ETV Bharat / bharat

ਪਾਕਿਸਤਾਨ ਨੇ ਸਿੱਖਾਂ ਨੂੰ ਕਰਤਾਰਪੁਰ ਜਾਣ ਦੀ ਦਿੱਤੀ ਇਜਾਜਤ

ਸਿੱਖ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀਜੋਤ ਦਿਹਾੜੇ ‘ਤੇ ਕਰਤਾਰਪੁਰ ਸਾਹਿਬ ਜਾਣ ਦੀ ਇਜਾਜਤ ਦਿੱਤੀ ਹੈ। ਇਹ ਫੈਸਲਾ ਪਾਕਿਸਤਾਨ ਨੇ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੇ ਵਿਚਕਾਰ ਲਿਆ ਹੈ। ਸਿੱਖ ਸ਼ਰਧਾਲੂ ਅਗਲੇ ਮਹੀਨੇ ਤੋਂ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਜਾ ਸਕਣਗੇ। ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ ਨੂੰ ਖੋਲ੍ਹਣ ਦਾ ਫੈਸਲਾ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐਨਸੀਓਸੀ) ਨੇ ਸਨਿੱਚਰਵਾਰ ਨੂੰ ਲਿਆ ਹੈ।

ਪਾਕਿਸਤਾਨ ਨੇ ਸਿੱਖਾਂ ਨੂੰ ਕਰਤਾਰਪੁਰ ਜਾਣ ਦੀ ਦਿੱਤੀ ਇਜਾਜਤ
ਪਾਕਿਸਤਾਨ ਨੇ ਸਿੱਖਾਂ ਨੂੰ ਕਰਤਾਰਪੁਰ ਜਾਣ ਦੀ ਦਿੱਤੀ ਇਜਾਜਤ
author img

By

Published : Aug 22, 2021, 4:56 PM IST

ਇਸਲਾਮਾਬਾਦ: ਪਾਕਿਸਤਾਨ ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ (ਐਨਸੀਓਸੀ) ਨੇ ਸਨਿੱਚਰਵਾਰ ਨੂੰ ਅਗਲੇ ਮਹੀਨੇ ਤੋਂ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਦੇਣ ਦਾ ਫੈਸਲਾ ਕੀਤਾ ਹੈ। 22 ਸਤੰਬਰ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਦਿਹਾੜਾ ਹੈ। ਇਸੇ ਲਈ ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ ਨੂੰ ਖੋਲ੍ਹਣ ਦਾ ਫੈਸਲਾ ਲਿਆ ਹੈ।

ਖਬਰ ਏਜੰਸੀ ਪੀਟੀਆਈ ਨੇ ਪਾਕਿਸਤਾਨ ਦੇ ‘ਡਾਅਨ’ ਅਖ਼ਬਾਰ ਦੇ ਹਵਾਲੇ ਤੋਂ ਕਿਹਾ ਹੈ ਕਿ ਐਨਸੀਓਸੀ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸਿੱਖ ਸ਼ਰਧਾਲੂਆਂ ਨੂੰ ਸਖਤ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਨਾਲ ਅਗਲੇ ਮਹੀਨੇ ਕਰਤਾਰਪੁਰ ਆਉਣ ਦੀ ਇਜਾਜ਼ਤ ਦਿੱਤੀ ਜਾਵੇ। ਡੈਲਟਾ ਵੇਰੀਐਂਟ ਕਾਰਣ, 22 ਮਈ ਤੋਂ 12 ਅਗਸਤ ਤੱਕ ਪਾਕਿਸਤਾਨ ਵਿੱਚ ਭਾਰਤ ਨੂੰ ਸ਼੍ਰੇਣੀ 'ਸੀ' ਵਿੱਚ ਰੱਖਿਆ ਗਿਆ ਸੀ ਤੇ ਸਿੱਖ ਸ਼ਰਧਾਲੂਆਂ ਸਮੇਤ ਦੇਸ਼ ਤੋਂ ਆਉਣ ਵਾਲੇ ਲੋਕਾਂ ਲਈ ਵਿਸ਼ੇਸ਼ ਪ੍ਰਵਾਨਗੀ ਦੀ ਲੋੜ ਸੀ।

