ਨਵੀਂ ਦਿੱਲੀ: ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਸੀ ਜਿਸ ਨਾਲ ਲੋਕਾਂ ਦੀਆਂ ਚੀਕਾਂ ਨਿੱਕਲੀਆਂ ਹੋਈਆਂ ਸੀ ਪਰ ਅੱਜ ਸਰਕਾਰੀ ਤੇਲ ਕੰਪਨੀਆਂ ਨੇ ਅੱਜ ਆਮ ਲੋਕਾਂ ਨੂੰ ਰਾਹਤ ਦਿੱਤੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੀ ਵੈਬਸਾਈਟ ਦੇ ਅਨੁਸਾਰ, ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 15-15 ਪੈਸੇ ਦੀ ਕਟੌਤੀ ਕੀਤੀ ਗਈ ਹੈ।
ਹਾਲਾਂਕਿ, ਇਸਦੇ ਬਾਵਜੂਦ, ਦਿੱਲੀ ਵਿੱਚ ਪੈਟਰੋਲ ਦੀ ਕੀਮਤ ਅਜੇ ਵੀ 100 ਪ੍ਰਤੀ ਲੀਟਰ ਤੋਂ ਉੱਪਰ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਸੀ। ਇਸ ਕਟੌਤੀ ਤੋਂ ਬਾਅਦ ਰਾਜਧਾਨੀ ਵਿਚ ਪੈਟਰੋਲ ਦੀ ਕੀਮਤ 101.19 ਪੈਸੇ ਪ੍ਰਤੀ ਲੀਟਰ ਹੋ ਗਈ ਹੈ ਅਤੇ ਡੀਜ਼ਲ ਦੀ ਕੀਮਤ 88.62 ਰੁਪਏ ਤੱਕ ਪਹੁੰਚ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਕੌਮਾਂਤਰੀ ਬਾਜ਼ਾਰ ਵਿਚ ਵੀ ਨਰਮੀ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ।ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਈਓਸੀਐਲ ਦੁਆਰਾ ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਹਨ। ਤੁਸੀਂ ਆਪਣੇ ਸ਼ਹਿਰ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕੰਪਨੀ ਦੀ ਅਧਿਕਾਰਤ ਵੈਬਸਾਈਟ ਜਾਂ ਐਸਐਮਐਸ ਦੁਆਰਾ ਵੇਖ ਸਕਦੇ ਹੋ।
ਦੱਸ ਦੇਈਏ ਕਿ ਦੇਸ਼ ਭਰ ਦੇ ਲਗਭਗ 19 ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਮੱਧ ਪ੍ਰਦੇਸ਼, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ -ਕਸ਼ਮੀਰ ਅਤੇ ਲੱਦਾਖ ਇਸ ਸੂਚੀ ਵਿਚ ਸ਼ਾਮਲ ਹਨ। ਇਸ ਤੋਂ ਇਲਾਵਾ, ਮਹਾਨਗਰਾਂ ਮੁੰਬਈ, ਹੈਦਰਾਬਾਦ ਅਤੇ ਬੰਗਲੌਰ ਵਿਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਦਾ ਅੰਕੜਾ ਪਾਰ ਕਰ ਚੁੱਕਾ ਹੈ। ਇਸ 15 ਪੈਸੇ ਨਾਲ ਲੋਕਾਂ ਨੂੰ ਕੁੱਝ ਰਾਹਤ ਜ਼ਰੂਰ ਮਿਲੇਗੀ।
ਇਹ ਵੀ ਪੜੋ: 5 ਸਤੰਬਰ ਅਧਿਆਪਕ ਦਿਵਸ: ਜਾਣੋ ਕਿਉਂ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