ਸੋਨੀਪਤ: ਹਰਿਆਣਾ ਦੇ ਸੋਨੀਪਤ ਵਿੱਚ ਛੋਲਿਆਂ ਦਾ ਆਟਾ ਖਾਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਾ ਵਿਅਕਤੀ ਸੋਨੀਪਤ ਦੇ ਅਹਿਮਦਪੁਰ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਨਾਂ ਰਾਜੇਸ਼ ਹੈ। ਸਥਾਨਕ ਲੋਕਾਂ ਦਾ ਮੰਨਣਾ ਹੈ ਕਿ ਨਰਾਤਿਆ ਮੌਕੇ ਸੈਂਕੜੇ ਲੋਕਾਂ ਨੇ ਜ਼ਹਿਰੀਲੇ ਅਤੇ ਮਿਲਾਵਟੀ ਆਟੇ ਦਾ ਸੇਵਨ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਆਟਾ ਖਾਣ ਤੋਂ ਬਾਅਦ ਕਈ ਲੋਕਾਂ ਦੀ ਸਿਹਤ ਅਚਾਨਕ ਖਰਾਬ ਹੋ ਗਈ, ਜਿਹਨਾਂ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ।
ਇਹ ਵੀ ਪੜੋ: Manish Sisodia Bail Plea: ਈਡੀ ਮਾਮਲੇ 'ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ 5 ਅਪ੍ਰੈਲ ਨੂੰ ਹੋਵੇਗੀ ਸੁਣਵਾਈ
ਦੱਸ ਦਈਏ ਕਿ ਸੋਨੀਪਤ 'ਚ ਨਰਾਤਿਆ ਦੇ ਪਹਿਲੇ ਹੀ ਦਿਨ ਛੋਲਿਆਂ ਦਾ ਆਟਾ ਖਾਣ ਨਾਲ ਸੈਂਕੜੇ ਲੋਕਾਂ ਦੀ ਸਿਹਤ ਖਰਾਬ ਹੋ ਗਈ ਸੀ, ਜਿਸ ਤੋਂ ਬਾਅਦ ਸੋਨੀਪਤ ਦੇ ਸਿਹਤ ਵਿਭਾਗ ਅਤੇ ਮੁੱਖ ਮੰਤਰੀ ਦੇ ਅਧਿਕਾਰੀਆਂ ਨੇ ਇਸ ਮਾਮਲੇ ਉੱਤੇ ਨੋਟਿਸ ਲੈਂਦਿਆਂ ਜ਼ਿਲ੍ਹੇ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਦੇ ਨਾਲ-ਨਾਲ ਕਈ ਸੂਬਿਆਂ 'ਚ ਛੋਲਿਆਂ ਦਾ ਆਟਾ ਖਾਣ ਨਾਲ ਬੀਮਾਰ ਹੋਣ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਹਰਿਆਣਾ ਦੇ ਸੋਨੀਪਤ ਜ਼ਿਲ੍ਹੇ 'ਚ ਛੋਲੇ ਦਾ ਆਟਾ ਖਾਣ ਨਾਲ ਸੈਂਕੜੇ ਲੋਕ ਬਿਮਾਰ ਹੋ ਗਏ ਸਨ, ਪਰ ਅੱਜ ਸੋਨੀਪਤ ਦੇ ਨਿੱਜੀ ਹਸਪਤਾਲ 'ਚ ਅਹਿਮਦਪੁਰ ਪਿੰਡ ਨਿਵਾਸੀ ਰਾਜੇਸ਼ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ। ਰਿਸ਼ਤੇਦਾਰਾਂ ਨੇ ਇਲਜ਼ਾਮ ਲਾਇਆ ਕਿ ਰਾਜੇਸ਼ ਨੇ ਛੋਲਿਆਂ ਦਾ ਆਟਾ ਖਾ ਲਿਆ ਸੀ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ ਅਤੇ ਅੱਜ ਉਸ ਦੀ ਮੌਤ ਹੋ ਗਈ।
ਇਸ ਦੇ ਨਾਲ ਹੀ ਪਰਿਵਾਰਕ ਮੈਂਬਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ 'ਤੇ ਲਾਪਰਵਾਹੀ ਦੇ ਵੀ ਵੱਡੇ ਇਲਜ਼ਾਮ ਲਾਏ ਹਨ। ਰਾਜੇਸ਼ ਦੀ ਮੌਤ ਦੀ ਸੂਚਨਾ ਮਿਲਦੇ ਹੀ ਸੋਨੀਪਤ ਸੈਕਟਰ 27 ਥਾਣਾ ਪੁਲਿਸ ਸਿਵਲ ਹਸਪਤਾਲ ਪਹੁੰਚੀ ਅਤੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੈਕਟਰ-27 ਥਾਣਾ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਅਹਿਮਦਪੁਰ ਨਿਵਾਸੀ ਰਾਜੇਸ਼ ਦੀ ਛੋਲਿਆਂ ਦਾ ਆਟਾ ਖਾਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦਾ ਬੋਰਡ ਵੱਲੋਂ ਪੋਸਟ ਮਾਰਟਮ ਕਰਵਾਇਆ ਜਾਵੇਗਾ ਅਤੇ ਪੋਸਟ ਮਾਰਟਮ ਦੀ ਵੀਡੀਓਗ੍ਰਾਫੀ ਵੀ ਕਰਵਾਈ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਵਿਭਾਗ ਵੱਲੋਂ ਆਟੇ ਦੇ ਸੈਂਪਲ ਵੀ ਲਏ ਜਾਣਗੇ।
ਇਹ ਵੀ ਪੜੋ: ਹਫ਼ਤਾਵਰੀ ਰਾਸ਼ੀਫਲ (26 ਤੋਂ 1 ਮਾਰਚ ਤੱਕ): ਅਚਾਰੀਆ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