ਟੀਕਾਕਰਣ ਵਾਲੇ ਹੋ ਸਕਣਗੇ ਦਾਖ਼ਲ

ਜਾਣਕਾਰੀ ਮੁਤਾਬਕ ਹੁਣ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਵਿਅਕਤੀ ਸਰਟੀਫੀਕੇਟ ਵਿਖਾ ਕੇ ਪਾਕਿਸਤਾਨ ਵਿੱਚ ਦਾਖਲ ਹੋ ਸਕਣਗੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣੀਆਂ ‘ਰੀਅਲ-ਟਾਈਮ ਪੋਲੀਮੇਰੇਜ਼ ਚੇਨ ਰਿਐਕਸ਼ਨ’ (ਆਰਟੀ-ਪੀਸੀਆਰ) 72 ਘੰਟਿਆਂ ਪੁਰਾਣੀਆਂ ਟੈਸਟ ਰਿਪੋਰਟਾਂ ਵਿਖਾਉਣੀਆਂ ਪੈਣਗੀਆਂ। ਇਸ ਤੋਂ ਇਲਾਵਾ, ਰੈਪਿਡ ਐਂਟੀਜਨ ਟੈਸਟ (ਆਰਏਟੀ) ਵੀ ਹਵਾਈ ਅੱਡਿਆਂ 'ਤੇ ਕਰਵਾਇਆ ਜਾਵੇਗਾ ਅਤੇ ਨਤੀਜਾ ਪੌਜ਼ਿਟਿਵ ਆਉਣ ਦੀ ਹਾਲਤ ਵਿੱਚ ਵਿਅਕਤੀ ਨੂੰ ਪਾਕਿਸਤਾਨ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ, ਗੈਰ-ਫਾਰਮਾਸਿਊਟੀਕਲ ਦਖਲਅੰਦਾਜ਼ੀ (ਐਨਪੀਆਈ NPIs) ਅਨੁਸਾਰ, ਕਰਤਾਰਪੁਰ ਸਾਹਿਬ ਦੇ ਗੁਰੂਘਰ ਅੰਦਰ ਇੱਕ ਸਮੇਂ ਵੱਧ ਤੋਂ ਵੱਧ 300 ਵਿਅਕਤੀਆਂ ਨੂੰ ਇਕੱਠੇ ਹੋਣ ਦੀ ਪ੍ਰਵਾਨਗੀ ਹੋਵੇਗੀ। ਖਬਰ ਏਜੰਸੀ ਨੇ ਕਿਹਾ ਕਿ ਰਾਸ਼ਟਰੀ ਸਿਹਤ ਸੇਵਾਵਾਂ ਮੰਤਰਾਲੇ (ਐਨਐਚਐਸ) ਦੇ ਇੱਕ ਅਧਿਕਾਰੀ ਅਨੁਸਾਰ, ਪਾਕਿਸਤਾਨ ਨੇ ਕੋਰੋਨਾਵਾਇਰਸ ਦੇ ਫੈਲਣ ਨਾਲ ਨਜਿੱਠਣ ਲਈ ਤਿੰਨ ਵਰਗ ਬਣਾਏ ਹਨ।

"ਸ਼੍ਰੇਣੀ 'ਏ' ਦੇ ਦੇਸ਼ਾਂ ਨੂੰ ਕੋਵਿਡ -19 ਟੈਸਟ ਤੋਂ ਛੋਟ ਦਿੱਤੀ ਗਈ ਹੈ, ਸ਼੍ਰੇਣੀ 'ਬੀ' ਵਿੱਚ ਆਉਣ ਵਾਲੇ ਖੇਤਰਾਂ ਦੇ ਯਾਤਰੀਆਂ ਨੂੰ ਇੱਕ ਨੈਗੇਟਿਵ ਪੀਸੀਆਰ ਟੈਸਟ ਪੇਸ਼ ਕਰਨ ਦੀ ਲੋੜ ਹੁੰਦੀ ਹੈ, ਜੋ ਯਾਤਰਾ ਦੀ ਮਿਤੀ ਦੇ 72 ਘੰਟਿਆਂ ਦੇ ਅੰਦਰ ਅੰਦਰ ਲਿਆ ਹੋਣਾ ਚਾਹੀਦਾ ਹੈ। ਸ਼੍ਰੇਣੀ 'ਸੀ' ਵਾਲੇ ਦੇਸ਼ਾਂ ਦੇ ਸੈਲਾਨੀਆਂ ਉੱਤੇ ਪਾਬੰਦੀਆਂ ਹਨ ਅਤੇ ਉਹ ਸਿਰਫ ਵਿਸ਼ੇਸ਼ ਐਨਸੀਓਸੀ (NCOC) ਦਿਸ਼ਾ-ਨਿਰਦੇਸ਼ਾਂ ਮੁਤਾਬਕ ਯਾਤਰਾ ਕਰ ਸਕਦੇ ਹਨ।”
ਕੇਸਾਂ ਦੇ ਦੌਰ ‘ਚ ਵੀ ਪਾਬੰਦੀਆਂ ‘ਚ ਲਿਆਂਦੀ ਨਰਮੀ

