ETV Bharat / bharat

Himanta comments on Pawan Khera: ਕਾਂਗਰਸ ਨੇਤਾ ਪਵਨ ਖੇੜਾ ਮੰਗੀ ਮੁਆਫ਼ੀ: ਮੁੱਖ ਮੰਤਰੀ ਅਸਾਮ

ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਪੀਐਮ ਮੋਦੀ ਖਿਲਾਫ਼ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ 'ਚ ਕਾਂਗਰਸ ਨੇਤਾ ਪਵਨ ਖੇੜਾ 'ਤੇ ਤਿੱਖੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਅਪਤੀਜਨਕ ਸ਼ਬਦਾਂ ਦੀ ਵਰਤੋਂ ਨਹੀਂ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਇਸ ਮਾਮਲੇ ਨੂੰ ਅੰਜਾਮ ਤੱਕ ਪਹੁੰਚਾਉਣਗੇ।

ਕਾਂਗਰਸ ਨੇਤਾ ਪਵਨ ਖੇੜਾ ਮੰਗੀ ਮੁਆਫ਼ੀ: ਮੁੱਖ ਮੰਤਰੀ ਅਸਾਮ

author img

By

Published : Feb 24, 2023, 1:39 PM IST

ਦਿਸਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਕਾਂਗਰਸ ਬੁਲਾਰੇ ਪਵਨ ਖੇੜਾ ਦੀ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਵਨ ਖੇੜਾ ਨੇ ਸੁਪਰੀਮ ਕੋਰਟ ਵਿੱਚ ਆਪਣੀ ਟਿੱਪਣੀ ਲਈ ਮੁਆਫੀ ਮੰਗੀ ਹੈ। ਉਹ ਆਉਣ ਵਾਲੇ ਸਮੇਂ ਵਿੱਚ ਵੱਡਾ ਸਬਕ ਹੋਵੇਗਾ। ਕੋਈ ਵੀ ਵਿਅਕਤੀ ਜਨਤਕ ਤੌਰ 'ਤੇ ਅਸ਼ਲੀਲ ਭਾਸ਼ਾ ਦੀ ਵਰਤੋਂ ਨਹੀਂ ਕਰੇਗਾ। ਅਸਾਮ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਇਸ ਮਾਮਲੇ ਨੂੰ ਅੰਤ ਤੱਕ ਲੈ ਕੇ ਜਾਣਗੇ। ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਟਵੀਟ ਕੀਤਾ, 'ਦੋਸ਼ੀ (ਕਾਂਗਰਸ ਨੇਤਾ ਪਵਨ ਖੇੜਾ) ਨੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ। ਅਸੀਂ ਆਸ ਕਰਦੇ ਹਾਂ ਕਿ ਜਨਤਕ ਸਥਾਨਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਦੇ ਹੋਏ, ਹੁਣ ਤੋਂ ਕੋਈ ਵੀ ਸਿਆਸੀ ਚਰਚਾਵਾਂ ਵਿੱਚ ਗੰਦੀ ਭਾਸ਼ਾ ਦੀ ਵਰਤੋਂ ਨਹੀਂ ਕਰੇਗਾ।

