ETV Bharat / bharat

ਕਾਂਗਰਸ ਪ੍ਰਧਾਨ ਦੇ ਅਹੁਦੇ ਦੀ ਲੜਾਈ 'ਚ ਆਇਆ ਨਵਾਂ ਮੋੜ, ਸ਼ਸ਼ੀ ਥਰੂਰ ਤੋਂ ਇਲਾਵਾ ਪਵਨ ਬਾਂਸਲ ਨੇ ਵੀ ਲਿਆ ਫਾਰਮ - ਸ਼ਸ਼ੀ ਥਰੂਰ ਤੋਂ ਇਲਾਵਾ ਪਵਨ ਬਾਂਸਲ ਨੇ ਵੀ ਲਿਆ ਫਾਰਮ

ਕਾਂਗਰਸ ਦੇ ਕੌਮੀ ਪ੍ਰਧਾਨ ਦੇ ਅਹੁਦੇ ਦੀ ਲੜਾਈ ਦਿਲਚਸਪ ਹੁੰਦੀ ਜਾ ਰਹੀ ਹੈ। ਪਾਰਟੀ ਦਾ ਨਵਾਂ ਪ੍ਰਧਾਨ ਕੌਣ ਹੋਵੇਗਾ, ਇਸ ਨੂੰ ਲੈ ਕੇ ਅਜੇ ਸਸਪੈਂਸ ਬਣਿਆ ਹੋਇਆ ਹੈ। ਜਿਵੇਂ-ਜਿਵੇਂ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਰੀਕ ਨੇੜੇ ਆ ਰਹੀ ਹੈ, ਨਵੇਂ ਉਮੀਦਵਾਰ ਸਾਹਮਣੇ ਆ ਰਹੇ ਹਨ। ਇਸ ਦੌਰਾਨ ਖਬਰ ਆ ਰਹੀ ਹੈ ਕਿ ਕਾਂਗਰਸ ਦੇ ਖਜ਼ਾਨਚੀ ਪਵਨ ਕੁਮਾਰ ਬਾਂਸਲ (Pawan Bansal took congress president form) ਨੇ ਵੀ ਪ੍ਰਧਾਨ ਦੇ ਅਹੁਦੇ ਲਈ ਫਾਰਮ ਭਰ ਲਏ ਹਨ।

PAWAN BANSAL TOOK NOMINATION
PAWAN BANSAL TOOK NOMINATION
author img

By

Published : Sep 27, 2022, 4:13 PM IST

ਦਿੱਲੀ: ਕਾਂਗਰਸ ਦੀ ਕੇਂਦਰੀ ਚੋਣ ਅਥਾਰਟੀ ਦੇ ਚੇਅਰਮੈਨ ਮਧੂਸੂਦਨ ਮਿਸਤਰੀ ਮੁਤਾਬਿਕ ਕਾਂਗਰਸ ਪ੍ਰਧਾਨ ਦੀ ਚੋਣ ਤੈਅ ਪ੍ਰੋਗਰਾਮ ਅਨੁਸਾਰ ਹੋਵੇਗੀ। ਮਿਸਤਰੀ ਇਸ ਸਬੰਧੀ ਸੋਨੀਆ ਗਾਂਧੀ ਨੂੰ ਵੀ ਮਿਲ ਚੁੱਕੇ ਹਨ। ਇਸ ਮੀਟਿੰਗ ਤੋਂ ਬਾਅਦ ਮਿਸਤਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਧਾਨ ਦੇ ਅਹੁਦੇ ਲਈ ਦੋ ਵਿਅਕਤੀਆਂ ਨੇ ਨਾਮਜ਼ਦਗੀ ਫਾਰਮ ਭਰੇ ਹਨ, ਜਿਨ੍ਹਾਂ ਵਿੱਚ ਕਾਂਗਰਸ ਪ੍ਰਧਾਨ ਲਈ ਸ਼ਸ਼ੀ ਥਰੂਰ ਅਤੇ ਪੁਰਾਣੇ ਕਾਂਗਰਸੀ ਆਗੂ ਪਵਨ ਬਾਂਸਲ (Pawan Bansal for Congress President) ਸ਼ਾਮਿਲ ਹਨ। ਹਾਲਾਂਕਿ ਪਵਨ ਬਾਂਸਲ ਬਾਰੇ ਅਜੇ ਜ਼ਿਆਦਾ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ ਹੈ।

