ETV Bharat / bharat

ਅੱਜ ਫੇਰ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਹੁਣ ਤਕ ਕੁੱਲ 6.40 ਰੁਪਏ ਹੋਇਆ ਵਾਧਾ - ਪੈਟਰੋਲ ਡੀਜ਼ਲ

PETROL AND DIESEL PRICE TODAY: ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 80 ਪੈਸੇ ਪ੍ਰਤੀ ਲੀਟਰ (Petrol, diesel prices hiked by 80 paise) ਦਾ ਵਾਧਾ ਕੀਤਾ ਗਿਆ। ਕੀਮਤਾਂ ਵਿੱਚ ਲਗਾਤਾਰ ਨੌਵੇਂ ਦਿਨ ਵਾਧਾ ਕੀਤਾ ਗਿਆ, ਜਿਸ ਨਾਲ ਪਿਛਲੇ 10 ਦਿਨਾਂ ਵਿੱਚ ਕੀਮਤਾਂ ਵਿੱਚ ਕੁੱਲ ਵਾਧਾ 6.40 ਰੁਪਏ ਪ੍ਰਤੀ ਲੀਟਰ ਹੋ ਗਿਆ।

ਅੱਜ ਫੇਰ ਵਧੇ ਪੈਟਰੋਲ-ਡੀਜ਼ਲ ਦੇ ਭਾਅ
ਅੱਜ ਫੇਰ ਵਧੇ ਪੈਟਰੋਲ-ਡੀਜ਼ਲ ਦੇ ਭਾਅ
author img

By

Published : Mar 31, 2022, 8:33 AM IST

Updated : Mar 31, 2022, 9:19 AM IST

ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ (Petrol, diesel prices hiked) ਕਰ ਦਿੱਤੀਆਂ ਹਨ। ਕੰਪਨੀਆਂ ਨੇ ਇੱਕ ਵਾਰ ਫਿਰ ਮਹਿੰਗਾਈ ਦਾ ਝਟਕਾ ਦਿੱਤਾ ਹੈ। ਪਿਛਲੇ ਸਮੇਂ ਦੀ ਤਰ੍ਹਾਂ ਅੱਜ ਵੀ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਅੱਜ ਕੀਮਤ 84 ਪੈਸੇ ਪ੍ਰਤੀ ਲੀਟਰ ਤੱਕ ਵਧਾਈ ਗਈ ਹੈ। ਦੱਸ ਦੇਈਏ ਕਿ ਪਿਛਲੇ 10 ਦਿਨਾਂ 'ਚ 9ਵੀਂ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ।

ਤੇਲ ਕੰਪਨੀ IOCL ਦੀਆਂ ਤਾਜ਼ਾ ਦਰਾਂ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ 'ਤੇ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਤੋਂ ਬਾਅਦ ਰਾਜਧਾਨੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 93.07 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 93.07 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਮੁੰਬਈ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 84 ਪੈਸੇ ਦਾ ਵਾਧਾ ਹੋਇਆ ਹੈ। ਇੱਥੇ ਪੈਟਰੋਲ 116.72 ਰੁਪਏ 'ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ 100.94 ਰੁਪਏ ਹੋ ਗਿਆ ਹੈ।

ਇਹ ਵੀ ਪੜੋ: ਭਗਵੰਤ ਮਾਨ ਦਾ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ, ਦਿੱਤੇ ਇਹ ਆਦੇਸ਼...

ਇਸ ਤੋਂ ਇਲਾਵਾ ਚੇਨਈ 'ਚ ਅੱਜ ਇਕ ਲੀਟਰ ਪੈਟਰੋਲ 'ਤੇ 76 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਪੈਟਰੋਲ 107.45 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਦੇ ਨਾਲ ਹੀ ਡੀਜ਼ਲ 97.52 ਰੁਪਏ ਵਿਕ ਰਿਹਾ ਹੈ। ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 'ਚ 83 ਪੈਸੇ ਅਤੇ ਡੀਜ਼ਲ 'ਚ 80 ਪੈਸੇ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਪੈਟਰੋਲ ਦੀ ਕੀਮਤ 111.35 ਰੁਪਏ ਅਤੇ ਡੀਜ਼ਲ ਦੀ ਕੀਮਤ 96.22 ਰੁਪਏ ਹੋ ਗਈ ਹੈ।