ਪਾਕਿਸਤਾਨ ਵਿੱਚ ਰਾਸ਼ਟਰੀ ਸਿਹਤ ਸੇਵਾਵਾਂ ਮੰਤਰਾਲੇ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 3,842 ਨਵੇਂ ਕੇਸਾਂ ਦੇ ਸਾਹਮਣੇ ਆਉਣ ਦੇ ਬਾਵਜੂਦ ਕਰਤਾਰਪੁਰ ਸਾਹਿਬ ’ਚ ਆਉਣ ਤੇ ਪਾਬੰਦੀਆਂ ਵਿੱਚ ਨਰਮੀ ਲਿਆਂਦੀ ਜਾ ਰਹੀ ਹੈ। ਇੰਝ ਹੁਣ ਤੱਕ ਪਾਕਿਸਤਾਨ ਵਿੱਚ ਕੁੱਲ 1,123,812 ਵਿਅਕਤੀਆਂ ਨੂੰ ਕੋਰੋਨਾ ਦੀ ਲਾਗ ਲੱਗ ਚੁੱਕੀ ਹੈ। ਇਸ ਸਮੇਂ ਦੌਰਾਨ 75 ਹੋਰ ਲੋਕਾਂ ਦੀ ਮੌਤ ਹੋ ਗਈ ਅਤੇ ਕੋਰੋਨਾ–ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 24,923 ਤੱਕ ਪਹੁੰਚ ਗਈ ਹੈ। ਪੌਜ਼ਿਟੀਵਿਟੀ ਦਰ 7.18 ਪ੍ਰਤੀਸ਼ਤ ਸੀ ਜੋ ਪਿਛਲੇ ਤਿੰਨ ਦਿਨਾਂ ਵਿੱਚ ਸਭ ਤੋਂ ਵੱਧ ਸੀ। ਟੀਕਾਕਰਨ ਮੁਹਿੰਮ ਚੱਲ ਰਹੀ ਹੈ ਅਤੇ ਸਿਨੋਵਾਕ ਵੈਕਸੀਨ ਦੀਆਂ 20 ਲੱਖ ਖੁਰਾਕਾਂ ਦੀ ਖੇਪ ਸਨਿੱਚਰਵਾਰ ਨੂੰ ਪਾਕਿਸਤਾਨ ਪਹੁੰਚੀ। ਹੁਣ ਤੱਕ ਦੇਸ਼ ਵਿੱਚ 46.45 ਮਿਲੀਅਨ ਖੁਰਾਕਾਂ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ।
ਨਾਲ ਹੀ, ਪਾਕਿਸਤਾਨ ਨੇ ਸ਼੍ਰੀਲੰਕਾ ਨੂੰ ਜੀਵਨ ਬਚਾਉਣ ਵਾਲਾ ਕੋਵਿਡ-19 ਮੈਡੀਕਲ ਉਪਕਰਣ ਪ੍ਰਦਾਨ ਕੀਤਾ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨਰ ਮੁਹੰਮਦ ਸਾਅਦ ਖੱਟਕ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨਾਲ ਮੁਲਾਕਾਤ ਕੀਤੀ ਅਤੇ ਪਾਕਿਸਤਾਨੀ ਸਰਕਾਰ ਵੱਲੋਂ ਉਪਕਰਣ ਸੌਂਪੇ। ਪਾਕਿਸਤਾਨ ਸਰਕਾਰ ਦੇ ਅਧਿਕਾਰਤ ਬਿਆਨ ਅਨੁਸਾਰ, ਉਪਕਰਣਾਂ ਵਿੱਚ 75 ਵੈਂਟੀਲੇਟਰ ਤੇ 150 ਸੀ-ਪੀਏਪੀ (C-PAP) ਸਾਹ ਲੈਣ ਵਾਲੀਆਂ ਮਸ਼ੀਨਾਂ ਸ਼ਾਮਲ ਹਨ ਜੋ ਪਾਕਿਸਤਾਨ ਵਿੱਚ ਬਣੀਆਂ ਹਨ।

ਇਹ ਵੀ ਪੜ੍ਹੋ:ਪਾਕਿਸਤਾਨੀ ਵਿਆਹਾਂ ਦਾ ਸ਼ਿੰਗਾਰ ਬਣਦੀ ਹੈ ਐਮੀ ਵਿਰਕ ਦੀ ਖਾਨਦਾਨੀ ਹਵੇਲੀ

ETV Bharat Logo

Copyright © 2024 Ushodaya Enterprises Pvt. Ltd., All Rights Reserved.