ਨਵੀਂ ਦਿੱਲੀ: ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਅੱਜ ਤੋਂ ਨਵੇਂ ਸੰਸਦ ਭਵਨ ਵਿੱਚ ਸ਼ੁਰੂ ਹੋਵੇਗੀ। ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗਣੇਸ਼ ਚਤੁਰਥੀ ਦੇ ਮੌਕੇ 'ਤੇ ਇਸ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ, ਪੰਜ ਦਿਨਾਂ ਤੱਕ ਚੱਲਣ ਵਾਲਾ ਇਹ ਵਿਸ਼ੇਸ਼ ਸੈਸ਼ਨ ਸੋਮਵਾਰ ਨੂੰ ਪੁਰਾਣੇ ਸੰਸਦ ਭਵਨ ਵਿੱਚ ਸ਼ੁਰੂ ਹੋਇਆ, ਜਿੱਥੇ ਪੀਐਮ ਮੋਦੀ ਨੇ ਲੋਕ ਸਭਾ ਨੂੰ ਸੰਬੋਧਨ ਕੀਤਾ। ਅੱਜ ਦੂਜੇ ਦਿਨ ਦੀ ਕਾਰਵਾਈ ਦੀ ਪੂਰੀ ਸੂਚੀ ਸਾਹਮਣੇ ਆ ਗਈ ਹੈ। ਆਓ ਜਾਣਦੇ ਹਾਂ ਕੀ ਹੈ ਯੋਜਨਾ...
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਕਰੀਬ ਸਾਢੇ 9 ਵਜੇ ਪੁਰਾਣੇ ਸੰਸਦ ਭਵਨ ਦੇ ਸੈਂਟਰਲ ਹਾਲ 'ਚ ਸਾਰੇ ਸੰਸਦ ਮੈਂਬਰਾਂ ਦਾ ਫੋਟੋ ਸੈਸ਼ਨ ਹੋਵੇਗਾ। ਇਸ ਤੋਂ ਬਾਅਦ ਸੰਸਦ ਦੇ ਵਿਸ਼ੇਸ਼ ਸੈਸ਼ਨ 2023 ਦੀ ਕਾਰਵਾਈ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ। ਇਸ ਦੌਰਾਨ ਸੰਸਦ ਦੀ ਇਤਿਹਾਸਕ ਵਿਰਾਸਤ ਬਾਰੇ ਚਰਚਾ ਕੀਤੀ ਜਾਵੇਗੀ ਅਤੇ ਦੇਸ਼ ਨੂੰ 2047 ਤੱਕ ਵਿਕਸਤ ਰਾਸ਼ਟਰ ਦੀ ਸ਼੍ਰੇਣੀ ਵਿੱਚ ਲਿਆਉਣ ਲਈ ਮਤਾ ਪਾਸ ਕੀਤਾ ਜਾਵੇਗਾ।
ਇਨ੍ਹਾਂ ਸੰਸਦ ਮੈਂਬਰਾਂ ਨੂੰ ਭਾਸ਼ਣ ਦੀ ਇਜਾਜ਼ਤ ਮਿਲੀ: ਜਾਣਕਾਰੀ ਸਾਹਮਣੇ ਆਈ ਹੈ, ਲੋਕ ਸਭਾ ਸਪੀਕਰ ਓਮ ਬਿਰਲਾ, ਰਾਜ ਸਭਾ ਦੇ ਚੇਅਰਮੈਨ ਅਤੇ ਉਪ ਪ੍ਰਧਾਨ ਜਗਦੀਪ ਧਨਖੜ, ਪੀਐਮ ਮੋਦੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ, ਪੀਯੂਸ਼ ਗੋਇਲ, ਮੇਨਕਾ ਗਾਂਧੀ ਸਮੇਤ ਕਈ ਹੋਰ ਆਗੂ ਜੋ ਸੈਂਟਰਲ ਹਾਲ ਵਿੱਚ ਮੌਜੂਦ ਹੋਣਗੇ ਉਹ ਭਾਸ਼ਣ ਦੇ ਸਕਣਗੇ। ਆਗੂਆਂ ਦੇ ਭਾਸ਼ਣ ਦਾ ਪ੍ਰੋਗਰਾਮ ਸਵੇਰੇ 11 ਵਜੇ ਤੋਂ ਸ਼ੁਰੂ ਹੋ ਕੇ ਦੁਪਹਿਰ 12:30 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਵੇਗੀ।
