ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਖੁਫੀਆ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨੇ ਹੋਰ ਅੱਤਵਾਦੀ ਅਜੇ ਵੀ ਫਸੇ ਹੋਏ ਹਨ। ਇਸ ਦੇ ਨਾਲ ਹੀ ਮਾਰੇ ਗਏ ਅੱਤਵਾਦੀ ਦੀ ਪਛਾਣ ਨਹੀਂ ਹੋ ਸਕੀ ਹੈ, ਫਿਲਹਾਲ ਆਪਰੇਸ਼ਨ ਚੱਲ ਰਿਹਾ ਹੈ। ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਇਹ ਮੁਕਾਬਲਾ ਸ਼ੋਪੀਆਂ ਦੇ ਤੁਰਕਵਾਂਗਮ ਇਲਾਕੇ 'ਚ ਚੱਲ ਰਿਹਾ ਹੈ।
ਪੁਲਿਸ ਮੁਤਾਬਕ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਤੁਰਕਵਾਂਗਮ ਪਿੰਡ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਜਦੋਂ ਸੁਰੱਖਿਆ ਬਲ ਇਕ ਖਾਸ ਖੇਤਰ ਵੱਲ ਵਧ ਰਹੇ ਸਨ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਇਸ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਹੈ।
ਇਹ ਵੀ ਪੜੋ: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ
-
#ShopianEncounterUpdate: 01 #terrorist killed. #Operation in progress. Further details shall follow. @JmuKmrPolice https://t.co/VTeJk2N6BU
— Kashmir Zone Police (@KashmirPolice) April 1, 2022 " class="align-text-top noRightClick twitterSection" data="
">#ShopianEncounterUpdate: 01 #terrorist killed. #Operation in progress. Further details shall follow. @JmuKmrPolice https://t.co/VTeJk2N6BU
— Kashmir Zone Police (@KashmirPolice) April 1, 2022#ShopianEncounterUpdate: 01 #terrorist killed. #Operation in progress. Further details shall follow. @JmuKmrPolice https://t.co/VTeJk2N6BU
— Kashmir Zone Police (@KashmirPolice) April 1, 2022
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਰੈਨਾਵਾੜੀ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ (Lashkar-e-Toiba) ਦੇ ਦੋ ਅੱਤਵਾਦੀ ਮਾਰੇ ਗਏ ਸਨ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਧੀ ਰਾਤ ਨੂੰ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਤੋਂ ਬਾਅਦ ਉਥੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ।
ਕਸ਼ਮੀਰ ਦੇ ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਵਿੱਚੋਂ ਇੱਕ ਦੇ ਕੋਲ 'ਪ੍ਰੈਸ ਕਾਰਡ' ਸੀ। ਕੁਮਾਰ ਨੇ ਟਵੀਟ ਕੀਤਾ, "ਲਸ਼ਕਰ ਦੇ ਮਾਰੇ ਗਏ ਅੱਤਵਾਦੀ ਕੋਲ 'ਪ੍ਰੈਸ ਕਾਰਡ' ਸੀ, ਜੋ ਸਪੱਸ਼ਟ ਤੌਰ 'ਤੇ ਮੀਡੀਆ ਦੀ ਦੁਰਵਰਤੋਂ ਨੂੰ ਦਰਸਾਉਂਦਾ ਹੈ।" ਕਾਰਡ ਮੁਤਾਬਕ ਮਾਰਿਆ ਗਿਆ ਅੱਤਵਾਦੀ ਰਈਸ ਅਹਿਮਦ ਭੱਟ ਇਕ ਅਣਜਾਣ ਨਿਊਜ਼ ਸਰਵਿਸ 'ਵੈਲੀ ਮੀਡੀਆ ਸਰਵਿਸ' ਦਾ ਮੁੱਖ ਸੰਪਾਦਕ ਸੀ।
ਇਹ ਵੀ ਪੜੋ: ਦਿੱਲੀ ਤੇ ਮਹਾਰਾਸ਼ਟਰ ’ਚ ਮਾਸਕ ਨਹੀਂ ਜ਼ਰੂਰੀ, ਨਹੀਂ ਲੱਗੇਗਾ ਜੁਰਮਾਨਾ