ETV Bharat / bharat

ਪੀਐੱਮ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ ਉੱਤੇ ਕੀਤੀ ਗੱਲਬਾਤ, ਇਨ੍ਹਾਂ ਅਹਿਮ ਮੁੱਦਿਆਂ ਉੱਤੇ ਹੋਈ ਚਰਚਾ - geopolitical challenges

ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਫੋਨ ਉੱਤੇ ਗੱਲਬਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਦੇਸ਼ ਵਿੱਚ ਜੰਗਲਾਂ ਦੀ ਭਿਆਨਕ ਅੱਗ ਅਤੇ ਸੋਕੇ ਦੀ ਸਥਿਤੀ ਨਾਲ ਨਜਿੱਠਣ ਲਈ ਭਾਰਤ ਦੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ।

ਪੀਐੱਮ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ ਉੱਤੇ ਕੀਤੀ ਗੱਲਬਾਤ

author img

By

Published : Aug 17, 2022, 10:09 AM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਗੱਲ ਕੀਤੀ ਅਤੇ ਦੇਸ਼ ਵਿੱਚ ਜੰਗਲਾਂ ਦੀ ਭਿਆਨਕ ਅੱਗ ਅਤੇ ਸੋਕੇ ਦੀ ਸਥਿਤੀ ਨਾਲ ਨਜਿੱਠਣ ਲਈ ਭਾਰਤ ਦੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਪ੍ਰਧਾਨ ਮੰਤਰੀ ਦਫਤਰ (PMO) ਵੱਲੋਂ ਜਾਰੀ ਬਿਆਨ ਮੁਤਾਬਕ ਫੋਨ 'ਤੇ ਗੱਲਬਾਤ ਦੌਰਾਨ ਦੋਹਾਂ ਨੇਤਾਵਾਂ ਨੇ ਰੱਖਿਆ ਸਹਿਯੋਗ ਅਤੇ ਸਿਵਲ ਪਰਮਾਣੂ ਊਰਜਾ ਨਾਲ ਜੁੜੇ ਪ੍ਰਾਜੈਕਟਾਂ ਸਮੇਤ ਭਾਰਤ ਅਤੇ ਫਰਾਂਸ ਵਿਚਾਲੇ ਚੱਲ ਰਹੀਆਂ ਦੁਵੱਲੀਆਂ ਪਹਿਲਕਦਮੀਆਂ ਦੀ ਵੀ ਸਮੀਖਿਆ ਕੀਤੀ।

ਉਨ੍ਹਾਂ ਨੇ ਆਲਮੀ ਖੁਰਾਕ ਸੁਰੱਖਿਆ ਸਮੇਤ ਮਹੱਤਵਪੂਰਨ ਭੂ-ਰਾਜਨੀਤਿਕ ਚੁਣੌਤੀਆਂ 'ਤੇ ਵੀ ਚਰਚਾ ਕੀਤੀ। ਭਾਰਤ ਅਤੇ ਫਰਾਂਸ ਰੂਸ ਅਤੇ ਯੂਕਰੇਨ ਵਿਚਕਾਰ ਚੱਲ ਰਹੇ ਯੁੱਧ ਦੇ ਮੱਦੇਨਜ਼ਰ ਵਿਸ਼ਵ ਖੁਰਾਕ ਸੁਰੱਖਿਆ ਚੁਣੌਤੀਆਂ ਨੂੰ ਲੈ ਕੇ ਚਿੰਤਾਵਾਂ ਜਤਾਉਂਦੇ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਕੀਤਾ ਕਿ ਅੱਜ ਮੇਰੇ ਦੋਸਤ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਗੱਲ ਕੀਤੀ। ਫਰਾਂਸ ਵਿਚ ਭਿਆਨਕ ਅੱਗ ਦੀ ਘਟਨਾ ਪ੍ਰਤੀ ਭਾਰਤ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਭਾਰਤ-ਫਰਾਂਸ ਰਣਨੀਤਕ ਭਾਈਵਾਲੀ ਅਤੇ ਆਲਮੀ ਅਤੇ ਖੇਤਰੀ ਮਹੱਤਵ ਦੇ ਹੋਰ ਮੁੱਦਿਆਂ ਬਾਰੇ ਚੱਲ ਰਹੇ ਦੁਵੱਲੇ ਸਹਿਯੋਗ 'ਤੇ ਚਰਚਾ ਕੀਤੀ।

  • Spoke to my friend President @EmmanuelMacron today. Conveyed India’s solidarity with France in dealing with the devastating wildfires. We discussed ongoing bilateral cooperation under the India-France Strategic Partnership, and other issues of global and regional significance.

    — Narendra Modi (@narendramodi) August 16, 2022 " class="align-text-top noRightClick twitterSection" data=" ">

ਮੋਦੀ ਨੇ ਇਕ ਟਵੀਟ 'ਚ ਕਿਹਾ ਕਿ ਅਸੀਂ ਦੋਵੇਂ ਨੇਤਾ ਭੋਜਨ ਅਤੇ ਊਰਜਾ ਸੁਰੱਖਿਆ ਨਾਲ ਜੁੜੀਆਂ ਆਲਮੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਨਜ਼ਦੀਕੀ ਸਹਿਯੋਗ 'ਤੇ ਵੀ ਸਹਿਮਤ ਹੋਏ। ਪੀਐੱਮਓ ਮੁਤਾਬਕ ਦੋਵਾਂ ਨੇਤਾਵਾਂ ਨੇ ਮਹੱਤਵਪੂਰਨ ਭੂ-ਰਾਜਨੀਤਿਕ ਚੁਣੌਤੀਆਂ ਅਤੇ ਸਿਵਲ ਪ੍ਰਮਾਣੂ ਊਰਜਾ ਸਹਿਯੋਗ 'ਤੇ ਵੀ ਚਰਚਾ ਕੀਤੀ। ਪੀਐਮਓ ਨੇ ਕਿਹਾ ਕਿ ਦੋਹਾਂ ਨੇਤਾਵਾਂ ਨੇ ਹਾਲ ਹੀ ਦੇ ਸਾਲਾਂ ਵਿੱਚ ਭਾਰਤ-ਫਰਾਂਸੀਸੀ ਰਣਨੀਤਕ ਸਾਂਝੇਦਾਰੀ ਦੀ ਮਜ਼ਬੂਤੀ ਅਤੇ ਡੂੰਘਾਈ 'ਤੇ ਤਸੱਲੀ ਪ੍ਰਗਟਾਈ ਅਤੇ ਸਬੰਧਾਂ ਨੂੰ ਹੋਰ ਵਧਾਉਣ ਲਈ ਸਹਿਯੋਗ ਦੇ ਨਵੇਂ ਖੇਤਰਾਂ ਵਿੱਚ ਮਿਲ ਕੇ ਕੰਮ ਕਰਨਾ ਜਾਰੀ ਰੱਖਣ ਲਈ ਸਹਿਮਤ ਹੋਏ ਹਨ।

ਇਹ ਵੀ ਪੜੋ: ਮਹਾਨਗਰ ਗੈਸ ਨੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੀ ਕਟੌਤੀ

ETV Bharat Logo

Copyright © 2025 Ushodaya Enterprises Pvt. Ltd., All Rights Reserved.