ਹੈਦਰਾਬਾਦ ਡੈਸਕ: ਪੀਐਮ ਨਰਿੰਦਰ ਮੋਦੀ ਅੱਜ ਐਤਵਾਰ ਨੂੰ ਮਨ ਕੀ ਬਾਤ 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਏਅਰਪੋਰਟ ਦੇ ਨਾਮ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਮ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ। ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦਾ ਇਹ 93ਵਾਂ ਐਪੀਸੋਡ ਹੈ। ਪ੍ਰਧਾਨ ਮੰਤਰੀ ਨੇ ਮਨ ਕੀ ਬਾਤ ਜ਼ਰੀਏ ਸੰਬੋਧਨ ਕਰਦਿਆਂ ਕਿਹਾ ਕਿ 28 ਸਤੰਬਰ ਨੂੰ ਅੰਮ੍ਰਿਤ ਮਹਾਉਤਸਵ ਦਾ ਇਕ ਵਿਸ਼ੇਸ਼ ਦਿਨ ਆ ਰਿਹਾ ਹੈ। ਇਸ ਦਿਨ ਅਸੀਂ ਭਾਰਤ ਮਾਂ ਦੇ ਵੀਰ ਸਪੂਤ ਸ਼ਹੀਦ ਭਗਤ ਸਿੰਘ ਦੀ ਜਯੰਤੀ ਮਨਾਵਾਂਗੇ।
-
Sharing this month's #MannKiBaat. Tune in! https://t.co/4OqEbmtyOw
— Narendra Modi (@narendramodi) September 25, 2022 " class="align-text-top noRightClick twitterSection" data="
">Sharing this month's #MannKiBaat. Tune in! https://t.co/4OqEbmtyOw
— Narendra Modi (@narendramodi) September 25, 2022Sharing this month's #MannKiBaat. Tune in! https://t.co/4OqEbmtyOw
— Narendra Modi (@narendramodi) September 25, 2022
ਪੀਐਮਓ ਵੱਲੋਂ ਟਵੀਟ ਕਰਦਿਆ ਲਿਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਜੀ ਦੀ ਜਯੰਤੀ ਦੇ ਠੀਕ ਪਹਿਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰੂਪ ’ਚ ਇਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ। ਇਹ ਤੈਅ ਕੀਤਾ ਗਿਆ ਹੈ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਹੁਣ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਜਾਵੇਗਾ। ਸ਼ਹੀਦਾਂ ਦੇ ਸਮਾਰਕ, ਉਨ੍ਹਾਂ ਦੇ ਨਾਂਅ ’ਤੇ ਸਥਾਨਾਂ ਅਤੇ ਸੰਸਥਾਨਾਂ ਦੇ ਨਾਂਅ ਸਾਨੂੰ ਕਰਤੱਵ ਲਈ ਪ੍ਰੇਰਨਾ ਦਿੰਦੇ ਹਨ।
-
As a tribute to the great freedom fighter, it has been decided that the Chandigarh airport will now be named after Shaheed Bhagat Singh. #MannKiBaat pic.twitter.com/v3gk0pcIhw
— PMO India (@PMOIndia) September 25, 2022 " class="align-text-top noRightClick twitterSection" data="
">As a tribute to the great freedom fighter, it has been decided that the Chandigarh airport will now be named after Shaheed Bhagat Singh. #MannKiBaat pic.twitter.com/v3gk0pcIhw
— PMO India (@PMOIndia) September 25, 2022As a tribute to the great freedom fighter, it has been decided that the Chandigarh airport will now be named after Shaheed Bhagat Singh. #MannKiBaat pic.twitter.com/v3gk0pcIhw
— PMO India (@PMOIndia) September 25, 2022
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਦੇਸ਼ ਦੇ ਕਰਤੱਵਯਪਥ ’ਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੂਰਤੀ ਦੀ ਸਥਾਪਨਾ ਜ਼ਰੀਏ ਵੀ ਅਜਿਹੀ ਹੀ ਇਕ ਕੋਸ਼ਿਸ਼ ਕੀਤੀ ਹੈ ਅਤੇ ਹੁਣ ਸ਼ਹੀਦ ਭਗਤ ਸਿੰਘ ਦੇ ਨਾਂ ਤੋਂ ਚੰਡੀਗੜ੍ਹ ਏਅਰਪੋਰਟ ਦਾ ਨਾਂਅ ਇਸ ਦਿਸ਼ਾ ’ਚ ਇਕ ਹੋਰ ਕਦਮ ਹੈ।
