ਨਵੀਂ ਦਿੱਲੀ: ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਅਸਮਾਨ ਨੂੰ ਛੂਹ ਰਹੀਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਤੇਲ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਧਾ ਕੇ ਆਮ ਆਦਮੀ ਨੂੰ ਅੱਜ 2 ਨਵੰਬਰ ਨੂੰ ਝਟਕਾ ਦਿੱਤਾ ਹੈ।
ਪੈਟਰੋਲੀਅਮ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਮੁਤਾਬਕ ਅੱਜ ਵੀ ਪੈਟਰੋਲ ਅਤੇ ਡੀਜ਼ਲ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਤੇਲ ਕੰਪਨੀਆਂ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 110.04 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ 'ਚ 115.85 ਰੁਪਏ ਪ੍ਰਤੀ ਲੀਟਰ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਹੁਣ ਮੁੰਬਈ 'ਚ ਡੀਜ਼ਲ 106.62 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦਕਿ ਦਿੱਲੀ 'ਚ ਡੀਜ਼ਲ ਦੀ ਕੀਮਤ 98.42 ਰੁਪਏ ਪ੍ਰਤੀ ਲੀਟਰ ਹੈ।
-
Price of petrol & diesel in #Delhi at Rs 110.04 per litre (up by Rs 0.35) & Rs 98.42 per litre respectively today.
— ANI (@ANI) November 2, 2021 " class="align-text-top noRightClick twitterSection" data="
Petrol & diesel prices per litre- Rs 115.85 & Rs 106.62 in #Mumbai; Rs 110.49 & Rs 101.56 in #Kolkata; Rs 106.66 & Rs 102.59 in #Chennai respectively pic.twitter.com/D643w6tZQa
">Price of petrol & diesel in #Delhi at Rs 110.04 per litre (up by Rs 0.35) & Rs 98.42 per litre respectively today.
— ANI (@ANI) November 2, 2021
Petrol & diesel prices per litre- Rs 115.85 & Rs 106.62 in #Mumbai; Rs 110.49 & Rs 101.56 in #Kolkata; Rs 106.66 & Rs 102.59 in #Chennai respectively pic.twitter.com/D643w6tZQaPrice of petrol & diesel in #Delhi at Rs 110.04 per litre (up by Rs 0.35) & Rs 98.42 per litre respectively today.
— ANI (@ANI) November 2, 2021
Petrol & diesel prices per litre- Rs 115.85 & Rs 106.62 in #Mumbai; Rs 110.49 & Rs 101.56 in #Kolkata; Rs 106.66 & Rs 102.59 in #Chennai respectively pic.twitter.com/D643w6tZQa
ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਕਰ ਦਿੱਤਾ ਹੈ। ਮੱਧ ਪ੍ਰਦੇਸ਼ ਦੇ ਅਨੂਪਪੁਰ ਜ਼ਿਲ੍ਹੇ 'ਚ ਪੈਟਰੋਲ ਦੀ ਕੀਮਤ 122.15 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਹੈ। ਜਦਕਿ ਡੀਜ਼ਲ 112.25 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬਾਲਾਘਾਟ 'ਚ ਪੈਟਰੋਲ ਦੀ ਕੀਮਤ 120 ਰੁਪਏ ਪ੍ਰਤੀ ਲੀਟਰ ਤੋਂ ਜ਼ਿਆਦਾ ਹੈ। ਬਾਲਾਘਾਟ 'ਚ ਪੈਟਰੋਲ ਦੀ ਕੀਮਤ 120.96 ਰੁਪਏ ਜਦਕਿ ਡੀਜ਼ਲ ਦੀ ਕੀਮਤ 110.22 ਰੁਪਏ ਪ੍ਰਤੀ ਲੀਟਰ ਹੈ। ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਕਾਰਨ ਜਨਤਾ ਵੀ ਸਰਕਾਰ ਤੋਂ ਨਾਰਾਜ਼ ਹੈ।
ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਸ਼ਹਿਰ ਪੈਟਰੋਲ ਡੀਜ਼ਲ
ਦਿੱਲੀ 110.04 98.42
ਮੁੰਬਈ 115.85 106.62
ਕੋਲਕਾਤਾ 110.49 101.56
ਚੇਨੱਈ 106.66 102.59
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਅਪਡੇਟ ਹੁੰਦੀਆਂ ਹਨ
ਦੱਸ ਦੇਈਏ ਕਿ ਵਿਦੇਸ਼ੀ ਮੁਦਰਾ ਦਰਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਹਰ ਰੋਜ਼ ਕੀਮਤਾਂ ਦੀ ਸਮੀਖਿਆ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀਆਂ ਹਨ।
ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣੋ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਅਪਡੇਟ ਹੁੰਦੀਆਂ ਹਨ। ਅਜਿਹੇ 'ਚ ਤੁਸੀਂ ਆਪਣੇ ਸ਼ਹਿਰ 'ਚ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਿਰਫ ਇਕ SMS ਰਾਹੀਂ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ।
ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਲੱਗੇਗਾ ਵੱਡਾ ਝਟਕਾ, ਜਾਣਨ ਲਈ ਪੜ੍ਹੋ ਖਬਰ