ETV Bharat / bharat

ਹਿਮਾਚਲ ਵਿਧਾਨ ਸਭਾ ਗੇਟ 'ਤੇ ਖਾਲਿਸਤਾਨੀ ਝੰਡੇ ਲਗਾਉਣ ਦੇ ਮਾਮਲੇ 'ਚ ਪਹਿਲੀ ਗ੍ਰਿਫ਼ਤਾਰੀ - ਖਾਲਿਸਤਾਨੀ ਝੰਡੇ ਲਗਾਉਣ ਦੇ ਮਾਮਲੇ 'ਚ ਪਹਿਲੀ ਗ੍ਰਿਫ਼ਤਾਰੀ

ਤਪੋਵਨ ਸਥਿਤ ਵਿਧਾਨ ਸਭਾ ਦੇ ਗੇਟ 'ਤੇ ਖਾਲਿਸਤਾਨ ਦੇ ਝੰਡੇ ਲਗਾਉਣ ਦੇ ਮਾਮਲੇ 'ਚ ਪੁਲਿਸ ਨੇ ਇੱਕ ਆਰੋਪੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਬੁੱਧਵਾਰ ਸਵੇਰੇ 8.30 ਵਜੇ ਪੁਲਿਸ ਨੇ ਇੱਕ ਆਰੋਪੀ ਨੂੰ ਫੜ ਲਿਆ ਹੈ।

one person arrested from punjab in connection with khalistan flag on himachal assembly gate

author img

By

Published : May 11, 2022, 1:33 PM IST

Updated : May 11, 2022, 2:19 PM IST

ਧਰਮਸ਼ਾਲਾ: ਤਪੋਵਨ ਸਥਿਤ ਵਿਧਾਨ ਸਭਾ ਦੇ ਗੇਟ 'ਤੇ ਖਾਲਿਸਤਾਨ ਦੇ ਝੰਡੇ ਲਗਾਉਣ ਦੇ ਮਾਮਲੇ 'ਚ ਪੁਲਿਸ ਨੇ ਇੱਕ ਆਰੋਪੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਬੁੱਧਵਾਰ ਸਵੇਰੇ 8.30 ਵਜੇ ਇਸ ਆਰੋਪੀ ਨੂੰ ਫੜ ਲਿਆ ਗਿਆ ਹੈ। ਪੁਲਿਸ ਅਨੁਸਾਰ ਕਾਬੂ ਕੀਤੇ ਮੁਲਜ਼ਮ ਦਾ ਨਾਂ ਹਰਬੀਰ ਸਿੰਘ ਹੈ ਅਤੇ ਉਸ ਦੀ ਉਮਰ 30 ਸਾਲ ਹੈ। ਮੁਲਜ਼ਮ ਜ਼ਿਲ੍ਹਾ ਲੁਧਿਆਣਾ ਦੇ ਮੋਰਿੰਡਾ ਦੀ ਸ਼ੂਗਰ ਮਿਲ ਨੇੜੇ ਵਾਰਡ ਨੰਬਰ ਇੱਕ ਦਾ ਵਸਨੀਕ ਹੈ।

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਪੁਲਿਸ ਨੇ ਬੁੱਧਵਾਰ ਸਵੇਰੇ ਰੋਪੜ ਦੇ ਚਮਕਪੁਰ 'ਚ ਪਰਮਜੀਤ ਸਿੰਘ ਦੇ ਘਰ ਵੀ ਛਾਪੇਮਾਰੀ ਕੀਤੀ ਪਰ ਆਰੋਪੀ ਪੁਲਿਸ ਦੇ ਹੱਥ ਨਹੀਂ ਲੱਗ ਸਕਿਆ। ਪਹਿਲੀ ਗ੍ਰਿਫ਼ਤਾਰੀ ਐਸਆਈਟੀ ਇੰਚਾਰਜ ਆਈਪੀਐਸ ਵਿਮੁਕਤ ਰੰਜਨ ਦੀ ਨਿਗਰਾਨੀ ਹੇਠ ਕੀਤੀ ਗਈ ਹੈ।