ਵਾਧਾ ਸ਼ੁਰੂ ਹੋਣ ਤੋਂ ਪਹਿਲਾਂ ਦਿੱਲੀ 'ਚ ਪੈਟਰੋਲ 95 ਰੁਪਏ ਦੇ ਕਰੀਬ ਸੀ: ਨਵੰਬਰ 'ਚ ਦੀਵਾਲੀ ਦੇ ਮੌਕੇ 'ਤੇ ਕੇਂਦਰ ਸਰਕਾਰ ਨੇ ਈਂਧਨ 'ਤੇ ਕੇਂਦਰੀ ਐਕਸਾਈਜ਼ ਡਿਊਟੀ 'ਚ ਕਟੌਤੀ ਕੀਤੀ ਸੀ, ਜਿਸ ਕਾਰਨ ਪੈਟਰੋਲ ਦੀਆਂ ਕੀਮਤਾਂ 'ਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ। ਇਸ ਤੋਂ ਬਾਅਦ ਰਾਜਧਾਨੀ ਦਿੱਲੀ 'ਚ ਪੈਟਰੋਲ 103.97 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 86.67 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਫਿਰ 2 ਦਸੰਬਰ 2021 ਨੂੰ, ਦਿੱਲੀ ਸਰਕਾਰ ਨੇ ਪੈਟਰੋਲ 'ਤੇ ਲਗਭਗ ਅੱਠ ਰੁਪਏ ਵੈਟ ਘਟਾ ਦਿੱਤਾ, ਜਿਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਵਿਚ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਹੋ ਗਈ ਜਦੋਂ ਕਿ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੋ ਗਈ।

ਮਹਾਨਗਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ?

ਸ਼ਹੀਰ ਦਾ ਨਾਂਪੈਟਰੋਲਡੀਜ਼ਲ
ਦਿੱਲੀ101.8193.07
ਮੁੰਬਈ116.72100.94
ਚੇਨੱਈ107.4597.52
ਕੋਲਕਾਤਾ111.3596.22

ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਆਈ ਹੈ ਪਰ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋਇਆ ਹੈ: ਅੰਤਰਰਾਸ਼ਟਰੀ ਬਾਜ਼ਾਰ 'ਚ ਰੂਸ-ਯੂਕਰੇਨ ਜੰਗ ਦੇ ਵਿਚਕਾਰ ਕੱਚੇ ਤੇਲ ਦੀਆਂ ਕੀਮਤਾਂ ਫਰਵਰੀ 'ਚ 130 ਡਾਲਰ ਪ੍ਰਤੀ ਬੈਰਲ ਦੇ ਸਭ ਤੋਂ ਉੱਚੇ ਪੱਧਰ ਤੋਂ ਡਿੱਗ ਕੇ 103 ਡਾਲਰ 'ਤੇ ਆ ਗਈਆਂ ਹਨ ਪਰ ਇਸ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਮਾਹਿਰਾਂ ਦਾ ਅੰਦਾਜ਼ਾ ਹੈ ਕਿ ਕੀਮਤਾਂ ਵਧਣ ਦਾ ਸਿਲਸਿਲਾ ਅਜੇ ਰੁਕਣ ਵਾਲਾ ਨਹੀਂ ਹੈ।

ਤੇਲ ਦੀਆਂ ਕੀਮਤਾਂ ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol, diesel prices hiked) ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਰੋਜ਼ਾਨਾ ਅਪਡੇਟ ਕੀਤੀਆਂ ਜਾਂਦੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਹਰ ਰੋਜ਼ ਕੀਮਤਾਂ ਦੀ ਸਮੀਖਿਆ ਕਰਕੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀਆਂ ਹਨ।

ਇਹ ਵੀ ਪੜੋ: ਪੈਟਰੋਲ-ਡੀਜ਼ਲ ਤੋਂ ਬਾਅਦ ਇੱਕ ਹੋਰ ਮਾਰ, ਭਲਕੇ ਤੋਂ ਟੋਲ ਪਲਾਜ਼ਿਆਂ 'ਤੇ ਦੇਣਾ ਪਵੇਗਾ ਦੋਗੁਣਾ ਟੈਕਸ !

Last Updated : Mar 31, 2022, 9:19 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.