ETV Bharat / bharat

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ, ਜਾਣੋ ਅੱਜ ਦੇ ਰੇਟ - ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਕਟੌਤੀ ਕੀਤੀ ਗਈ ਹੈ। ਦੱਸ ਦੇਈਏ ਕਿ ਪਿਛਲੇ 26 ਦਿਨਾਂ ਵਿੱਚ ਪੈਟਰੋਲ 8.15 ਰੁਪਏ ਮਹਿੰਗਾ ਹੋ ਗਿਆ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ, ਜਾਣੋ ਅੱਜ ਦੇ ਰੇਟ

author img

By

Published : Nov 4, 2021, 10:37 AM IST

ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਮਹੀਨੇ ਲਗਾਤਾਰ ਵਧ ਰਹੀਆਂ ਸਨ, ਪਰ ਕੇਂਦਰ ਸਰਕਾਰ ਨੇ ਈਂਧਨ 'ਤੇ ਕੇਂਦਰੀ ਐਕਸਾਈਜ਼ ਡਿਊਟੀ (Excise Duty Cut) 'ਚ ਕਟੌਤੀ ਕਰਕੇ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਪੈਟਰੋਲ 'ਤੇ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 10 ਰੁਪਏ ਦੀ ਕਟੌਤੀ ਦਰਜ ਕੀਤੀ ਗਈ ਹੈ।

ਪੈਟਰੋਲੀਅਮ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਰੁਪਏ ਪ੍ਰਤੀ ਲੀਟਰ ਅਤੇ ਮੁੰਬਈ 'ਚ 109.98 ਰੁਪਏ ਪ੍ਰਤੀ ਲੀਟਰ ਦਰਜ ਕੀਤੀ ਗਈ। ਇਸ ਦੇ ਨਾਲ ਹੀ ਦਿੱਲੀ ਵਿੱਚ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਦਰਜ ਕੀਤਾ ਗਿਆ।

ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਹਾਨਗਰ ਪੈਟਰੋਲ
ਡੀਜ਼ਲ
ਦਿੱਲੀ 103.97 86.67
ਮੁਬਈ 109.98 94.14
ਕੋਲਕਾਤਾ 104.67 89.79
ਚੇਨੱਈ 101.40 91.43

ਯੂਪੀ 'ਚ ਪੈਟਰੋਲ ਤੇ ਡੀਜ਼ਲ 12 ਰੁਪਏ ਹੋਇਆ ਸਸਤਾ

ਚੋਣਾਵੀ ਰਾਜ ਉੱਤਰ ਪ੍ਰਦੇਸ਼ 'ਚ ਕੇਂਦਰ ਨੇ ਪੈਟਰੋਲ 'ਤੇ 5 ਰੁਪਏ ਦੀ ਕਟੌਤੀ ਕੀਤੀ ਹੈ ਤਾਂ ਯੋਗੀ ਸਰਕਾਰ ਨੇ 7 ਰੁਪਏ ਯਾਨੀ ਕੁੱਲ 12 ਰੁਪਏ ਦੀ ਕਟੌਤੀ ਕੀਤੀ ਹੈ। ਇਸੇ ਤਰ੍ਹਾਂ ਡੀਜ਼ਲ 'ਤੇ ਯੂਪੀ ਨੇ 2 ਰੁਪਏ ਦੀ ਕਟੌਤੀ ਕੀਤੀ ਹੈ ਜਦੋਂ ਕਿ ਕੇਂਦਰ ਨੇ 10 ਰੁਪਏ ਦੀ ਕਟੌਤੀ ਕੀਤੀ ਹੈ, ਨਤੀਜੇ ਵਜੋਂ ਡੀਜ਼ਲ 12 ਰੁਪਏ ਸਸਤਾ ਹੋ ਗਿਆ ਹੈ। ਇਸ ਨਾਲ ਆਮ ਆਦਮੀ ਨੂੰ ਕੀ ਫਰਕ ਪਵੇਗਾ, ਆਓ ਇਸ ਨੂੰ ਇਸ ਤਰ੍ਹਾਂ ਸਮਝੀਏ। ਯੂਪੀ ਵਿੱਚ ਪੈਟਰੋਲ ਅਤੇ ਡੀਜ਼ਲ 12 ਰੁਪਏ ਸਸਤਾ ਹੋ ਗਿਆ ਹੈ।