ਪੁਲਿਸ ਇਸ ਤਰ੍ਹਾਂ ਪਹੁੰਚੀ ਮੁਲਜ਼ਮਾਂ ਤੱਕ: ਮੋਰਿੰਡਾ 'ਚ ਫੜਿਆ ਗਿਆ ਵਿਅਕਤੀ ਖਾਲਿਸਤਾਨ ਦਾ ਝੰਡਾ ਲਗਾਉਣ ਲਈ ਹਿਮਾਚਲ ਤੋਂ ਪੰਜਾਬ ਆਇਆ ਸੀ ਅਤੇ ਧਰਮਸ਼ਾਲਾ ਨੇੜੇ ਹੋਮ ਸਟੇਅ 'ਚ ਰਾਤ ਨੂੰ ਰਿਹਾ ਸੀ। ਇਸ ਤੋਂ ਬਾਅਦ ਉਹ ਸਕੂਟਰ 'ਤੇ ਹੋਮ ਸਟੇਅ ਤੋਂ ਵਿਧਾਨ ਸਭਾ ਭਵਨ ਤੱਕ ਗਿਆ ਅਤੇ ਰਾਤ ਨੂੰ ਝੰਡੇ ਅਤੇ ਕੰਧ 'ਤੇ ਲਿਖਣ ਤੋਂ ਬਾਅਦ ਉਸ ਨੇ ਵੀਡੀਓ ਵੀ ਬਣਾਈ। ਕਾਲ ਡਾਟਾ ਰਿਕਾਰਡ ਦੇ ਆਧਾਰ 'ਤੇ ਪੁਲਿਸ ਨੇ ਮੋਰਿੰਡਾ ਵਿਖੇ ਛਾਪਾ ਮਾਰ ਕੇ ਇਸ ਵਿਅਕਤੀ ਨੂੰ ਕਾਬੂ ਕਰ ਲਿਆ।

ਮੁਲਜ਼ਮ ਕਈ ਦਿਨਾਂ ਤੋਂ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ: ਐਸਆਈਟੀ ਨੇ ਮਾਮਲੇ ਨੂੰ ਲਗਭਗ ਸੁਲਝਾ ਲਿਆ ਹੈ। ਹੋਰ ਗ੍ਰਿਫ਼ਤਾਰੀਆਂ ਵੀ ਜਲਦੀ ਹੋਣ ਦੀ ਸੰਭਾਵਨਾ ਹੈ। ਝੰਡਾ ਲਗਾਉਣ ਲਈ ਪੰਜਾਬ ਤੋਂ ਬਹੁਤੇ ਲੋਕ ਨਹੀਂ ਆਏ। ਐਸਆਈਟੀ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਿਮਾਚਲ ਵਿਚ ਕਿੰਨੇ ਲੋਕ ਉਸ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਕਿਸ ਤੋਂ ਮਦਦ ਮਿਲੀ? ਮੋਰਿੰਡਾ ਤੋਂ ਫੜੇ ਗਏ ਵਿਅਕਤੀ ਤੋਂ ਪੁੱਛਗਿੱਛ 'ਚ ਇਹ ਵੀ ਪਤਾ ਲੱਗਾ ਹੈ ਕਿ ਉਹ ਕਾਫੀ ਸਮੇਂ ਤੋਂ ਅਜਿਹੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਸਬੰਧੀ ਪਹਿਲਾਂ ਵੀ ਯਤਨ ਕੀਤੇ ਜਾ ਚੁੱਕੇ ਹਨ।

ਸ਼ਨੀਵਾਰ ਰਾਤ ਦਾ ਮਾਮਲਾ: ਤਪੋਵਨ 'ਚ ਹਿਮਾਚਲ ਵਿਧਾਨ ਸਭਾ ਦੀ ਇਮਾਰਤ ਦੇ ਬਾਹਰ ਖਾਲਿਸਤਾਨੀ ਝੰਡੇ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਸ਼ਨੀਵਾਰ ਦੇਰ ਰਾਤ ਦਾ ਹੈ। ਸਵੇਰੇ ਜਿਵੇਂ ਹੀ ਸਥਾਨਕ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ। ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ 'ਚ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੁਹਾਲੀ ਧਮਾਕੇ ਨਾਲ ਜੁੜੀ ਵੱਡੀ ਖ਼ਬਰ, ਤਰਨ ਤਾਰਨ ਤੋਂ ਦਾ ਰਹਿਣ ਵਾਲਾ ਨੌਜਵਾਨ ਹਿਰਾਸਤ ’ਚ

Last Updated : May 11, 2022, 2:19 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.