ਨਵੀਂ ਦਿੱਲੀ: ਵਿਸ਼ਵ ਭਰ 'ਚ ਅੱਜ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਧਾਈ ਦਿੱਤੀ ਹੈ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰ ਕਿਹਾ, "ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਸਾਰੇ ਦੇਸ਼ ਵਾਸੀਆਂ ਨੂੰ ਮੇਰੀ ਤਹਿ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਸਾਡੇ ਦੇਸ਼ ਦੀਆਂ ਔਰਤਾਂ ਕਈ ਖੇਤਰਾਂ ਵਿੱਚ ਪ੍ਰਾਪਤੀਆਂ ਦੇ ਨਵੇਂ ਰਿਕਾਰਡ ਕਾਇਮ ਕਰ ਰਹੀਆਂ ਹਨ। ਆਓ ਅਸੀਂ ਸਾਰੇ ਇਸ ਦਿਨ ਔਰਤਾਂ ਅਤੇ ਮਰਦਾਂ ਵਿੱਚ ਅਸਮਾਨਤਾ ਖਤਮ ਕਰਨ ਲਈ ਇੱਕ ਸਮੂਹਕ ਸਕੰਲਪ ਲਈਏ।"
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ, "ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਸਾਡੀ ਨਾਰੀ ਸ਼ਕਤੀ ਨੂੰ ਸਲਾਮ! ਭਾਰਤ ਸਾਡੀ ਦੇਸ਼ ਦੀਆਂ ਔਰਤਾਂ ਦੀਆਂ ਕਈ ਪ੍ਰਾਪਤੀਆਂ 'ਤੇ ਮਾਣ ਮਹਿਸੂਸ ਕਰਦਾ ਹੈ। ਇਹ ਸਾਡੀ ਸਰਕਾਰ ਦਾ ਮਾਣ ਹੈ ਕਿ ਵੱਖ ਵੱਖ ਸੈਕਟਰਾਂ ਵਿੱਚ ਔਰਤ ਸਸ਼ਕਤੀਕਰਨ ਨੂੰ ਅੱਗੇ ਵਧਾਉਣ ਲਈ ਕੰਮ ਕਰਨ ਦਾ ਮੌਕਾ ਪ੍ਰਾਪਤ ਕਰਨਾ।"
ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕੌਮਾਂਤਰੀ ਮਹਿਲਾ ਦਿਵਸ 'ਤੇ ਵਧਾਈ ਦਿੰਦੇ ਹੋਏ ਟਵੀਟ ਕੀਤਾ, "ਇਸ ਅੰਤਰਰਾਸ਼ਟਰੀ ਵੂਮੈਨਜ਼ ਡੇਅ ਮੌਕੇ ਅਸੀਂ ਔਰਤਾਂ ਦੇ ਸਸ਼ਕਤੀਕਰਨ ਅਤੇ ਸੁਰੱਖਿਆ ਦੇ ਉਦੇਸ਼ ਨਾਲ 8 ਨਵੀਆਂ ਯੋਜਨਾਵਾਂ ਸ਼ੁਰੂ ਕਰਾਂਗੇ, ਜਿਸ ਵਿੱਚ 2047 ਲੇਡੀ ਟੀਚਰਾਂ, 181 ਸਾਂਝ ਸ਼ਕਤੀ ਹੈਲਪਲਾਈਨ ਅਤੇ ਪੁਲਿਸ ਹੈਲਪ ਡੈਸਕ ਨੂੰ ਨਿਯੁਕਤੀ ਪੱਤਰ ਜਾਰੀ ਕਰਨਾ ਸ਼ਾਮਲ ਹੈ। ਸਾਡੀਆਂ ਔਰਤਾਂ ਨੂੰ ਵਧੇਰੇ ਸ਼ਕਤੀਸ਼ਾਲੀ ਬਣਾਉਣਾ।