ਸੋਨੀਪਤ: ਸਿੰਘੂ ਬਾਰਡਰ ’ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ, ਉੱਥੇ ਹੀ ਕਿਸਾਨਾਂ ਦੀ ਮੌਤ ਦਾ ਸਿਲਸਿਲਾ ਵੀ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿੰਘੂ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਕਿਸਾਨ ਮੰਗਲ ਸਿੰਘ ਪੰਜਾਬ ਦਾ ਰਹਿਣ ਵਾਲਾ ਸੀ ਅਤੇ 12 ਫਰਵਰੀ ਨੂੰ ਸਿੰਘੂ ਬਾਰਡਰ ’ਤੇ ਆਇਆ ਸੀ, ਉਹ ਲੰਗਰ ਬਣਾਉਣ ਦਾ ਕੰਮ ਕਰਦਾ ਸੀ।
ਸਾਥੀ ਕਿਸਾਨਾਂ ਨੇ ਦੱਸਿਆ ਕਿ ਉਹ 12 ਫਰਵਰੀ ਨੂੰ ਅੰਦੋਲਨ ’ਚ ਆਇਆ ਸੀ ਅਤੇ ਲੰਗਰ ਬਣਾਉਣ ਦਾ ਕੰਮ ਕਰਦਾ ਸੀ। ਅਚਾਨਕ ਤਬੀਅਤ ਵਿਗੜਨ ਕਾਰਨ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਥੋੜ੍ਹੀ ਦੇਰ ਬਾਅਦ ਹੀ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਕਿਸਾਨ ਤਰਨਤਾਰਨ ਦੇ ਪੰਜਾਬ ਦਾ ਰਹਿਣ ਵਾਲਾ ਹੀ ਅਤੇ ਮੰਗਲ ਸਿੰਘ ਉਸਦਾ ਨਾਂਅ ਹੈ। ਫਿਲਹਾਲ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ, ਉਸ ਤੋਂ ਬਾਅਦ ਮ੍ਰਿਤਕ ਦੀ ਦੇਹ ਪ੍ਰਸ਼ਾਸ਼ਨ ਦੁਆਰਾ ਪਰਿਵਾਰਕ ਮੈਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਲਾਲ ਕਿਲ੍ਹਾ ਹਿੰਸਾ: ਜੰਮੂ ਤੋਂ ਕਿਸਾਨ ਆਗੂ ਮਹਿੰਦਰ ਸਿੰਘ ਸਣੇ 2 ਗ੍ਰਿਫ਼ਤਾਰ