ਐਲਾਨ ਤੋਂ ਬਾਅਦ ਸੀਐਮ ਮਾਨ ਦੀ ਟਵੀਟ: ਪੀਐਮ ਮੋਦੀ ਵੱਲੋਂ ਐਲਾਨ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਪੀਐਮ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਲਿਖਿਆ ਕਿ "ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ…ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…ਪ੍ਰਧਾਨ ਮੰਤਰੀ @narendramodi ਜੀ ਦਾ ਤਹਿ ਦਿਲੋਂ ਧੰਨਵਾਦ…ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ…"
-
ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ…ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…ਪ੍ਰਧਾਨ ਮੰਤਰੀ @narendramodi ਜੀ ਦਾ ਤਹਿ ਦਿਲੋਂ ਧੰਨਵਾਦ…ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ…
— Bhagwant Mann (@BhagwantMann) September 25, 2022 " class="align-text-top noRightClick twitterSection" data="
">ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ…ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…ਪ੍ਰਧਾਨ ਮੰਤਰੀ @narendramodi ਜੀ ਦਾ ਤਹਿ ਦਿਲੋਂ ਧੰਨਵਾਦ…ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ…
— Bhagwant Mann (@BhagwantMann) September 25, 2022ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ…ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…ਪ੍ਰਧਾਨ ਮੰਤਰੀ @narendramodi ਜੀ ਦਾ ਤਹਿ ਦਿਲੋਂ ਧੰਨਵਾਦ…ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ…
— Bhagwant Mann (@BhagwantMann) September 25, 2022
ਭਾਜਪਾ ਆਗੂ ਡਾ. ਰਾਜ ਕੁਮਾਰ ਵੇਰਕਾ ਦਾ ਰਿਐਕਸ਼ਨ: ਅੰਮ੍ਰਿਤਸਰ ਦੇ ਭਾਜਪਾ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੀ ਬੜੇ ਲੰਮੇ ਸਮੇਂ ਤੋਂ ਜੋ ਮੰਗ ਸੀ, ਖਾਸ ਕਰਕੇ ਨੌਜਵਾਨਾਂ ਦੀ ਜੋ ਮੰਗ ਚੱਲੀ ਆ ਰਹੀ ਸੀ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਨਾਂਅ ਮੋਹਾਲੀ ਚੰਡੀਗੜ੍ਹ ਏਅਰਪੋਰਟ ਦੇ ਨਾਂਅ 'ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰੀ ਕਰ ਦਿਖਾਈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਨ ਖਾਸ ਕਰਕੇ ਨੌਜਵਾਨ ਜਿਨ੍ਹਾਂ ਵਿੱਚ ਬਹੁਤ ਹੀ ਖੁਸ਼ੀ ਦੀ ਲਹਿਰ ਹੈ।
ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ 'ਚ ਬਣੀ ਸੀ ਸਹਿਮਤੀ: ਦੱਸ ਦਈਏ ਕਿ ਅੱਜ ਪੀਐਮ ਮੋਦੀ ਦੇ ਐਲਾਨ ਤੋਂ ਪਹਿਲਾਂ Chandigarh International airport ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਨੂੰ ਲੈ ਕੇ ਪੰਜਾਬ ਦੀ ਆਪ ਸਰਕਾਰ ਵੱਲੋਂ ਪਹਿਲਕਦਮੀ ਚੁੱਕੀ ਗਈ ਸੀ। ਇਸ ਮਾਮਲੇ ਉੱਤੇ ਅਗਸਤ ਮਹੀਨੇ ਪੰਜਾਬ ਅਤੇ ਹਰਿਆਣਾ ਵਿਚਾਲੇ ਸਮਝੌਤਾ ਹੋਇਆ ਸੀ। ਇਹ ਜਾਣਕਾਰੀ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵੱਲੋਂ 20 ਅਗਸਤ 2022 ਨੂੰ ਟਵੀਟ ਕਰਕੇ ਦਿੱਤੀ ਗਈ ਸੀ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਮੁਲਾਕਾਤ ਤੋਂ ਬਾਅਦ ਜਾਣਕਾਰੀ ਦਿੱਤੀ ਸੀ।
-
चंडीगढ़ के अंतरराष्ट्रीय हवाई अड्डे का नाम शहीद भगत सिंह जी के नाम पर रखा जाएगा इस पर पंजाब और हरियाणा के बीच सहमति बनी...