ਸੰਵਿਧਾਨ ਦੀ ਕਾਪੀ ਲੈ ਸੰਸਦ ਭਵਨ ਜਾਣਗੇ ਪੀਐੱਮ ਮੋਦੀ: ਇਸ ਦੇ ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਪੀਐਮ ਮੋਦੀ ਸੰਵਿਧਾਨ ਦੀ ਕਾਪੀ ਲੈ ਕੇ ਨਵੇਂ ਸੰਸਦ ਭਵਨ ਜਾਣਗੇ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਮੰਡਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਵੀ ਪੇਸ਼ ਕੀਤਾ ਜਾ ਸਕਦਾ ਹੈ।
- Parliament Special Session: ਅਧੀਰ ਰੰਜਨ ਚੌਧਰੀ ਦੇ ਭਾਸ਼ਣ ਉੱਤੇ ਸੋਨੀਆ ਗਾਂਧੀ ਨੇ ਕਿਹਾ- 'ਵੈਰੀ ਗੁੱਡ'
- PM Modi Speech In Old Parliament: ਪੁਰਾਣੇ ਸੰਸਦ ਭਵਨ ਵਿੱਚ ਪੀਐਮ ਮੋਦੀ ਦਾ ਬਿਆਨ, ਕਿਹਾ- ਇਹ ਸਦਨ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ
- Parliament Special Session 2023: ਪਾਰਲੀਮੈਂਟ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕਿਹਾ- ਦੇਸ਼ ਦੇ ਵਿਕਾਸ ਨੂੰ ਕੋਈ ਨਹੀਂ ਰੋਕ ਸਕਦਾ
ਬੀਤੇ ਦਿਨ ਮੋਦੀ ਦੇ ਭਾਸ਼ਣ ਨਾਲ ਵਿਸ਼ੇਸ਼ ਸੈਸ਼ਨ ਦੀ ਹੋਈ ਸੀ ਸ਼ੁਰੂਆਤ: ਸੋਮਵਾਰ ਤੋਂ ਸ਼ੁਰੂ ਹੋਏ ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਪੀਐਮ ਮੋਦੀ ਦੇ ਸੰਬੋਧਨ ਨਾਲ ਹੋਈ। ਉਨ੍ਹਾਂ ਆਪਣੇ ਭਾਸ਼ਣ ਵਿੱਚ ਕਈ ਗੱਲਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਪੁਰਾਣੇ ਸੰਸਦ ਭਵਨ ਨੂੰ ਅਲਵਿਦਾ ਕਹਿ ਰਹੇ ਹਾਂ। ਇਹ ਇੱਕ ਭਾਵਨਾਤਮਕ ਪਲ ਹੈ। ਉਨ੍ਹਾਂ ਕਿਹਾ ਕਿ ਸੰਸਦ ਦੀ ਇਹ ਪੁਰਾਣੀ ਇਮਾਰਤ ਸਾਰੇ ਲੋਕਾਂ ਨੂੰ ਪ੍ਰੇਰਿਤ ਕਰਦੀ ਰਹੇਗੀ। ਪੀਐਮ ਮੋਦੀ ਨੇ ਕਿਹਾ ਕਿ ਭਾਵੇਂ ਇਹ ਸੰਸਦ ਭਵਨ ਵਿਦੇਸ਼ੀ ਸ਼ਾਸਕਾਂ ਨੇ ਬਣਾਇਆ ਹੈ, ਪਰ ਇਸ ਵਿੱਚ ਸਾਡੇ ਦੇਸ਼ ਵਾਸੀਆਂ ਦਾ ਖੂਨ-ਪਸੀਨਾ ਲਗਾਇਆ ਗਿਆ ਹੈ।