ਬੀਜੇਪੀ ਸ਼ਾਸਿਤ 9 ਰਾਜਾਂ ਵਿੱਚ ਪੈਟਰੋਲ ਹੋਇਆ ਸਸਤਾ

ਅਸਾਮ, ਤ੍ਰਿਪੁਰਾ, ਮਨੀਪੁਰ ਨੇ ਪੈਟਰੋਲ ਅਤੇ ਡੀਜ਼ਲ ਵਿੱਚ 7-7 ਰੁਪਏ ਦੀ ਕਟੌਤੀ ਕੀਤੀ, ਜਿਸ ਨਾਲ ਪੈਟਰੋਲ 12 ਰੁਪਏ ਅਤੇ ਡੀਜ਼ਲ 17 ਰੁਪਏ ਸਸਤਾ ਹੋ ਗਿਆ। ਗੁਜਰਾਤ, ਕਰਨਾਟਕ, ਗੋਆ ਨੇ ਵੀ ਇਹੀ ਰਾਹ ਅਪਣਾਇਆ। ਪੈਟਰੋਲ ਅਤੇ ਡੀਜ਼ਲ 'ਤੇ ਸੱਤ ਰੁਪਏ ਦੀ ਕਟੌਤੀ ਕਾਰਨ ਇੱਥੇ ਵੀ ਪੈਟਰੋਲ 12 ਰੁਪਏ ਅਤੇ ਡੀਜ਼ਲ 17 ਰੁਪਏ ਸਸਤਾ ਹੋ ਗਿਆ ਹੈ। ਪਰ ਉੱਤਰਾਖੰਡ ਸਰਕਾਰ ਨੇ ਪੈਟਰੋਲ 'ਤੇ ਵੈਟ 2 ਰੁਪਏ ਘਟਾ ਦਿੱਤਾ ਪਰ ਡੀਜ਼ਲ 'ਤੇ ਕੋਈ ਰਾਹਤ ਨਹੀਂ ਦਿੱਤੀ। ਇਸ ਕਾਰਨ ਪੈਟਰੋਲ 7 ਰੁਪਏ ਅਤੇ ਡੀਜ਼ਲ 10 ਰੁਪਏ ਸਸਤਾ ਹੋ ਗਿਆ ਹੈ। ਬਿਹਾਰ ਸਰਕਾਰ ਨੇ ਵੀ ਪੈਟਰੋਲ 'ਤੇ 1.30 ਪੈਸੇ ਜਦਕਿ ਡੀਜ਼ਲ 'ਤੇ 90 ਪੈਸੇ ਦੀ ਕਟੌਤੀ ਕੀਤੀ ਹੈ।

ਪਿਛਲੇ 26 ਦਿਨਾਂ 'ਚ ਪੈਟਰੋਲ 8.15 ਰੁਪਏ ਮਹਿੰਗਾ ਹੋਇਆ ਹੈ

ਸਤੰਬਰ ਦੇ ਆਖ਼ਰੀ ਦਿਨਾਂ ਤੋਂ ਸ਼ੁਰੂ ਹੋਈਆਂ ਪੈਟਰੋਲ ਦੀਆਂ ਕੀਮਤਾਂ ਹੁਣ ਤੱਕ ਜਾਰੀ ਹਨ। ਪਿਛਲੇ 26 ਦਿਨਾਂ 'ਚ ਪੈਟਰੋਲ 8.15 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਸੀ। ਇਸ ਦੇ ਨਾਲ ਹੀ ਪਿਛਲੇ 29 ਦਿਨਾਂ 'ਚ ਡੀਜ਼ਲ ਦੀ ਕੀਮਤ 'ਚ 9.35 ਰੁਪਏ ਪ੍ਰਤੀ ਲੀਟਰ ਦਾ ਵਾਧਾ ਦੇਖਣ ਨੂੰ ਮਿਲਿਆ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ

ਦੱਸ ਦੇਈਏ ਕਿ ਵਿਦੇਸ਼ੀ ਮੁਦਰਾ ਦਰਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਰੋਜ਼ਾਨਾ ਅਪਡੇਟ ਕੀਤੀ ਜਾਂਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਹਰ ਰੋਜ਼ ਕੀਮਤਾਂ ਦੀ ਸਮੀਖਿਆ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀਆਂ ਹਨ।

ਇਸ ਤਰ੍ਹਾਂ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ। ਅਜਿਹੇ 'ਚ ਤੁਸੀਂ ਆਪਣੇ ਸ਼ਹਿਰ 'ਚ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਿਰਫ ਇਕ SMS ਰਾਹੀਂ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ RSP ਕੋਡ ਲਿਖ ਕੇ 9224992249 ਨੰਬਰ 'ਤੇ ਭੇਜਣਾ ਹੋਵੇਗਾ।

ਇਹ ਵੀ ਪੜ੍ਹੋ: ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਕਰਕੇ ਲੋਕਾਂ 'ਚ ਮੱਚੀ ਹਾਹਾਕਾਰ, ਕਿਹਾ..

ETV Bharat Logo

Copyright © 2024 Ushodaya Enterprises Pvt. Ltd., All Rights Reserved.