ਨਵੀਂ ਦਿੱਲੀ: ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਦੇ ਨਾਲ ਨਾਲ ਐੱਮਐੱਸਪੀ ’ਤੇ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਸਿੰਘੂ ਬਾਰਡਰ ’ਤੇ ਚੱਲ ਰਿਹਾ ਪ੍ਰਦਰਸ਼ਨ 71ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਦੱਸ ਦਈਏ ਕਿ ਵਿਰੋਧੀ ਧਿਰ ਦੇ ਨੇਤਾ ਕਿਸਾਨਾਂ ਨੂੰ ਸਮਰਥਨ ਦੇਣ ਲਈ ਗਾਜ਼ੀਪੁਰ ਬਾਰਡਰ ’ਤੇ ਪਹੁੰਚੇ ਹਨ।
ਐੱਨਸੀਪੀ ਸਾਂਸਦ ਸੁਪ੍ਰੀਆ ਸੁਲੇ ਨੇ ਕਿਸਾਨਾਂ ਨਾਲ ਨਿਆਂ ਕਰਨ ਦੀ ਕੀਤੀ ਅਪੀਲ
ਐੱਨਸੀਪੀ ਸਾਂਸਦ ਸੁਪ੍ਰੀਆ ਸੁਲੇ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਮਿਲਣ ਜਾ ਰਹੇ ਹਾਂ। ਅਸੀਂ ਸਾਰੇ ਕਿਸਾਨਾਂ ਦਾ ਸਰਮਥਨ ਕਰਦੇ ਹਾਂ ਸੁਪ੍ਰੀਆ ਸੁਲੇ ਨੇ ਕਿਹਾ ਕਿ ਅਸੀਂ ਸਰਕਾਰ ਤੋਂ ਕਿਸਾਨਾਂ ਦੇ ਨਾਲ ਗੱਲਬਾਤ ਅਤੇ ਉਨ੍ਹਾਂ ਨਾਲ ਨਿਆਂ ਕਰਨ ਦੀ ਅਪੀਲ ਕਰਦੇ ਹਾਂ।
ਵਿਰੋਧੀ ਪਾਰਟੀਆਂ ਨੂੰ ਕਿਸਾਨਾਂ ਨਾਲ ਮਿਲਣ ਤੋਂ ਰੋਕਿਆ
ਕਿਸਾਨਾਂ ਦਾ ਸਮਰਥਨ ਦੇਣ ਲਈ ਵਿਰੋਧੀ ਪਾਰਟੀ ਗਾਜ਼ੀਪੁਰ ਬਾਰਡਰ ’ਤੇ ਪਹੁੰਚੇ। ਪਰ ਉਨ੍ਹਾਂ ਨੂੰ ਕਿਸਾਨਾਂ ਤੋਂ ਮਿਲਣ ਤੋਂ ਰੋਕਿਆ ਗਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਟਵੀਟ ਕਰਦੇ ਹੋਏ ਕਿਹਾ ਕਿ ਵਿਰੋਧੀ ਪਾਰਟੀਆਂ ਤੇ ਸਾਂਸਦ ਮੈਂਬਰਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮਿਲਣ ਤੋਂ ਰੋਕਿਆ ਗਿਆ ਹੈ, ਇਕ ਲੋਕਤੰਤਰ ਲਈ ਸੱਚਮੁੱਚ ਕਾਲਾ ਦਿਨ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਿੰਘੂ ਬਾਰਡਰ, ਟਿਕਰੀ ਬਾਰਡਰ ਅਤੇ ਗਾਜ਼ੀਪੁਰ ਬਾਰਡਰ ’ਤੇ ਕਿਸਾਨਾਂ ਨਾਲ ਕਿਸੇ ਬੰਦੀਆਂ ਦੀ ਤਰ੍ਹਾਂ ਸਲੂਕ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਦੇ ਹਲਾਤਾਂ ਨੂੰ ਵੇਖ ਕੇ ਰੋਣਾ ਆਉਂਦਾ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ, "ਅਸੀਂ ਸੰਸਦ ਵਿੱਚ ਕਿਸਾਨਾਂ ਦੇ ਮੁੱਦੇ 'ਤੇ ਵਿਚਾਰ ਵਟਾਂਦਰਾ ਕਰਨ ਆਏ ਹਾਂ ਪਰ ਸਪੀਕਰ ਸਾਨੂੰ ਮੁੱਦੇ 'ਤੇ ਆਵਾਜ਼ ਨਹੀਂ ਚੁੱਕਣ ਦਿੰਦੇ। ਉਨ੍ਹਾਂ ਨੇ ਕਿਹਾ ਕਿ ਹੁਣ ਸਾਰੀਆਂ ਪਾਰਟੀਆਂ ਦੱਸਣਗੀਆਂ ਕਿ ਇੱਥੇ ਕਿ ਹੋਇਆ?
ਵਿਰੋਧੀ ਪਾਰਟੀਆਂ ਦਾ ਕਿਸਾਨਾਂ ਨੂੰ ਮਿਲ ਰਿਹਾ ਸਮਰਥਨ
ਦੱਸ ਦਈਏ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹੁਣ ਵਿਰੋਧੀ ਪਾਰਟੀਆਂ ਵੱਲੋਂ ਖੁੱਲ੍ਹ ਕੇ ਸਮਰਥਨ ਮਿਲ ਰਿਹਾ ਹੈ। ਹੁਣ ਤੱਕ ਕਈ ਨੇਤਾ ਗਾਜ਼ੀਪੁਰ ਅਤੇ ਹੋਰ ਧਰਨਾ ਸਥਾਨ ’ਤੇ ਪਹੁੰਚ ਕੇ ਕਿਸਾਨਾਂ ਨੂੰ ਆਪਣਾ ਸਮਰਥਨ ਦੇ ਚੁੱਕੇ ਸਨ।