ਨਵੀਂ ਦਿੱਲੀ: ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਕਿਹਾ ਕਿ ਸਾਨੂੰ ਲਖੀਮਪੁਰ ਖੇੜੀ ਕਾਂਡ ਬਾਰੇ ਬੋਲਣ ਦਿੱਤਾ ਜਾਣਾ ਚਾਹੀਦਾ ਹੈ (Rahul raises Lakhimpur incident) , ਜਿਸ ਵਿੱਚ ਮੰਤਰੀ ਸ਼ਾਮਲ ਸੀ ਅਤੇ ਜਿਸ ਨੂੰ ਸਾਜ਼ਿਸ਼ ਦੱਸਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਾਰਨ ਵਾਲੇ ਮੰਤਰੀ ਨੂੰ ਅਸਤੀਫਾ ਦੇ ਕੇ ਸਜ਼ਾ ਮਿਲਣੀ ਚਾਹੀਦੀ ਹੈ(Resignation of Ajay Mishra sought) । ਇਸ ਤੋਂ ਇਲਾਵਾ ਸੰਸਦ ਦੇ ਸਰਦ ਰੁੱਤ ਸੈਸ਼ਨ (Winter session) ਦੌਰਾਨ ਰਾਜ ਸਭਾ ਵਿੱਚ ਵੀ ਹੰਗਾਮਾ ਜਾਰੀ ਹੈ।
ਲਖੀਮਪੁਰ ਖੇੜੀ ਕਾਂਡ ਨੂੰ ਲੈ ਕੇ ਸਦਨ ਵਿੱਚ ਵਿਰੋਧੀ ਧਿਰ ਦਾ ਹੰਗਾਮਾ ਅਤੇ ਮੰਤਰੀ ਅਜੈ ਮਿਸ਼ਰਾ ਟੈਣੀ ਦੇ ਤੁਰੰਤ ਅਸਤੀਫੇ ਦੀ ਮੰਗ ਕੀਤੀ ਗਈ। ਇਸ ਤੋਂ ਬਾਅਦ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ:50th VijayDiwas: ਪੀਐਮ ਮੋਦੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