— Bhagwant Mann (@BhagwantMann) August 20, 2022 " class="align-text-top noRightClick twitterSection" data="
आज हरियाणा के उपमुख्यमंत्री दुष्यंत चौटाला के साथ इस मसले पर मीटिंग की pic.twitter.com/ahkSP6PTBr
">चंडीगढ़ के अंतरराष्ट्रीय हवाई अड्डे का नाम शहीद भगत सिंह जी के नाम पर रखा जाएगा इस पर पंजाब और हरियाणा के बीच सहमति बनी...
— Bhagwant Mann (@BhagwantMann) August 20, 2022
आज हरियाणा के उपमुख्यमंत्री दुष्यंत चौटाला के साथ इस मसले पर मीटिंग की pic.twitter.com/ahkSP6PTBrचंडीगढ़ के अंतरराष्ट्रीय हवाई अड्डे का नाम शहीद भगत सिंह जी के नाम पर रखा जाएगा इस पर पंजाब और हरियाणा के बीच सहमति बनी...
— Bhagwant Mann (@BhagwantMann) August 20, 2022
आज हरियाणा के उपमुख्यमंत्री दुष्यंत चौटाला के साथ इस मसले पर मीटिंग की pic.twitter.com/ahkSP6PTBr
ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਕਿਹਾ ਸੀ ਕਿ ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਹੁਣ ਮਹਾਨ ਸ਼ਹੀਦ ਦੇ ਨਾਂ 'ਤੇ ਰੱਖਿਆ ਜਾਵੇਗਾ ਅਤੇ ਪੰਜਾਬ ਅਤੇ ਹਰਿਆਣਾ ਦੋਵੇਂ ਸਰਕਾਰਾਂ ਇਸ 'ਤੇ ਸਹਿਮਤ ਹੋ ਗਈਆਂ ਹਨ। ਉਪ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦੇ ਨਿਰਮਾਣ ਅਤੇ ਆਧੁਨਿਕੀਕਰਨ ਵਿੱਚ ਹਰਿਆਣਾ ਸਰਕਾਰ, ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦਾ ਯੋਗਦਾਨ ਹੈ। ਵਿਸਤਾਰ ਤੋਂ ਬਾਅਦ, ਇਹ ਹਵਾਈ ਅੱਡਾ ਖੇਤਰ ਦੇ ਵਿਕਾਸ ਅਤੇ ਉਦਯੋਗੀਕਰਨ ਨੂੰ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਿਰਮਾਣ ਵਿੱਚ ਹਰਿਆਣਾ ਦਾ ਵੀ ਬਰਾਬਰ ਦਾ ਹਿੱਸਾ ਹੈ, ਇਸ ਲਈ ਪੰਚਕੂਲਾ ਸ਼ਹਿਰ ਦਾ ਨਾਂ ਵੀ ਇਸ ਦੇ ਨਾਂ ਨਾਲ ਜੋੜਿਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਰਾਜਪਾਲ ਦੀ ਮਿਲੀ ਇਜਾਜ਼ਤ, ਪੰਜਾਬ ਸਰਕਾਰ ਨੇ 27 ਸਤੰਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