ETV Bharat / bharat

ਹਰਿਆਣਾ 'ਚ ਡੇਢ ਸਾਲ ਦੀ ਬੱਚੀ ਨਾਲ ਬਲਾਤਕਾਰ, ਮੁਲਜ਼ਮ ਗ੍ਰਿਫ਼ਤਾਰ - Rape

Faridabad Crime News: ਫਰੀਦਾਬਾਦ 'ਚ ਡੇਢ ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ 40 ਸਾਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਹਰਿਆਣਾ 'ਚ ਡੇਢ ਸਾਲ ਦੀ ਬੱਚੀ ਨਾਲ ਬਲਾਤਕਾਰ
ਹਰਿਆਣਾ 'ਚ ਡੇਢ ਸਾਲ ਦੀ ਬੱਚੀ ਨਾਲ ਬਲਾਤਕਾਰ
author img

By

Published : Apr 18, 2022, 5:57 PM IST

ਫਰੀਦਾਬਾਦ: ਹਰਿਆਣਾ 'ਚ ਔਰਤਾਂ ਅਤੇ ਲੜਕੀਆਂ ਖਿਲਾਫ ਅਪਰਾਧਾਂ 'ਚ ਕੋਈ ਕਮੀ ਨਹੀਂ ਆਈ ਹੈ। ਹਰ ਰੋਜ਼ ਕਿਤੇ ਨਾ ਕਿਤੇ ਕਤਲ, ਛੇੜਛਾੜ, ਬਲਾਤਕਾਰ (Rape) ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਾਜ਼ਾ ਮਾਮਲਾ ਫਰੀਦਾਬਾਦ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ਜਿੱਥੇ 40 ਸਾਲਾ ਵਿਅਕਤੀ ਨੇ ਡੇਢ ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਕੀਤਾ ਹੈ। ਇਸ ਮਾਮਲੇ ਵਿੱਚ ਤਤਪਰਤਾ ਦਿਖਾਉਂਦੇ ਹੋਏ ਪੁਲਿਸ ਨੇ ਮੁਲਜ਼ਮ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਮਾਮਲਾ ਫਰੀਦਾਬਾਦ ਦੇ ਪਿੰਡ ਸ਼ਾਹਪੁਰਾ ਦਾ ਹੈ, ਜਿੱਥੇ ਡੇਢ ਸਾਲ ਦੀ ਬੱਚੀ ਨਾਲ 40 ਸਾਲਾ ਗੁਆਂਢੀ ਨੇ ਬਲਾਤਕਾਰ ਕੀਤਾ। ਮੁਲਜ਼ਮ ਨੇ ਬਲਾਤਕਾਰ ਦੀ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਲੜਕੀ ਦੇ ਮਾਤਾ-ਪਿਤਾ ਕੰਮ ਲਈ ਬਾਹਰ ਗਏ ਹੋਏ ਸਨ।

ਪੀੜਤ ਲੜਕੀ ਦੀ ਮਾਂ ਘਰ ਦੀ ਸਫ਼ਾਈ ਦਾ ਕੰਮ ਕਰਦੀ ਹੈ ਜਦਕਿ ਉਸ ਦਾ ਪਿਤਾ ਇੱਕ ਫੈਕਟਰੀ ਵਿੱਚ ਕੰਮ ਕਰਦਾ ਹੈ। 16 ਅਪ੍ਰੈਲ ਨੂੰ ਦੋਵੇਂ ਆਪਣੇ-ਆਪਣੇ ਕੰਮ ਲਈ ਬਾਹਰ ਗਏ ਸਨ। ਬੱਚੀ ਦੀ ਮਾਂ ਜਦੋਂ ਘਰ ਵਾਪਸ ਆਈ ਤਾਂ ਦੇਖਿਆ ਕਿ ਗੁਆਂਢ 'ਚ ਰਹਿਣ ਵਾਲਾ ਵਿਅਕਤੀ ਉਸ ਦੀ ਬੱਚੀ ਨਾਲ ਗਲਤ ਕੰਮ ਕਰ ਰਿਹਾ ਹੈ।

ਪੀੜਤ ਲੜਕੀ ਦੀ ਮਾਂ ਨੇ ਰੌਲਾ ਪਾਇਆ ਤਾਂ ਦੋਸ਼ੀ ਉਥੋਂ ਫ਼ਰਾਰ ਹੋ ਗਿਆ। ਜਿਸ ਤੋਂ ਬਾਅਦ ਬੱਚੀ ਦੀ ਮਾਂ ਨੇ ਉਸ ਨੂੰ ਬੱਲਭਗੜ੍ਹ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ। ਜਿੱਥੇ ਬੱਚੇ ਦਾ ਇਲਾਜ ਚੱਲ ਰਿਹਾ ਹੈ। ਹਸਪਤਾਲ ਪ੍ਰਬੰਧਕਾਂ ਵੱਲੋਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਪੁਲਿਸ ਨੇ ਹਸਪਤਾਲ ਪਹੁੰਚ ਕੇ ਲੜਕੀ ਦੇ ਮਾਪਿਆਂ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਨੇ ਐਤਵਾਰ ਨੂੰ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੇ ਕਥਰਾ ਖਗੇਈ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਬੱਲਭਗੜ੍ਹ ਦੇ ਸ਼ਾਹਪੁਰਾ ਪਿੰਡ ਵਿੱਚ ਰਹਿ ਰਿਹਾ ਸੀ। ਪੁਲਿਸ ਨੇ ਮੁਲਜ਼ਮ ਨੂੰ ਸ਼ਾਹਪੁਰਾ ਤੋਂ ਹੀ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਪੀਐੱਮ ਮੋਦੀ ਦਾ ਤਿੰਨ ਦਿਨੀਂ ਗੁਜਰਾਤ ਦੌਰਾ ਅੱਜ ਤੋਂ, ਵਿਸ਼ਵ ਦੇ ਪਹਿਲਾਂ GCTM ਕੇਂਦਰ ਦੀ ਰੱਖਣਗੇ ਨੀਂਹ ਪੱਥਰ

ETV Bharat Logo

Copyright © 2024 Ushodaya Enterprises Pvt. Ltd., All Rights Reserved.