ਪਵਨ ਕੁਮਾਰ ਬਾਂਸਲ (Pawan Kumar Bansal) 2009 ਤੋਂ 2014 ਤੱਕ 15ਵੀਂ ਲੋਕ ਸਭਾ ਵਿੱਚ ਚੰਡੀਗੜ੍ਹ ਤੋਂ ਸੰਸਦ ਮੈਂਬਰ ਰਹੇ। ਪਵਨ ਬਾਂਸਲ ਭਾਰਤੀ ਰਾਸ਼ਟਰੀ ਕਾਂਗਰਸ ਦੇ ਪੁਰਾਣੇ ਨੇਤਾ ਹਨ। ਮੰਨਿਆ ਜਾਂਦਾ ਹੈ ਕਿ ਪਵਨ ਬਾਂਸਲ ਸੋਨੀਆ ਗਾਂਧੀ ਦੇ ਸਭ ਤੋਂ ਭਰੋਸੇਮੰਦ ਨੇਤਾਵਾਂ ਵਿੱਚੋਂ ਇੱਕ ਹਨ। ਉਨ੍ਹਾਂ ਨੂੰ ਨਵੰਬਰ 2020 ਵਿੱਚ ਪਾਰਟੀ ਦਾ ਅੰਤਰਿਮ ਖਜ਼ਾਨਚੀ ਬਣਾਇਆ ਗਿਆ ਸੀ। ਪਵਨ ਬਾਂਸਲ ਮਨਮੋਹਨ ਸਿੰਘ ਸਰਕਾਰ ਵਿੱਚ ਮੰਤਰੀ ਵੀ ਰਹਿ ਚੁੱਕੇ ਹਨ। 28 ਅਕਤੂਬਰ 2012 ਤੋਂ 10 ਮਈ 2013 ਤੱਕ ਪਵਲ ਬਾਂਸਲ ਦੇਸ਼ ਦੇ ਰੇਲ ਮੰਤਰੀ ਵਜੋਂ ਕੰਮ ਕਰ ਚੁੱਕੇ ਹਨ।

ਅਸ਼ੋਕ ਗਹਿਲੋਤ ਦੀ ਦੌੜ 'ਚੋਂ ਬਾਹਰ - ਰਾਜਸਥਾਨ 'ਚ ਮੌਜੂਦਾ ਸਿਆਸੀ ਸੰਕਟ ਕਾਰਨ ਅਸ਼ੋਕ ਗਹਿਲੋਤ ਨੂੰ ਹੁਣ ਪ੍ਰਧਾਨ ਦੇ ਅਹੁਦੇ ਦੀ ਦੌੜ ਤੋਂ ਬਾਹਰ ਮੰਨਿਆ ਜਾ ਰਿਹਾ ਹੈ। ਰਾਜਸਥਾਨ 'ਚ ਗਹਿਲੋਤ ਕੈਂਪ ਦੇ ਕਰੀਬ 90 ਵਿਧਾਇਕਾਂ ਦੀ ਬਗਾਵਤ ਤੋਂ ਬਾਅਦ ਹਾਈਕਮਾਂਡ ਅਸ਼ੋਕ ਗਹਿਲੋਤ ਤੋਂ ਨਾਰਾਜ਼ ਦੱਸੀ ਜਾ ਰਹੀ ਹੈ। ਹੁਣ ਤੱਕ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਅਸ਼ੋਕ ਗਹਿਲੋਤ ਸਭ ਤੋਂ ਮਜ਼ਬੂਤ ​​ਦਾਅਵੇਦਾਰ ਸਨ। ਪਰ ਰਾਜਸਥਾਨ ਵਿੱਚ ਗਹਿਲੋਤ ਕੈਂਪ ਦੇ ਵਿਧਾਇਕਾਂ ਨੇ ਸਚਿਨ ਪਾਇਲਟ ਨੂੰ ਮੁੱਖ ਮੰਤਰੀ ਬਣਾਏ ਜਾਣ ਖ਼ਿਲਾਫ਼ ਬਗ਼ਾਵਤ ਕਰ ਦਿੱਤੀ ਹੈ। ਕੁਝ ਲੋਕ ਇਹ ਵੀ ਕਹਿ ਰਹੇ ਹਨ ਕਿ ਅਸ਼ੋਕ ਗਹਿਲੋਤ ਤੋਂ ਬਾਅਦ ਹਰਿਆਣਾ ਦੀ ਸਾਬਕਾ ਕਾਂਗਰਸ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਕੁਮਾਰੀ ਸ਼ੈਲਜਾ ਦਾ ਨਾਂ ਵੀ ਚਰਚਾ ਵਿੱਚ ਹੈ।

ਕਾਂਗਰਸ ਪ੍ਰਧਾਨ ਚੋਣ ਪ੍ਰਗਰਾਮ(Congress President Election Schedule)- ਕਾਂਗਰਸ ਪ੍ਰਧਾਨ ਦੇ ਅਹੁਦੇ ਲਈ 22 ਸਤੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨਾਮਜ਼ਦਗੀ ਪ੍ਰਕਿਰਿਆ 24 ਸਤੰਬਰ ਤੋਂ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 30 ਸਤੰਬਰ ਹੈ। ਨਾਮਜ਼ਦਗੀ ਫਾਰਮਾਂ ਦੀ ਪੜਤਾਲ 1 ਅਕਤੂਬਰ ਨੂੰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 8 ਅਕਤੂਬਰ ਰੱਖੀ ਗਈ ਹੈ। ਜੇਕਰ ਲੋੜ ਪਈ ਤਾਂ ਪ੍ਰਧਾਨ ਦੇ ਅਹੁਦੇ ਲਈ 17 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 19 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਇਹ ਵੀ ਪੜ੍ਹੋ: ਰਾਸ਼ਟਰੀ ਸਵੱਛ ਹਵਾ ਪ੍ਰੋਗਰਾਮ: ਕੇਂਦਰ ਦਾ ਟੀਚਾ 2026 ਤੱਕ ਪ੍ਰਦੂਸ਼ਣ ਨੂੰ 40 ਪ੍ਰਤੀਸ਼ਤ ਤੱਕ ਘਟਾਉਣ

ETV Bharat Logo

Copyright © 2025 Ushodaya Enterprises Pvt. Ltd., All Rights Reserved.