ਜੰਮੂ: ਅਮਰਨਾਥ ਯਾਤਰਾ ਲਈ ਆਨਲਾਈਨ ਰਜਿਸਟ੍ਰੇਸ਼ਨ ਅਪ੍ਰੈਲ ਤੋਂ ਸ਼ੁਰੂ (ONLINE REGISTRATION FOR AMARNATH YATRA) ਹੋਵੇਗੀ। ਸ਼੍ਰੀ ਅਮਰਨਾਥ ਸ਼ਰਾਈਨ ਬੋਰਡ (SASB) ਨੇ ਵੀਰਵਾਰ ਰਾਤ ਨੂੰ ਇਹ ਐਲਾਨ ਕੀਤਾ ਹੈ।
ਅਪਰੈਲ ਤੋਂ ਆਨਲਾਈਨ ਪ੍ਰਕਿਰਿਆ ਰਾਹੀਂ ਯਾਤਰਾ ਲਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਕਰਨ ਦਾ ਐਲਾਨ ਕਰਦੇ ਹੋਏ, ਸ਼ਰਾਈਨ ਬੋਰਡ ਨੇ ਕਿਹਾ ਕਿ ਦੱਖਣੀ ਕਸ਼ਮੀਰ ਦੇ ਹਿਮਾਲੀਅਨ ਖੇਤਰ ਵਿੱਚ ਤੀਰਥ ਸਥਾਨਾਂ ਵਿੱਚ ਸ਼ਰਧਾਲੂਆਂ ਦੀ ਆਵਾਜਾਈ ਲਈ ਆਰਐਫਆਈਡੀ ਅਧਾਰਤ ਟਰੈਕਿੰਗ ਕੀਤੀ ਜਾਵੇਗੀ।
ਇਹ ਵੀ ਪੜੋ: ਸ਼੍ਰੀਨਗਰ 'ਚ ਅੱਤਵਾਦੀਆਂ ਨੇ ਸਰਪੰਚ ਦੀ ਗੋਲੀ ਮਾਰ ਕੇ ਕੀਤੀ ਹੱਤਿਆ
SASB ਦੇ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਰਾਹੁਲ ਸਿੰਘ ਨੇ ਜੰਮੂ ਦੇ ਡਿਵੀਜ਼ਨਲ ਕਮਿਸ਼ਨਰ ਰਾਘਵ ਲੈਂਗਰ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਆਉਣ ਵਾਲੀ ਯਾਤਰਾ ਦੇ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ ਕਿਹਾ, 'ਅਪਰੈਲ 2022 ਦੇ ਮਹੀਨੇ ਅਮਰਨਾਥ ਯਾਤਰਾ ਲਈ ਆਨਲਾਈਨ ਰਜਿਸਟ੍ਰੇਸ਼ਨ ਸੀਮਾ ਨਾਲ ਸ਼ੁਰੂ ਹੋਵੇਗੀ ਤੇ ਪ੍ਰਤੀ ਦਿਨ 20,000 ਰਜਿਸਟ੍ਰੇਸ਼ਨਾਂ ਹੋਣਗੀਆਂ।
ਇਹ ਵੀ ਪੜੋ: ਜ਼ਿਲ੍ਹੇ ਬਠਿੰਡਾ ਦੀਆਂ 6 ਵਿਧਾਨ ਸਭਾ ਸੀਟਾਂ ਤੇ AAP ਦੇ ਉਮੀਦਵਾਰ ਰਹੇ ਜੇਤੂ
ਉਨ੍ਹਾਂ ਕਿਹਾ ਕਿ ਯਾਤਰਾ ਦੇ ਦਿਨਾਂ 'ਚ ਮੌਕੇ 'ਤੇ (ਤਤਕਾਲ) ਰਜਿਸਟ੍ਰੇਸ਼ਨ ਵੀ ਨਿਰਧਾਰਤ ਕਾਊਂਟਰਾਂ 'ਤੇ ਕੀਤੀ ਜਾਵੇਗੀ। ਰਾਹੁਲ ਸਿੰਘ ਨੇ ਕਿਹਾ ਕਿ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੋਰਡ ਨੇ ਇਸ ਸਾਲ ਦੀ ਯਾਤਰਾ ਦੌਰਾਨ ਵਾਹਨਾਂ ਅਤੇ ਸ਼ਰਧਾਲੂਆਂ ਦੀ ਆਵਾਜਾਈ 'ਤੇ ਨਜ਼ਰ ਰੱਖਣ ਲਈ ਰੇਡੀਓ ਫ੍ਰੀਕੁਐਂਸੀ ਆਈਡੈਂਟੀਫਿਕੇਸ਼ਨ (ਆਰਐਫਆਈਡੀ) ਦੀ ਵਰਤੋਂ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜੋ: ਭਗਵੰਤ ਮਾਨ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਵੱਜੋਂ ਖਟਕੜ ਕਲਾਂ ਵਿਖੇ ਚੁੱਕਣਗੇ ਸਹੁੰ