ਵਾਸ਼ਿੰਗਟਨ: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵਾਸ਼ਿੰਗਟਨ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਭਾਰਤ ਕੈਨੇਡਾ ਸਬੰਧਾਂ ਨੂੰ ਉਜਾਗਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਹਿਮ ਗੱਲਾਂ ਕਹੀਆਂ। ਵਿਦੇਸ਼ ਮੰਤਰੀ ਨੇ ਕਿਹਾ ਕਿ ਕੈਨੇਡਾ ਵੱਲੋਂ ਖਾਲਿਸਤਾਨੀ ਅੱਤਵਾਦੀ ਦੀ ਹੱਤਿਆ ਦੇ ਦੋਸ਼ਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਕੈਨੇਡਾ ਵੱਲੋਂ ਮੁਹੱਈਆ ਕਰਵਾਈ ਗਈ ਕੋਈ ਵੀ ਜਾਣਕਾਰੀ ਹਾਸਲ ਕਰਨ ਲਈ ਭਾਰਤ ਦੇ ਦਰਵਾਜ਼ੇ ਬੰਦ ਨਹੀਂ ਹਨ।
ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਨੇ ਕੈਨੇਡਾ ਦੀ ਸਥਿਤੀ ਬਾਰੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਕੈਨੇਡਾ ਵਿੱਚ ਭਾਰਤੀ ਡਿਪਲੋਮੈਟਾਂ ਦੀ ਸਥਿਤੀ ਬਾਰੇ ਚਾਨਣਾ ਪਾਇਆ। ਜੈਸ਼ੰਕਰ ਨੇ ਕਿਹਾ ਕਿ ਭਾਰਤੀ ਡਿਪਲੋਮੈਟਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਭਾਰਤੀਆਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਹੋਈਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੈਨੇਡਾ ਵਿੱਚ ਹਾਲਾਤ ਆਮ ਵਾਂਗ ਨਹੀਂ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇਕਰ ਅਜਿਹਾ ਵਤੀਰਾ ਕਿਸੇ ਹੋਰ ਦੇਸ਼ ਨਾਲ ਹੋਇਆ ਹੁੰਦਾ ਤਾਂ ਪ੍ਰਤੀਕਰਮ ਵੱਖਰਾ ਹੋਣਾ ਸੀ।
ਜੈਸ਼ੰਕਰ ਨੇ ਕਿਹਾ ਕਿ ਭਾਰਤ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੇ ਮਾਮਲੇ ਵਿੱਚ ਕਿਸੇ ਤੋਂ ਸਿੱਖਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ਦਾ ਮਤਲਬ ਹਿੰਸਾ ਨੂੰ ਭੜਕਾਉਣਾ ਨਹੀਂ ਹੋ ਸਕਦਾ। ਜ਼ਿਕਰਯੋਗ ਹੈ ਕਿ ਭਾਰਤ ਲਗਾਤਾਰ ਕੈਨੇਡਾ 'ਤੇ ਖਾਲਿਸਤਾਨੀ ਅੱਤਵਾਦੀਆਂ ਨੂੰ ਪਨਾਹ ਦੇਣ ਅਤੇ ਉਨ੍ਹਾਂ ਨੂੰ ਹੱਲਾਸ਼ੇਰੀ ਦੇਣ ਦਾ ਆਰੋਪ ਲਾਉਂਦਾ ਰਿਹਾ ਹੈ। ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ 'ਤੇ ਕੈਨੇਡਾ ਇਨ੍ਹਾਂ ਆਰੋਪਾਂ ਤੋਂ ਇਨਕਾਰ ਕਰਦਾ ਰਿਹਾ ਹੈ।
- Jaishankar discusses Katherine: ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੈਥਰੀਨ ਤਾਈ ਨਾਲ ਕੀਤੀ ਚਰਚਾ
- India Canada Relations: ਨਿੱਝਰ ਦੇ ਕਤਲ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਟਰੂਡੋ ਨੇ ਕਿਹਾ ਕਿ ਕੈਨੇਡਾ ਭਾਰਤ ਨਾਲ 'ਗੂੜੇ ਸਬੰਧਾਂ' ਲਈ ਵਚਨਬੱਧ
- Hardeep Singh Nijjar Murder Update: ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਜਾਂਚ ਨੂੰ ਲੈ ਕੇ ਕੈਨੇਡੀਅਨ ਪੁਲਿਸ ਨੇ ਦਿੱਤਾ ਵੱਡਾ ਬਿਆਨ
ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਜੂਨ ਵਿੱਚ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦਾ ਕੈਨੇਡਾ ਵਿੱਚ ਕਤਲ ਕਰ ਦਿੱਤਾ ਗਿਆ ਸੀ। ਹਾਲ ਹੀ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਇਸ ਹੱਤਿਆਕਾਂਡ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧ ਵਿਗੜਨੇ ਸ਼ੁਰੂ ਹੋ ਗਏ। ਵਿਦੇਸ਼ ਮੰਤਰੀ ਨੇ ਇਸ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਟਰੂਡੋ ਦੇ ਦੋਸ਼ਾਂ ਨੂੰ ‘ਬੇਤੁਕਾ’ ਅਤੇ ‘ਪ੍ਰੇਰਿਤ’ ਦੱਸਿਆ।