ਨਵੀਂ ਦਿੱਲੀ : ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੱਸਿਆ ਕਿ ਵੰਦੇ ਭਾਰਤ ਮਿਸ਼ਨ ਤਹਿਤ ਹੁਣ ਤੱਕ 9 ਮਿਲੀਅਨ ਤੋਂ ਵੱਧ ਲੋਕਾਂ ਦੀ ਸਹੂਲਤ ਦਿੱਤੀ ਗਈ ਹੈ।
ਪਿਛਲੇ ਸਾਲ 7 ਮਈ ਨੂੰ ਵੰਦੇ ਭਾਰਤ ਮਿਸ਼ਨ ਦੀ ਸ਼ੁਰੂਆਤ ਕੋਰੋਨਾ ਵਾਇਰਸ ਦੌਰਾਨ ਯਾਤਰਾ ਪਾਬੰਦੀਆਂ ਕਾਰਨ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਕੱਢਣ ਲਈ ਕੀਤੀ ਗਈ ਸੀ।
ਕੇਂਦਰੀ ਮੰਤਰੀ ਨੇ ਹਰਦੀਪ ਸਿੰਘ ਪੁਰੀ ਨੇ ਟਵੀਟ ਕਰ ਕਿਹਾ, '' ਵਿਸ਼ਵ ਦਾ ਸਭ ਤੋਂ ਵੱਡਾ ਦੇਸ਼ ਵਾਪਸੀ ਮਿਸ਼ਨ, ਵੰਦੇ ਭਾਰਤ ਇੱਕ ਸਿਖਲਾਈ ਦਾ ਤਜਰਬਾ ਰਿਹਾ ਹੈ ਅਤੇ ਭਵਿੱਖ ਵਿੱਚ ਸਾਨੂੰ ਇਸ ਵਿਸ਼ਾਲ ਮਿਸ਼ਨਾਂ ਦਾ ਪ੍ਰਬੰਧਨ ਕਰਨ ਲਈ ਇੱਕ ਨਮੂਨਾ ਦਿੱਤਾ ਗਿਆ ਹੈ। 6 ਮਈ, 2020 ਤੋਂ 9 ਮਿਲੀਅਨ ਤੋਂ ਵੱਧ ਲੋਕਾਂ ਨੂੰ ਸਹੂਲਤ ਦਿੱਤੀ ਗਈ ਹੈ। ”
ਮੰਤਰੀ ਨੇ ਇਹ ਵੀ ਦੱਸਿਆ ਕਿ 6 ਜੂਨ ਨੂੰ ਵੰਦੇ ਭਾਰਤ ਮਿਸ਼ਨ ਤਹਿਤ 3,479 ਲੋਕ ਵਾਪਸ ਭਾਰਤ ਪਰਤੇ ਹਨ।
ਇਸ ਵਿੱਚ ਸਾਊਦੀ ਅਰਬ ਤੋਂ 65, ਯੂਏਈ ਤੋਂ 320, ਕਤਰ ਤੋਂ 47, ਮਲੇਸ਼ੀਆ ਤੋਂ 93, ਅਤੇ ਕਈ ਹੋਰ ਦੇਸ਼ਾਂ ਨੂੰ ਸ਼ਾਮਲ ਕੀਤਾ ਗਿਆ ਹੈ।