਉੱਤੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਚੱਲ ਰਿਹਾ ਹੈ। ਕਿਸਾਨਾਂ ਦੇ ਸੰਘਰਸ਼ ਵਿੱਚ ਹਰ ਵਰਗ ਦੇ ਲੋਕ ਹਿੱਸਾ ਬਣ ਰਹੇ ਹਨ। ਹੁਣ ਇਸ ਅੰਦੋਲਨ ਵਿੱਚ ਛੋਟੇ ਬੱਚੇ ਵੀ ਕਿਸਾਨ ਦੇ ਰੂਪ ਵਜੋਂ ਅੰਦੋਲਨ ਵਿੱਚ ਹਿੱਸਾ ਲੈ ਰਹੇ ਹਨ। ਦਿੱਲੀ ਦੇ ਵਿਕਾਸਪੁਰੀ ਤੋਂ ਆਏ ਮਾਪੇ ਆਪਣੇ ਡੇਢ ਸਾਲ ਦੇ ਬੱਚੇ ਨੂੰ ਤਿਆਰ ਕਰਕੇ ਕਿਸਾਨ ਅੰਦੋਲਨ ਵਿੱਚ ਲੈ ਕੇ ਆਏ ਹਨ ਤੇ ਉਸ ਨੂੰ ਵੀ ਇਸ ਕਿਸਾਨ ਅੰਦੋਲਨ ਦਾ ਹਿੱਸਾ ਬਣਾ ਰਹੇ ਹਨ।

ਫ਼ੋਟੋ
ਫ਼ੋਟੋ
author img

By

Published : Jan 10, 2021, 9:09 PM IST

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਸਰਹੱਦਾਂ ਉੱਤੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਚੱਲ ਰਿਹਾ ਹੈ। ਕਿਸਾਨਾਂ ਦੇ ਸੰਘਰਸ਼ ਵਿੱਚ ਹਰ ਵਰਗ ਦੇ ਲੋਕ ਹਿੱਸਾ ਲੈ ਰਹੇ ਹਨ। ਹੁਣ ਇਸ ਅੰਦੋਲਨ ਵਿੱਚ ਛੋਟੇ ਬੱਚੇ ਵੀ ਕਿਸਾਨ ਦੇ ਰੂਪ ਵਜੋਂ ਅੰਦੋਲਨ ਵਿੱਚ ਹਿੱਸਾ ਲੈ ਰਹੇ ਹਨ। ਦਿੱਲੀ ਦੇ ਵਿਕਾਸਪੁਰੀ ਤੋਂ ਆਏ ਮਾਪੇ ਆਪਣੇ ਡੇਢ ਸਾਲ ਦੇ ਬੱਚੇ ਨੂੰ ਤਿਆਰ ਕਰਕੇ ਕਿਸਾਨ ਅੰਦੋਲਨ ਵਿੱਚ ਲੈ ਕੇ ਆਏ ਹਨ ਤੇ ਉਸ ਨੂੰ ਵੀ ਇਸ ਕਿਸਾਨ ਅੰਦੋਲਨ ਦਾ ਹਿੱਸਾ ਬਣਾ ਰਹੇ ਹਨ।

ਵੇਖੋ ਵੀਡੀਓ

ਇਸ ਅੰਦੋਲਨ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਲਿਆ ਕੇ ਸਰਕਾਰ ਨੂੰ ਦਿਖਾ ਰਹੇ ਹਨ ਕਿ ਇਸ ਅੰਦੋਲਨ ਵਿੱਚ ਉਮਰ ਦੀ ਕੋਈ ਸੀਮਾ ਨਹੀਂ ਹੈ। ਚਾਹੇ ਫਿਰ ਉਹ ਡੇਢ ਸਾਲ ਦਾ ਬੱਚਾ ਹੋਵੇ ਜਾਂ ਫਿਰ 90 ਸਾਲ ਦਾ ਬਜ਼ੁਰਗ। ਸਿੰਘੂ ਬਾਰਡਰ ਉੱਤੇ ਇੱਕ ਛੋਟੇ ਜਿਹੇ ਬੱਚੇ ਨੂੰ ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਗੋਦੀ ਵਿੱਚ ਲਿਆ ਹੋਇਆ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਹੱਦਾਂ ਉੱਤੇ ਜੋ ਅੰਦੋਲਨ ਚੱਲ ਰਿਹਾ ਹੈ ਇਹ ਦੇਸ਼ ਦੇ ਕਿਸਾਨ ਮਜ਼ਦੂਰ ਦਾ ਅੰਦੋਲਨ ਹੈ। ਉਨ੍ਹਾਂ ਕਿਹਾ ਕਿ ਇੱਕ ਦੇਸ਼ ਦੋ ਕੰਧਾਂ ਉੱਤੇ ਚੱਲਦਾ ਹੈ ਇੱਕ ਜਵਾਨ ਤੇ ਦੂਜਾ ਕਿਸਾਨ। ਜਵਾਨ ਬਾਰਡਰਾਂ ਉੱਤੇ ਦੇਸ਼ ਦੀ ਰਾਖੀ ਕਰਦਾ ਹੈ ਕਿਸਾਨ ਸਮੁੱਚੇ ਦੇਸ਼ ਨੂੰ ਅੰਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿਚਕਾਰ ਕੁਝ ਅਫਵਾਹਾਂ ਉਡ ਰਹੀਆਂ ਹਨ ਕਿ ਜੋ ਦਿੱਲੀ ਹੱਦਾਂ ਉੱਤੇ ਅੰਦੋਲਨ ਕਰ ਰਹੇ ਹਨ ਉਹ ਕਿਸਾਨ ਨਹੀਂ ਹਨ ਉਹ ਅੱਤਵਾਦੀ ਹਨ, ਖਾਲਿਸਤਾਨੀ ਹਨ। ਉਨ੍ਹਾਂ ਕਿਹਾ ਕਿ ਇਹ ਛੋਟਾ ਬੱਚਾ ਜੋ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਇਆ ਹੈ ਇਹ ਕਿਸੇ ਪਾਸਿਓ ਲੱਗ ਰਿਹਾ ਹੈ ਕਿ ਇਹ ਪਾਕਿਸਤਾਨ ਤੋਂ ਪੈਸੇ ਲੈ ਕੇ ਆਇਆ ਹੈ ਜਾਂ ਇਹ ਕੋਈ ਅੱਤਵਾਦੀ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਇਹ ਨਹੀਂ ਚਾਹੁੰਦੇ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ ਕਿਸਾਨ ਇਨ੍ਹਾਂ ਕਾਨੂੰਨਾਂ ਦੀ ਥਾਂ ਚੰਗੇ ਨਵੇਂ ਖੇਤੀ ਕਾਨੂੰਨਾਂ ਦੀ ਮੰਗ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.