ਇਤਰਾਜ਼ਯੋਗ ਟਿੱਪਣੀ : ਦੱਸ ਦਈਏ ਕਿ ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਪ੍ਰੈੱਸ ਕਾਨਫਰੰਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿਤਾ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਭਾਜਪਾ ਆਗੂਆਂ ਨੇ ਕਿਹਾ ਕਿ ਪਵਨ ਖੇੜਾ ਨੇ ਪ੍ਰਧਾਨ ਮੰਤਰੀ ਦਾ ਅਪਮਾਨ ਕੀਤਾ ਹੈ। ਮਾਮਲੇ ਨੇ ਜਦੋਂ ਤੂਲ ਫੜ ਲਿਆ ਤਾਂ ਖੇੜਾ ਖਿਲਾਫ ਤਿੰਨ ਕੇਸ ਦਰਜ ਕੀਤੇ ਗਏ। ਇਨ੍ਹਾਂ ਵਿੱਚੋਂ ਦੋ ਕੇਸ ਉੱਤਰ ਪ੍ਰਦੇਸ਼ ਵਿੱਚ ਦਰਜ ਕੀਤੇ ਗਏ ਸਨ ਜਦੋਂ ਕਿ ਇੱਕ ਕੇਸ ਅਸਾਮ ਵਿੱਚ ਦਰਜ ਕੀਤਾ ਗਿਆ ਸੀ। ਅਸਾਮ ਪੁਲਸ ਨੇ ਇਸ ਮਾਮਲੇ 'ਚ ਵੀਰਵਾਰ ਨੂੰ ਖੇੜਾ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਦਿੱਲੀ ਏਅਰਪੋਰਟ ਤੋਂ ਰਾਏਪੁਰ ਲਈ ਫਲਾਈਟ 'ਚ ਜਾ ਰਹੇ ਸਨ। ਪੁਲਸ ਇਸ ਮਾਮਲੇ 'ਚ ਪੁੱਛਗਿੱਛ ਲਈ ਉਸ ਨੂੰ ਆਸਾਮ ਲੈ ਕੇ ਜਾਣਾ ਚਾਹੁੰਦੀ ਸੀ।

  • "The accused (Congress leader Pawan Khera) has tendered an unconditional apology. We hope that keeping the sanctity of public spaces, no one will use uncivilized language in political discourse hereafter," tweets Assam CM Himanta Biswa Sarma pic.twitter.com/MAu1geWE2I

    — ANI (@ANI) February 24, 2023 " class="align-text-top noRightClick twitterSection" data=" ">

ਅਦਾਲਤ ਦਾ ਰੁਖ: ਹਾਲਾਂਕਿ ਇਸ ਦੌਰਾਨ ਪਵਨ ਖੇੜਾ ਨੇ ਅਦਾਲਤ ਦਾ ਰੁਖ ਕੀਤਾ। ਸੁਪਰੀਮ ਕੋਰਟ ਦੇ ਹੁਕਮਾਂ 'ਤੇ ਦਵਾਰਕਾ ਅਦਾਲਤ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ 'ਚ ਮਾਮਲੇ ਦੀ ਸੁਣਵਾਈ ਦੌਰਾਨ ਪਵਨ ਖੇੜਾ ਨੇ ਕਿਹਾ ਕਿ ਉਹ ਆਪਣੀ ਗਲਤੀ ਲਈ ਮੁਆਫੀ ਮੰਗ ਚੁੱਕੇ ਹਨ। ਪਵਨ ਖੇੜਾ ਨੇ ਕਿਹਾ ਕਿ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੀ ਜ਼ੁਬਾਨ ਫਿਸਲ ਗਈ ਸੀ। ਪਵਨ ਖੇੜਾ ਨੇ ਆਪਣੇ ਖ਼ਿਲਾਫ਼ ਦਰਜ ਤਿੰਨ ਕੇਸਾਂ ਨੂੰ ਇਕੱਠੇ ਕਰਨ ਦੀ ਮੰਗ ਵੀ ਕੀਤੀ ਸੀ। ਇਸ ਪਟੀਸ਼ਨ 'ਤੇ ਅਦਾਲਤ ਨੇ 27 ਫਰਵਰੀ ਨੂੰ ਸੂਚੀਬੱਧ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: Voting for Standing Committee in MCD: ਸਥਾਈ ਕਮੇਟੀ ਲਈ ਮੁੜ ਵੋਟਿੰਗ ਜਾਰੀ, ਪਵਨ ਸਹਿਰਾਵਤ ਵਿਰੁੱਧ ਲੱਗੇ ਦੇਸ਼ਧ੍ਰੋਹੀ ਦੇ ਨਾਅਰੇ

ETV Bharat Logo

Copyright © 2024 Ushodaya Enterprises Pvt. Ltd., All Rights Reserved.