ETV Bharat / bharat

Parliament Monsoon Session 2022 : ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਕੱਲ ਤੱਕ ਲਈ ਮੁਲਤਵੀ

ਵਿਰੋਧੀ ਧਿਰ ਦੇ ਹੰਗਾਮੇ ਕਾਰਨ ਮਾਨਸੂਨ ਸੈਸ਼ਨ ਦੇ ਤੀਜੇ ਦਿਨ ਵੀ ਸੰਸਦ ਦੀ ਕਾਰਵਾਈ ਠੱਪ ਰਹੀ। ਲੋਕ ਸਭਾ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਪਹਿਲਾਂ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਪਰ ਵਿਰੋਧੀ ਧਿਰ ਦੇ ਮੈਂਬਰਾਂ ਦਾ ਹੰਗਾਮਾ ਜਾਰੀ ਰਿਹਾ, ਜਿਸ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ।

Monsoon Session 2022
Monsoon Session 2022
author img

By

Published : Jul 20, 2022, 10:19 AM IST

Updated : Jul 20, 2022, 5:18 PM IST

ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ (ਬੁੱਧਵਾਰ) ਤੀਜਾ ਦਿਨ ਹੈ। ਮਹਿੰਗਾਈ ਸਮੇਤ ਹੋਰ ਮੁੱਦਿਆਂ 'ਤੇ ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਇਕ ਵਾਰ ਮੁਲਤਵੀ ਕਰਨ ਤੋਂ ਬਾਅਦ ਦੁਪਹਿਰ 2:04 ਵਜੇ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਇਸ ਦੇ ਨਾਲ ਹੀ ਲੋਕ ਸਭਾ ਦੀ ਕਾਰਵਾਈ ਵੀ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਹੰਗਾਮੇ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਰਾਜ ਸਭਾ ਵਿੱਚ ਜਦੋਂ ਉਪਰਲੇ ਸਦਨ ਦੀ ਬੈਠਕ ਸ਼ੁਰੂ ਹੋਈ ਤਾਂ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਸਹੁੰ ਚੁੱਕਣ ਲਈ ਨਾਮਜ਼ਦ ਮੈਂਬਰ ਊਸ਼ਾ ਦਾ ਨਾਂ ਮੰਗਿਆ। ਊਸ਼ਾ ਨੇ ਹਿੰਦੀ ਵਿੱਚ ਸਹੁੰ ਚੁੱਕੀ।

ਸਦਨ ਵਿੱਚ ਮੌਜੂਦ ਮੈਂਬਰਾਂ ਨੇ ਮੇਜ਼ਾਂ ਨੂੰ ਥਪਥਪਾਇਆ ਅਤੇ ਪੀਟੀ ਊਸ਼ਾ ਦਾ ਸਵਾਗਤ ਕੀਤਾ। ਸਹੁੰ ਚੁੱਕਣ ਤੋਂ ਬਾਅਦ ਊਸ਼ਾ ਨੇ ਹੱਥ ਜੋੜ ਕੇ ਧੰਨਵਾਦ ਪ੍ਰਗਟ ਕੀਤਾ। ਇਸ ਤੋਂ ਬਾਅਦ ਜਿਵੇਂ ਹੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਮਹਿੰਗਾਈ ਨੂੰ ਲੈ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਸਪੀਕਰ ਨੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਕਾਰਵਾਈ ਵਿੱਚ ਵਿਘਨ ਪੈਣ ਕਾਰਨ ਉਪਰਲੇ ਸਦਨ ਵਿੱਚ ਸਿਫ਼ਰ ਕਾਲ ਅਤੇ ਪ੍ਰਸ਼ਨ ਕਾਲ ਇੱਕ ਵਾਰ ਵੀ ਨਹੀਂ ਕਰਵਾਇਆ ਗਿਆ।

ਕਾਂਗਰਸ ਵਲੋਂ ਮਹਿੰਗਾਈ ਵਿਰੁੱਧ ਪ੍ਰਦਰਸ਼ਨ

ਲੋਕ ਸਭਾ 'ਚ ਕਾਂਗਰਸ, ਡੀਐੱਮਕੇ ਸਮੇਤ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਮਹਿੰਗਾਈ, ਜੀਐੱਸਟੀ, ਬੇਰੁਜ਼ਗਾਰੀ ਵਰਗੇ ਮੁੱਦਿਆਂ 'ਤੇ ਕਾਫੀ ਰੌਲਾ ਪਾਇਆ, ਜਿਸ ਕਾਰਨ ਕਾਰਵਾਈ ਕਰੀਬ 15 ਮਿੰਟ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਦੇ ਰੌਲੇ-ਰੱਪੇ ਕਾਰਨ ਹੇਠਲੇ ਸਦਨ ਵਿੱਚ ਪ੍ਰਸ਼ਨ ਕਾਲ ਲਗਾਤਾਰ ਤੀਜੇ ਦਿਨ ਵੀ ਵਿਘਨ ਪਿਆ। ਸਵੇਰੇ ਜਦੋਂ ਹੇਠਲੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਪ੍ਰਸ਼ਨ ਕਾਲ ਸ਼ੁਰੂ ਕਰਨ ਲਈ ਕਿਹਾ। ਪਰ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੰਯੁਕਤ ਵਿਰੋਧੀ ਨੇ ਮਹਿੰਗਾਈ ਦੇ ਮੁੱਦੇ ਉੱਤੇ ਸੰਸਦ ਪਰਿਸਰ ਵਿੱਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ, ਸਾਂਸਦ ਮਲਿਕਾਰਜੁਨ ਖੜਗੇ ਅਤੇ ਅਧੀਰ ਰੰਜਨ ਚੌਧਰੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।

ਅਕਾਲੀ ਦਲ ਨੇਤਾ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ

ਦੂਜੇ ਪਾਸੇ, ਅਕਾਲੀ ਦਲ ਨੇਤਾ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਸਣੇ ਸ਼੍ਰਮੋਣੀ ਅਕਾਲੀ ਦਲ ਦੇ ਸਾਂਸਦਾਂ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ, ਨਿਤਿਨ ਗਡਕਰੀ ਅਤੇ ਰਾਜਨਾਥ ਸਿੰਘ ਤੋਂ ਕਈ ਸਾਲਾਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਮੰਗ ਕੀਤੀ।

  • Staged dharna to remind GOI of its commitment to commute death sentence of Bhai Rajoana & release 8 Sikh detenues who had completed life sentences in 2019 on 550th Parkash Purab of Sri GuruNanakDev ji. Sikh community & Pbis at large are waiting for GOI to fulfil the commitment. pic.twitter.com/rOGaU5mm9E

    — Sukhbir Singh Badal (@officeofssbadal) July 20, 2022 " class="align-text-top noRightClick twitterSection" data=" ">

ਇਸ ਤੋਂ ਪਹਿਲਾਂ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਰੋਧੀ ਧਿਰ ਨੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਸ਼ਿਰਕਤ ਕੀਤੀ। ਦੱਸ ਦੇਈਏ ਕਿ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਵਿਰੋਧੀ ਧਿਰ ਦੇ ਪ੍ਰਦਰਸ਼ਨ ਕਾਰਨ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ: 'ਸੀਆਈਏ ਨੇ ਕਰਵਾਇਆ ਸੀ ਹੋਮੀ ਜਹਾਂਗੀਰ ਭਾਭਾ ਤੇ ਲਾਲ ਬਹਾਦਰ ਸ਼ਾਸਤਰੀ ਦਾ ਕਤਲ'

Last Updated : Jul 20, 2022, 5:18 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.